Mohali
ਕਿਸਾਨ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਜ਼ੀਰਕਪੁਰ ਵਿੱਚ ਰੋਸ ਪ੍ਰਦਰਸ਼ਨ, ਪੁਤਲਾ ਵੀ ਫੂਕਿਆ
ਮੰਤਰੀ ਵਲੋਂ ਪੁਲੀਸ ਅਧਿਕਾਰੀਆਂ ਨਾਲ ਕੀਤੀ ਕਥਿਤ ਬਦਸਲੂਕੀ ਖ਼ਿਲਾਫ਼ ਸੜਕਾਂ ਤੇ ਆਏ ਕਿਸਾਨ
ਜ਼ੀਰਕਪੁਰ, 28 ਮਈ (ਸ.ਬ.) ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਕੁਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਅਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਡੇਰਾਬੱਸੀ ਵੱਲੋਂ ਸਾਂਝੇ ਤੌਰ ਤੇ ਜ਼ੀਰਕਪੁਰ ਵਿਖੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਹੱਥਾਂ ਵਿੱਚ ਫੜ ਕੇ ਨੂਰ ਢਾਬੇ ਤੋਂ ਲੈ ਕੇ ਪਟਿਆਲਾ ਚੌਂਕ ਤੱਕ ਇੱਕ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ। ਇਸ ਤੋਂ ਬਾਅਦ ਪਟਿਆਲਾ ਚੌਂਕ ਦੇ ਵਿੱਚ ਜਾ ਕੇ ਕੇਂਦਰੀ ਮੰਤਰੀ ਬਿੱਟੂ ਦੇ ਖ਼ਿਲਾਫ਼ ਡੱਟ ਕੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਗੱਲ ਕਰਦਿਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਇਮਾਨਦਾਰ ਅਧਿਕਾਰੀਆਂ, ਖਾਸ ਕਰਕੇ ਐਸ. ਐਚ. ਓ. ਕਰਨਵੀਰ ਸਿੱਧੂ ਅਤੇ ਇੱਕ ਮਹਿਲਾ ਐਸ. ਪੀ. ਨਾਲ ਕੀਤੀ ਗਈ ਬਦਤਮੀਜ਼ੀ ਅਤੇ ਵਰਤੀ ਗਈ ਗਲਤ ਸ਼ਬਦਾਵਲੀ ਬੇਹੱਦ ਨਿੰਦਣਯੋਗ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਐਸ. ਐਚ. ਓ. ਕਰਨਵੀਰ ਸਿੱਧੂ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ ਅਤੇ ਰਵਨੀਤ ਬਿੱਟੂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਰਵਨੀਤ ਬਿੱਟੂ ਜਨਤਕ ਤੌਰ ਤੇ ਪੰਜਾਬ ਦੇ ਲੋਕਾਂ ਅਤੇ ਪ੍ਰਸ਼ਾਸਨ ਤੋਂ ਆਪਣੀ ਇਸ ਹਰਕਤ ਲਈ ਮਾਫ਼ੀ ਮੰਗਣ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੀਜੇਪੀ ਦਾ ਅਸਲ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ। ਇਹ ਪਾਰਟੀ ਪੰਜਾਬ ਵਿਰੋਧੀ, ਕਿਸਾਨ-ਮਜ਼ਦੂਰ ਵਿਰੋਧੀ ਅਤੇ ਆਮ ਜਨਤਾ ਵਿਰੋਧੀ ਪਾਰਟੀ ਹੈ, ਜੋ ਸਿਰਫ਼ ਅੰਡਾਨੀ-ਅੰਬਾਨੀਆਂ ਵਰਗੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਅੰਦਰ ਲਗਾਤਾਰ ਰੁਜ਼ਗਾਰ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹਾਲੇ ਪੰਜਾਬ ਦੀ ਸੱਤਾ ਵਿੱਚ ਵੀ ਨਹੀਂ ਹਨ, ਜੇਕਰ ਉਹ ਕਦੇ ਸੱਤਾ ਵਿੱਚ ਆ ਗਏ ਤਾਂ ਆਮ ਲੋਕਾਂ ਨਾਲ ਕਿੰਨਾ ਵੱਡਾ ਧੱਕਾ ਕਰਨਗੇ, ਇਸ ਦਾ ਅੰਦਾਜ਼ਾ ਬਿੱਟੂ ਦੇ ਇਸ ਹੰਕਾਰੀ ਰਵੱਈਏ ਤੋਂ ਸਾਫ਼ ਲਗਾਇਆ ਜਾ ਸਕਦਾ ਹੈ। ਪੰਜਾਬ ਦੇ ਲੋਕ ਬੀਜੇਪੀ ਨੂੰ ਇਸ ਲਈ ਕਦੇ ਵੀ ਮਾਫ਼ ਨਹੀਂ ਕਰਨਗੇ। ਜਥੇਬੰਦੀਆਂ ਨੇ ਮੰਗ ਕੀਤੀ ਕਿ ਰਾਜਨੀਤਿਕ ਲੋਕ ਪੁਲੀਸ ਪ੍ਰਸ਼ਾਸਨ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨਾ ਅਤੇ ਅਧਿਕਾਰੀਆਂ ਤੇ ਨਾਜਾਇਜ਼ ਦਬਾਅ ਬਣਾਉਣਾ ਤੁਰੰਤ ਬੰਦ ਕਰਨ।
ਇਸ ਰੋਸ ਪ੍ਰਦਰਸ਼ਨ ਦੌਰਾਨ ਜਥੇਬੰਦੀਆਂ ਵਲੋਂ ਲਗਾਤਾਰ ਵੱਧ ਰਹੀ ਅੰਨ੍ਹੇਵਾਹ ਮਹਿੰਗਾਈ ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਗਈ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੇ ਨੱਥ ਪਾਈ ਜਾਵੇ, ਕਿਉਂਕਿ ਮਹਿੰਗੇ ਤੇਲ ਕਾਰਨ ਆਮ ਜਨਤਾ, ਗਰੀਬ ਮਜ਼ਦੂਰਾਂ ਅਤੇ ਕਿਸਾਨਾਂ ਦਾ ਲੱਕ ਤੋੜ ਰਿਹਾ ਹੈ ਅਤੇ ਹਰ ਚੀਜ਼ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ।
ਇਸ ਮੌਕੇ ਮਨਪ੍ਰੀਤ ਸਿੰਘ ਅਮਲਾਲਾ (ਸੂਬਾ ਮੀਤ ਪ੍ਰਧਾਨ, ਬੀ. ਕੇ.ਯੂ. ਲੱਖੋਵਾਲ), ਵਿਨੋਦ ਚੁੱਘ (ਸੂਬਾ ਮੀਤ ਪ੍ਰਧਾਨ, ਪੰਜਾਬ ਏਟਕ), ਰਣਜੀਤ ਸਿੰਘ ਰਾਣਾ ਬਲਾਕ ਪ੍ਰਧਾਨ, ਜਗਤਾਰ ਸਿੰਘ ਝਰਮੜੀ, ਗੁਰਪ੍ਰੀਤ ਸਿੰਘ ਜਸਤਾਨਾ ਕਲਾ (ਸਾਰੇ ਆਗੂ ਬੀ. ਕੇ. ਯੂ. ਲੱਖੋਵਾਲ ਡੇਰਾਬੱਸੀ), ਗੁਰਵਿੰਦਰ ਸਿੰਘ (ਆਗੂ, ਜਮਹੂਰੀ ਕਿਸਾਨ ਸਭਾ ਡੇਰਾਬੱਸੀ) ਅਤੇ ਅਵਤਾਰ ਸਿੰਘ (ਆਗੂ, ਕੁਲ ਹਿੰਦ ਕਿਸਾਨ ਸਭਾ, ਜ਼ਿਲ੍ਹਾ ਮੁਹਾਲੀ) ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਹਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਜੜੋਤ, ਮਹਿੰਦਰ ਸਿੰਘ ਸਰਸੀਣੀ, ਜਸਪਾਲ ਸਿੰਘ ਦੱਪਰ, ਹਰੀ ਸਿੰਘ ਬੋਹੜਾ, ਗੁਰਪਾਲ ਸਿੰਘ, ਧਰਮ ਸਿੰਘ ਦਪਰ, ਚਰਨਜੀਤ ਸਿੰਘ, ਅਵਤਾਰ ਸਿੰਘ ਤਸਿੰਬਲੀ, ਹਰਜਿੰਦਰ ਸਿੰਘ ਬਸੋਲੀ, ਸੁਖਚੈਨ ਸਿੰਘ ਹੰਡੇਸਰਾ, ਰਿੰਕਾ ਮਾਲਣ, ਨਿਰਮਲ ਸਿੰਘ, ਅਵਤਾਰ ਸਿੰਘ, ਪਿੰਡ ਨਾਭਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜਿਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
