Connect with us

Mohali

ਨਗਰ ਨਿਗਮ ਚੋਣਾਂ ਵਿੱਚ ਭੰਗ ਹੋਈ ਬੈਲਟ ਪੇਪਰ ਦੀ ਗੁਪਤਤਾ : ਕੁਲਜੀਤ ਸਿੰਘ ਬੇਦੀ

Published

on

ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਅਤੇ ਮੁੱਖ ਸਕੱਤਰ ਨੂੰ ਮੰਗ ਪੱਤਰ ਦੇ ਕੇ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ
ਐਸ ਏ ਐਸ ਨਗਰ, 27 ਮਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 26 ਮਈ ਨੂੰ ਹੋਈਆਂ ਪੰਜਾਬ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਬੈਲਟ ਪੇਪਰਾਂ ਦੀ ਗੁਪਤਤਾ ਭੰਗ ਹੋਣ ਦੇ ਗੰਭੀਰ ਦੋਸ਼ ਲਗਾਉਂਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ, ਮੁੱਖ ਸਕੱਤਰ ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਭੇਜਿਆ ਹੈ| ਸ੍ਰ ਬੇਦੀ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਫੌਜਦਾਰੀ ਕਾਰਵਾਈ ਕਰਨ ਅਤੇ ਪੂਰੇ ਪੰਜਾਬ ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ|
ਸ੍ਰ ਬੇਦੀ ਨੇ ਦੱਸਿਆ ਕਿ ਉਹ ਨਗਰ ਨਿਗਮ ਐਸ ਏ ਐਸ ਨਗਰ ਦੇ ਵਾਰਡ ਨੰਬਰ 10 ਦੇ ਵੋਟਰ ਹਨ ਅਤੇ 26 ਮਈ ਨੂੰ ਆਪਣੇ ਵੋਟਿੰਗ ਬੂਥ ਨੰਬਰ 38 ਵਿੱਚ ਵੋਟ ਪਾਉਣ ਲਈ ਪਹੁੰਚੇ ਸਨ| ਉਨ੍ਹਾਂ ਕਿਹਾ ਕਿ ਜਦੋਂ ਪੋਲਿੰਗ ਸਟਾਫ ਵੱਲੋਂ ਉਨ੍ਹਾਂ ਤੋਂ ਕਾਊਂਟਰ ਫਾਈਲ ਉੱਤੇ ਦਸਤਖ਼ਤ ਕਰਵਾਏ ਗਏ ਅਤੇ ਬੈਲਟ ਪੇਪਰ ਜਾਰੀ ਕੀਤਾ ਗਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਕਾਊਂਟਰ ਫਾਈਲ ਅਤੇ ਬੈਲਟ ਪੇਪਰ ਦੋਹਾਂ ਉੱਤੇ ਇੱਕੋ ਹੀ ਸੀਰੀਅਲ ਨੰਬਰ ਦਰਜ ਸੀ| ਬੇਦੀ ਨੇ ਕਿਹਾ ਕਿ ਇਹ ਪ੍ਰਕਿਰਿਆ ਵੋਟਰ ਦੀ ਗੁਪਤਤਾ ਦੇ ਅਧਿਕਾਰ ਦੀ ਸਿੱਧੀ ਉਲੰਘਣਾ ਹੈ, ਕਿਉਂਕਿ ਚੋਣਾਂ ਤੋਂ ਬਾਅਦ ਕੋਈ ਵੀ ਵਿਅਕਤੀ ਕਾਊਂਟਰ ਫਾਈਲ ਅਤੇ ਬੈਲਟ ਪੇਪਰ ਦੇ ਇੱਕੋ ਜਿਹੇ ਸੀਰੀਅਲ ਨੰਬਰ ਮਿਲਾ ਕੇ ਇਹ ਪਤਾ ਲਗਾ ਸਕਦਾ ਹੈ ਕਿ ਕਿਸ ਵੋਟਰ ਨੇ ਕਿਸ ਉਮੀਦਵਾਰ ਨੂੰ ਵੋਟ ਪਾਈ ਹੈ| ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਗੰਭੀਰ ਗੜਬੜੀ ਤੇ ਇਤਰਾਜ਼ ਜਤਾਇਆ ਤਾਂ ਪੋਲਿੰਗ ਸਟਾਫ ਨੇ ਕਿਹਾ ਕਿ ਉਹਨਾਂ ਨੂੰ ਚੋਣ ਕਮਿਸ਼ਨ ਵੱਲੋਂ ਇਹੀ ਬੈਲਟ ਪੇਪਰ ਮੁਹੱਈਆ ਕਰਵਾਏ ਗਏ ਹਨ ਅਤੇ ਉਹ ਇਸ ਬਾਰੇ ਕੁਝ ਨਹੀਂ ਕਰ ਸਕਦੇ|
ਕੁਲਜੀਤ ਸਿੰਘ ਬੇਦੀ ਨੇ ਦੋਸ਼ ਲਗਾਇਆ ਕਿ ਇਹ ਮਾਮਲਾ ਸਿਰਫ਼ ਤਕਨੀਕੀ ਗਲਤੀ ਨਹੀਂ, ਸਗੋਂ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ| ਉਨ੍ਹਾਂ ਕਿਹਾ ਕਿ ਵੋਟ ਦੀ ਗੁਪਤਤਾ ਲੋਕਤੰਤਰ ਦੀ ਬੁਨਿਆਦ ਹੈ ਅਤੇ ਜੇਕਰ ਵੋਟਰ ਨੂੰ ਇਹ ਡਰ ਹੋਵੇ ਕਿ ਉਸਦੀ ਵੋਟ ਦਾ ਪਤਾ ਲਗਾਇਆ ਜਾ ਸਕਦਾ ਹੈ ਤਾਂ ਇਸ ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਸੰਕਲਪਨਾ ਹੀ ਖਤਮ ਹੋ ਜਾਂਦੀ ਹੈ|
ਆਪਣੇ ਮੰਗ ਪੱਤਰ ਵਿੱਚ ਬੇਦੀ ਨੇ ਉਦ ਕਂਡਕਟ ਆਫ ਇਲੈਕਸ਼ਨ ਰੂਲਜ਼ 1961 ਦੇ ਰੂਲ 38 ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਕਿਸੇ ਵੀ ਹਾਲਤ ਵਿੱਚ ਬੈਲਟ ਪੇਪਰ ਦਾ ਸੀਰੀਅਲ ਨੰਬਰ ਵੋਟਰ ਨਾਲ ਜੋੜਿਆ ਨਹੀਂ ਜਾ ਸਕਦਾ| ਉਨ੍ਹਾਂ ਕਿਹਾ ਕਿ ਨਿਯਮਾਂ ਵਿੱਚ ਸਪਸ਼ਟ ਤੌਰ ਤੇ ਦਰਜ ਹੈ ਕਿ ਪੋਲਿੰਗ ਸਟੇਸ਼ਨ ਤੇ ਕੋਈ ਵੀ ਵਿਅਕਤੀ ਕਿਸੇ ਖ਼ਾਸ ਵੋਟਰ ਨੂੰ ਜਾਰੀ ਕੀਤੇ ਗਏ ਬੈਲਟ ਪੇਪਰ ਦਾ ਸੀਰੀਅਲ ਨੰਬਰ ਨੋਟ ਨਹੀਂ ਕਰ ਸਕਦਾ| ਇਸਦੇ ਨਾਲ ਹੀ ਉਨ੍ਹਾਂ ਨੇ ਉਰਿਪਰਜ਼ੈਂਟੇਸ਼ਨ ਆਫ ਪੀਪਲ ਐਕਟ 1951 ਦੀ ਧਾਰਾ 94 ਅਤੇ 128 ਦਾ ਵੀ ਹਵਾਲਾ ਦਿੱਤਾ, ਜਿਨ੍ਹਾਂ ਅਨੁਸਾਰ ਵੋਟ ਦੀ ਗੁਪਤਤਾ ਕਾਇਮ ਰੱਖਣਾ ਚੋਣ ਡਿਊਟੀ ਨਾਲ ਜੁੜੇ ਹਰ ਅਧਿਕਾਰੀ ਦੀ ਕਾਨੂੰਨੀ ਜ਼ਿੰਮੇਵਾਰੀ ਹੈ| ਬੇਦੀ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਗੁਪਤਤਾ ਨੂੰ ਭੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਕੈਦ ਅਤੇ ਜੁਰਮਾਨੇ ਦੀ ਵੀ ਵਿਵਸਥਾ ਹੈ|
ਉਨ੍ਹਾਂ ਦੋਸ਼ ਲਗਾਇਆ ਕਿ ਇਸ ਤਰ੍ਹਾਂ ਦੀ ਪ੍ਰਕਿਰਿਆ ਨਾਲ ਸਰਕਾਰ ਜਾਂ ਪ੍ਰਸ਼ਾਸਨ ਵੋਟਰਾਂ ਦੇ ਵੋਟਿੰਗ ਰੁਝਾਨਾਂ ਦਾ ਡਾਟਾ ਇਕੱਠਾ ਕਰ ਸਕਦਾ ਹੈ, ਜਿਸਦਾ ਗਲਤ ਇਸਤੇਮਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਜਾ ਸਕਦਾ ਹੈ| ਉਹਨਾਂ ਕਿਹਾ ਕਿ ਜੇਕਰ ਇਸ ਤੇ ਤੁਰੰਤ ਕਾਰਵਾਈ ਨਾ ਹੋਈ ਤਾਂ ਲੋਕਾਂ ਦਾ ਚੋਣ ਪ੍ਰਣਾਲੀ ਤੇ ਭਰੋਸਾ ਟੁੱਟ ਸਕਦਾ ਹੈ|
ਸ੍ਰ ਬੇਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਚੋਣ ਕਮਿਸ਼ਨ ਅਤੇ ਸਰਕਾਰ ਵੱਲੋਂ ਇਸ ਮਾਮਲੇ ਤੇ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਇਸ ਮਾਮਲੇ ਨੂੰ ਅਦਾਲਤ ਵਿੱਚ ਲੈ ਕੇ ਜਾਣਗੇ ਅਤੇ ਕਾਨੂੰਨੀ ਲੜਾਈ ਲੜਣਗੇ| ਉਨ੍ਹਾਂ ਵੱਲੋਂ ਇਹ ਮੰਗ ਪੱਤਰ ਮੁੱਖ ਚੋਣ ਅਧਿਕਾਰੀ ਪੰਜਾਬ, ਚੀਫ਼ ਇਲੈਕਸ਼ਨ ਕਮਿਸ਼ਨਰ ਆਫ ਇੰਡੀਆ, ਮੁੱਖ ਸਕੱਤਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਮੁਹਾਲੀ ਨੂੰ ਵੀ ਭੇਜਿਆ ਗਿਆ ਹੈ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending