Connect with us

Mohali

ਨਗਰ ਨਿਗਮ ਚੋਣਾਂ ਦੇ ਅਮਲ ਦੌਰਾਨ ਜਮਹੂਰੀਅਤ ਦਾ ਕਤਲ ਹੋਇਆ : ਬਲਬੀਰ ਸਿੱਧੂ

Published

on

ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93, ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਮੁੜ ਕਰਵਾਉਣ ਦੀ ਮੰਗ ਕੀਤੀ

ਐਸ ਏ ਐਸ ਨਗਰ, 30 ਮਈ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਚੋਣਾਂ ਦੇ ਅਮਲ, ਖਾਸ ਕਰਕੇ ਵੋਟਾਂ ਦੀ ਗਿਣਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੋਕਤੰਤਰ ਉੱਤੇ ਗੰਭੀਰ ਝਟਕਾ ਕਰਾਰ ਦਿੰਦਿਆਂ ਸੂਬਾ ਚੋਣ ਕਮਿਸ਼ਨ ਤੋਂ ਵਾਰਡ ਨੰਬਰ 23 ਦੇ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੋਸ਼ ਲਗਾਇਆ ਕਿ ਵਾਰਡ ਨੰਬਰ 2 ਦੇ ਬੂਥ ਨੰਬਰ 7, ਵਾਰਡ ਨੰਬਰ 4 ਦੇ ਬੂਥ ਨੰਬਰ 17 ਅਤੇ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਵਿੱਚ ਵੋਟਿੰਗ ਅਤੇ ਗਿਣਤੀ ਦੌਰਾਨ ਗੰਭੀਰ ਖਾਮੀਆਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਬੈਲਟ ਬਾਕਸ ਵਿਚੋਂ ਨਿਕਲੀਆਂ ਕਈ ਵੋਟ ਪਰਚੀਆਂ ਨਾਲ ਕਾਊਂਟਰ ਫਾਈਲ (ਰਸੀਦ ਵਾਲਾ ਹਿੱਸਾ) ਵੀ ਜੁੜਿਆ ਹੋਇਆ ਮਿਲਿਆ, ਜੋ ਚੋਣ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਇਸ ਨਾਲ ਬੋਗਸ ਵੋਟਿੰਗ ਦੀ ਸੰਭਾਵਨਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਕਾਊਂਟਰਫਾਇਲਾਂ ਉੱਤੇ ਵੋਟਰਾਂ ਦੇ ਦਸਤਖ਼ਤ ਜਾਂ ਅੰਗੂਠੇ ਦੇ ਨਿਸ਼ਾਨ ਮੌਜੂਦ ਨਹੀਂ ਸਨ।

ਸz. ਸਿੱਧੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਲਿਖਤੀ ਰੂਪ ਵਿੱਚ ਇਤਰਾਜ਼ ਦਰਜ ਕਰਵਾਉਂਦੇ ਹੋਏ ਇਸ ਬੂਥ ਦੀ ਗਿਣਤੀ ਰੋਕਣ ਅਤੇ ਨਤੀਜਾ ਨਾ ਐਲਾਨਣ ਦੀ ਮੰਗ ਕੀਤੀ ਸੀ। ਪਰ ਇਸ ਦੇ ਬਾਵਜੂਦ ਨਾ ਸਿਰਫ਼ ਗਿਣਤੀ ਜਾਰੀ ਰੱਖੀ ਗਈ, ਬਲਕਿ ਰਸੀਦ ਵਾਲੇ ਹਿੱਸਿਆਂ ਨੂੰ ਵੋਟ ਪਰਚੀਆਂ ਤੋਂ ਵੱਖ ਕਰਕੇ ਗਿਣਤੀ ਕਰਨ ਦੇ ਹੁਕਮ ਵੀ ਦਿੱਤੇ ਗਏ, ਜਿਸ ਨਾਲ ਚੋਣ ਅਮਲ ਦੀ ਨਿਰਪੱਖਤਾ ਸਵਾਲਾਂ ਦੇ ਘੇਰੇ ਵਿੱਚ ਹੈ।

ਉਨ੍ਹਾਂ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 2 ਦੇ ਬੂਥ ਨੰਬਰ 7, ਵਾਰਡ ਨੰਬਰ 4 ਦੇ ਬੂਥ ਨੰਬਰ 17 ਅਤੇ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਦੀ ਚੋਣ ਨੂੰ ਰੱਦ ਕਰਕੇ ਦੁਬਾਰਾ ਵੋਟਿੰਗ ਕਰਵਾਈ ਜਾਵੇ ਅਤੇ ਪੋਲਿੰਗ ਬੂਥ ਨੰਬਰ 93 ਨਾਲ ਸੰਬੰਧਤ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਕਥਿਤ ਬੇਨਿਯਮੀਆਂ ਦੀ ਜਾਣਕਾਰੀ ਹੋਣ ਦੇ ਬਾਵਜੂਦ ਰਿਟਰਨਿੰਗ ਅਫ਼ਸਰ ਨੇ ਕਿਸ ਆਧਾਰ ਤੇ ਗਿਣਤੀ ਜਾਰੀ ਰੱਖਣ ਅਤੇ ਨਤੀਜੇ ਐਲਾਨਣ ਦੀ ਇਜਾਜ਼ਤ ਦਿੱਤੀ।

ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਤੋਂ ਹੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕਈ ਥਾਵਾਂ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ, ਇਤਰਾਜ਼ਹੀਣ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਕੀਤੀ ਗਈ ਅਤੇ ਬਿਨਾਂ ਵਾਜਬ ਕਾਰਨਾਂ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਉਹਨਾਂ ਕਿਹਾ ਕਿ ਕਈ ਥਾਵਾਂ ਤੇ ਬੋਗਸ ਵੋਟਿੰਗ ਅਤੇ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਰਾਹੀਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਗਿਆ, ਜਿਸ ਨਾਲ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਿਰਪੱਖ ਅਤੇ ਆਜ਼ਾਦ ਚੋਣਾਂ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋਏ ਹਨ।

ਉਨ੍ਹਾਂ ਕਿਹਾ ਕਿ ਚੋਣ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਹਰਵਿੰਦਰ ਸਿੰਘ ਧਾਰੀਵਾਲ, ਕੁਲਦੀਪ ਚੰਦ, ਰਘਬੀਰ ਸਿੰਘ, ਅਸ਼ੋਕ ਕੋਂਡਲ, ਲਖਬੀਰ ਸਿੰਘ, ਕਰਮਜੀਤ ਸਿੰਘ ਸਿੱਧੂ, ਸਤਵਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending