Connect with us

Mohali

ਨਗਰ ਨਿਗਮ ਦੇ 26 ਸਾਬਕਾ ਕੌਂਸਲਰ ਚੋਣ ਜਿੱਤ ਕੇ ਮੁੜ ਬਣੇ ਕੌਂਸਲਰ

Published

on

ਦੋ ਸਾਬਕਾ ਕੌਂਸਲਰਾਂ ਦੀਆਂ ਪਤਨੀਆਂ ਅਤੇ ਦੋ ਸਵਰਗੀ ਕੌਂਸਲਰਾਂ ਦੇ ਪੁੱਤਰ ਵੀ ਚੋਣ ਜਿੱਤੇ

ਐਸ. ਏ. ਐਸ. ਨਗਰ, 1 ਜੂਨ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਬੀਤੇ ਦਿਨੀਂ ਹੋਈ ਚੋਣ ਦੌਰਾਨ ਸ਼ਹਿਰ ਦੇ ਵੋਟਰਾਂ ਵਲੋਂ 26 ਸਾਬਕਾ ਕੌਂਸਲਰਾਂ ਨੂੰ ਮੁੜ ਮੌਕਾ ਦੇ ਕੇ ਕੌਂਸਲਰ ਬਣਾਇਆ ਹੈ। ਇਹਨਾਂ ਵਿੱਚੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ 13 ਸਾਬਕਾ ਕੌਂਸਲਰ ਜੇਤੂ ਰਹੇ ਹਨ ਜਦੋਂਕਿ ਕਾਂਗਰਸ ਦੇ 9 ਸਾਬਕਾ ਕੌਂਸਲਰ ਇਸ ਵਾਰ ਵੀ ਚੋਣ ਜਿੱਤੇ ਹਨ। ਅਕਾਲੀ ਦਲ ਦੀ ਮਹਿਲਾ ਕੌਂਸਲਰ ਕੁਲਦੀਪ ਕੌਰ ਕੰਗ ਚੌਥੀ ਵਾਰ ਚੋਣ ਜਿੱਤੇ ਹਨ। ਇਸਤੋਂ ਇਲਾਵਾ ਆਜਾਦ ਉਮੀਦਵਾਰ ਵਜੋਂ ਚੋਣ ਲੜਣ ਵਾਲੇ ਤਿੰਨ ਸਾਬਕਾ ਕੌਂਸਲਰ ਵੀ ਚੋਣ ਜਿੱਤ ਗਏ ਹਨ।

ਉਪਰੋਕਤ ਤੋਂ ਇਲਾਵਾ ਚੋਣ ਜਿੱਤ ਵਾਲਿਆਂ ਵਿੱਚੋਂ ਦੋ ਮਹਿਲਾ ਕੌਂਸਲਰ ਅਜਿਹੀਆਂ ਹਨ ਜਿਹਨਾਂ ਦੇ ਪਤੀ ਪਹਿਲਾਂ ਕੌਂਸਲਰ ਰਹੇ ਹਨ ਅਤੇ ਉਹਨਾਂ ਦੇ ਵਾਰਡ ਔਰਤਾਂ ਲਈ ਰਾਖਵੇਂ ਹੋਣ ਕਾਰਨ ਉਹਨਾਂ ਵਲੋਂ ਆਪਣੀਆਂ ਪਤਨੀਆਂ ਨੂੰ ਚੋਣ ਲੜਾਈ ਗਈ ਸੀ। ਇਸ ਦੇ ਇਲਾਵਾ ਸਵਰਗਵਾਸੀ ਹੋ ਚੁੱਕੇ ਦੋ ਕੌਂਸਲਰਾਂ ਦੀ ਵਿਰਾਸਤ ਸੰਭਾਲਣ ਲਈ ਚੋਣ ਮੈਦਾਨ ਵਿੱਚ ਉਸਤੇ ਉਹਨਾਂ ਦੇ ਪੁੱਤਰ ਵੀ ਚੋਣ ਜਿੱਤੇ ਹਨ।

ਚੌਣ ਜਿੱਤਣ ਵਾਲੇ ਸਾਬਕਾ ਕੌਂਸਲਰਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜਣ ਵਾਲੇ ਆਰ ਪੀ ਸ਼ਰਮਾ (ਵਾਰਡ ਨੰਬਰ 2), ਗੁਰਮੀਤ ਕੌਰ (ਵਾਰਡ ਨੰਬਰ 3), ਗੁਰਮੁਖ ਸਿੰਘ ਸੋਹਲ (ਵਾਰਡ ਨੰਬਰ 8), ਹਰਵਿੰਦਰ ਕੌਰ ਲੰਗ (ਵਾਰਡ ਨੰਬਰ 11), ਰਜਨੀ ਗੋਇਲ (ਵਾਰਡ ਨੰਬਰ 23), ਰਵਿੰਦਰ ਸਿੰਘ ਬਿੰਦਰਾ (ਵਾਰਡ ਨੰਬਰ 28), ਰਮਨਪ੍ਰੀਤ ਕੌਰ ਕੁੰਭੜਾ (ਵਾਰਡ ਨੰਬਰ 29), ਅਰੁਣਾ ਸ਼ਰਮਾ (ਵਾਰਡ ਨੰਬਰ 31), ਗੁਰਪ੍ਰੀਤ ਕੌਰ (ਵਾਰਡ ਨੰਬਰ 33), ਸੁਖਦੇਵ ਸਿੰਘ (ਵਾਰਡ ਨੰਬਰ 34), ਹਰਪਾਲ ਸਿੰਘ (ਵਾਰਡ ਨੰਬਰ 36), ਕਮਲਜੀਤ ਕੌਰ (ਵਾਰਡ ਨੰਬਰ 40) ਅਤੇ ਸਰਬਜੀਤ ਸਿੰਘ (ਵਾਰਡ ਨੰਬਰ 42) ਦੇ ਨਾਮ ਸ਼ਾਮਿਲ ਹਨ।

ਇਹਨਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਜਿੱਤਣ ਵਾਲੇ ਸਾਬਕਾ ਕੌਂਸਲਰਾਂ ਵਿੱਚ ਅਨੁਰਾਧਾ ਆਨੰਦ (ਵਾਰਡ ਨੰਬਰ 12), ਕਮਲਪ੍ਰੀਤ ਸਿੰਘ ਬੰਨੀ (ਵਾਰਡ ਨੰਬਰ 14), ਜਤਿੰਦਰ ਕੌਰ (ਵਾਰਡ ਨੰਬਰ 15), ਨਰਪਿੰਦਰ ਸਿੰਘ ਰੰਗੀ (ਵਾਰਡ ਨੰਬਰ 18), ਰਾਜਰਾਨੀ ਜੈਨ (ਵਾਰਡ ਨੰਬਰ 21), ਮਨਜੀਤ ਕੌਰ (ਵਾਰਡ ਨੰਬਰ 25), ਪਰਵਿੰਦਰ ਕੌਰ (ਵਾਰਡ ਨੰਬਰ 27), ਹਰਜੀਤ ਸਿੰਘ ਭੋਲੂ (ਵਾਰਡ ਨੰਬਰ 30) ਅਤੇ ਬਲਜੀਤ ਕੌਰ (ਵਾਰਡ ਨੰਬਰ 37) ਦੇ ਨਾਮ ਸ਼ਾਮਿਲ ਹਨ।

ਇਸੇ ਤਰ੍ਹਾਂ ਆਜਾਦ ਤੌਰ ਤੇ ਚੋਣ ਲੜ ਕੇ ਜਿੱਤਣ ਵਾਲੇ ਕੌਂਸਲਰਾਂ ਵਿੱਚ ਪਰਮਜੀਤ ਸਿੰਘ ਕਾਹਲੋਂ (ਵਾਰਡ ਨੰਬਰ 10) ਕੁਲਦੀਪ ਕੌਰ ਧਨੋਆ (ਵਾਰਡ ਨੰਬਰ 13) ਅਤੇ ਉਪਿੰਦਰ ਪ੍ਰੀਤ ਕੌਰ (ਵਾਰਡ ਨੰਬਰ 19) ਦੇ ਨਾਮ ਹਨ।

ਇਹਨਾਂ ਦੇ ਇਲਾਵਾ ਕੌਂਸਲਰ ਰਹੇ ਪਤੀਆਂ ਦੀਆਂ ਪਤਨੀਆਂ ਵਿੱਚ ਵਾਰਡ ਨੰਬਰ 1 ਤੋਂ ਚੋਣ ਜਿੱਤੇ ਚਰਨਜੀਤ ਕੌਰ ਦੇ ਪਤੀ ਸz. ਰਵਿੰਦਰ ਸਿੰਘ ਪਿਛਲੀ ਵਾਰ ਕੌਂਸਲਰ ਸਨ ਅਤੇ ਵਾਰਡ ਨੰਬਰ 7 ਤੋਂ ਚੋਣ ਜਿੱਤਣ ਵਾਲੀ ਕੌਂਸਲਰ ਇੰਦਰਪ੍ਰੀਤ ਕੌਰ ਪ੍ਰਿੰਸ ਦੇ ਪਤੀ ਸz. ਹਰਮਨਪ੍ਰਪਤ ਸਿੰਘ ਪ੍ਰਿੰਸ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਹਨ।

ਇਸੇ ਤਰ੍ਹਾਂ ਸਾਬਕਾ ਕੌਂਸਲਰ ਸਵਰਗੀ ਸz. ਅਮਰੀਕ ਸਿੰਘ ਤਹਿਸੀਲਦਾਰ ਦੇ ਪੁੱਤਰ ਸz. ਅਮਰਜੀਤ ਸਿੰਘ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸz. ਰਿਸ਼ਵ ਜੈਨ ਦੇ ਪੁੱਤਰ ਸz. ਗੌਰਵ ਜੈਨ ਵੀ ਚੋਣ ਜਿੱਤ ਗਏ ਹਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending