Chandigarh
ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ
ਚੰਡੀਗੜ੍ਹ, 1 ਜੂਨ (ਸ.ਬ.) ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ ”ਆ ਨੀ ਚਿੜੀਏ ਪਾਣੀ ਪੀ” ਅਤੇ ”ਕਲਮ ਅਤੇ ਕਲਾ ਦਾ ਸੁਮੇਲ” ਲੋਕ ਅਰਪਣ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਮੌਕੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਸਾਬਕਾ ਚੇਅਰਮੈਨ ਡਾ. ਬਲਬੀਰ ਸਿੰਘ ਢੋਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਪ੍ਰਧਾਨਗੀ ਡਾ. ਮਨੋਹਰ ਸਿੰਘ ਖਰੜ ਪ੍ਰਧਾਨ ਇੰਟਕ ਚੰਡੀਗੜ੍ਹ ਵਲੋਂ ਕੀਤੀ ਗਈ। ਇਸ ਮੌਕੇ ਸ੍ਰੀ ਪ੍ਰੇਮ ਵਿਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਪ੍ਰਧਾਨਗੀ ਮੰਡਲ ਵਿੱਚ ਡਾ. ਜਗਦੀਪ ਸਿੰਘ, ਬਹਾਦਰ ਸਿੰਘ ਗੋਸਲ, ਜਸਵਿੰਦਰ ਸਿੰਘ ਕਾਈਨੌਰ ਅਤੇ ਸ੍ਰੀ ਰਾਜ ਕੁਮਾਰ ਸਾਹੋਵਾਲੀਆ ਵੀ ਸ਼ਾਮਲ ਸਨ।
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਢੋਲ ਨੇ ਕਿਹਾ ਕਿ ਇਹ ਪੁਸਤਕ ਵਾਤਾਵਰਣ ਪ੍ਰੇਮੀਆਂ ਲਈ ਅਤੇ ਸਾਡੇ ਬੱਚਿਆਂ ਲਈ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਨੇ ਦੂਜੀ ਪੁਸਤਕ ਨੂੰ ਹਰ ਬੱਚੇ ਕੋਲ ਪਹੁੰਚਾਉਣ ਦੀ ਲੋੜ ਤੇ ਵੀ ਜ਼ੋਰ ਦਿੱਤਾ। ਪ੍ਰਧਾਨਗੀ ਕਰ ਰਹੇ ਡਾ. ਮਨੋਹਰ ਸਿੰਘ ਨੇ ਪੁਸਤਕਾਂ ਦੀ ਘਰ ਘਰ ਪਹੁੰਚ ਲਈ ਜ਼ਰੂਰੀ ਵਾਤਾਵਰਣ ਵਾਸਤੇ ਲੋੜੀਂਦੇ ਉਪਰਾਲੇ ਕਰਨ ਲਈ ਕਿਹਾ। ਵਿਸ਼ੇਸ਼ ਮਹਿਮਾਨ ਸ੍ਰੀ ਪ੍ਰੇਮ ਵਿਜ ਅਤੇ ਡਾ. ਜਗਦੀਪ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਪ੍ਰਧਾਨਗੀ ਮੰਡਲ ਵਲੋਂ ਦੋਵੇਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਪਹਿਲੀ ਪੁਸਤਕ ਤੇ ਪਰਚਾ ਪੜਦਿਆਂ ਜਸਵਿੰਦਰ ਸਿੰਘ ਕਾਈਨੌਰ ਨੇ ਕਿਹਾ ਕਿ ਇਹ ਪੁਸਤਕ ਬਹੁਤ ਹੀ ਸਾਂਭਣ ਯੋਗ ਅਤੇ ਬੱਚਿਆਂ ਲਈ ਹਰਮਨ ਪਿਆਰੀ ਹੈ। ਦੂਜੀ ਪੁਸਤਕ ਤੇ ਪਰਚਾ ਪੜਦਤਆਂ ਸ੍ਰੀ ਰਾਜ ਕੁਮਾਰ ਸਾਹੋਵਾਲੀਆ ਨੇ ਇਸਨੂੰ ਲੇਖਕ ਅਤੇ ਗਾਇਕ ਦੀ ਬਾ ਕਮਾਲ ਰਚਨਾ ਦੱਸਿਆ।
ਸਮਾਗਮ ਦੌਰਾਨ ਪੁਸਤਕ ਵਿਚਲੇ ਲੇਖਕ ਲੇਖਿਕਾਵਾਂ ਚਰਨਜੀਤ ਕੌਰ ਬਾਠ, ਸ੍ਰੀਮਤੀ ਨੀਲਮ ਨਾਰੰਗ ਐਡਵੋਕੇਟ, ਜਸਵਿੰਦਰ ਸਿੰਘ ਕਾਈਨੌਰ, ਗੁਰਦਰਸ਼ਨ ਸਿੰਘ ਮਾਵੀ, ਡਾ. ਮਨਜੀਤ ਸਿੰਘ ਮਝੈਲ, ਬਹਾਦਰ ਸਿੰਘ ਗੋਸਲ, ਰਾਜ ਕੁਮਾਰ ਸਾਹੋਵਾਲੀਆ, ਮੰਦਰ ਗਿੱਲ ਸਾਹਿਬਚੰਦੀਆਂ, ਤੇਜਾ ਸਿੰਘ ਥੂਹਾ, ਬਲਜਿੰਦਰ ਸ਼ੇਰਗਿੱਲ, ਕ੍ਰਿਸ਼ਨ ਰਾਹੀ, ਪਿਆਰਾ ਸਿੰਘ ਰਾਹੀ, ਅਵਤਾਰ ਸਿੰਘ ਮਹਿਤਪੁਰੀ, ਮੰਜੂ ਸ਼ਾਰਦਾ, ਪਾਲ ਅਜਨਬੀ, ਅਮਰਜੀਤ ਬਠਲਾਣਾ, ਡਾ. ਪੰਨਾ ਲਾਲ ਮੁਸਤਵਾਬਾਦੀ, ਰਣਜੋਧ ਸਿੰਘ ਰਾਣਾ, ਡਾ. ਰਵਿੰਦਰ ਸਿੰਘ ਲੁਬਾਣਾ ਨੂੰ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਡਾ. ਜਗਦੀਪ ਸਿੰਘ ਕੌਂਸਲਰ ਅਕਾਲ ਅਕਾਡਮੀਆਂ, ਮਿਤਾਲੀ ਸਿੰਘ (ਪੰਜਾਬੀ ਪ੍ਰਚਾਰਕ), ਜਗਤਾਰ ਸਿੰਘ ਜੋਗ (ਗਾਇਕ), ਸੰਸਾਰ ਪ੍ਰਸਿੱਧ ਢਾਡੀ ਜਸਪਾਲ ਸਿੰਘ ਤਾਨ, ਪ੍ਰਿੰਸੀਪਲ ਅਕਾਲ ਅਕੈਡਮੀ ਮਨਾਵਾ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਮਾਗਮ ਦੇ ਦੂਜੇ ਪੜ੍ਹਾਅ ਵਿੱਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੋਰਾਨ ਜਸਪਾਲ ਸਿੰਘ ਤਾਨ, ਸ਼ਮਿੰਦਰ ਸਿੰਘ ਕੋਰਾ, ਕ੍ਰਿਸ਼ਨ ਰਾਹੀ, ਡਾ. ਰਵਿੰਦਰ ਲੁਬਾਣਾ, ਸਤਨਾਮ ਸਿੰਘ ਪ੍ਰੀਤ, ਰਣਜੋਧ ਸਿੰਘ ਰਾਣਾ, ਚਰਨਜੀਤ ਕੌਰ ਬਾਠ, ਜਗਤਾਰ ਸਿੰਘ ਜੋਗ, ਸਰਬਜੀਤ ਸਿੰਘ ਪੱਡਾ, ਪ੍ਰੇਮ ਵਿਜ, ਮੰਜੂ ਸ਼ਾਰਧਾ, ਪ੍ਰਤਾਪ ਪਾਰਸ, ਤੇਜਾ ਸਿੰਘ ਥੂਹਾ, ਡਾ. ਪੰਨਾ ਲਾਲ ਮੁਸਤਫਾਬਾਦੀ, ਹਰਿੰਦਰ ਸਿਨਹਾ, ਡਾ. ਮਨਜੀਤ ਸਿੰਘ ਮਝੈਲ, ਮਹਿੰਦਰ ਸਿੰਘ ਗੋਸਲਾਂ, ਨੀਲਮ ਨਾਰੰਗ ਐਡਵੋਕੇਟ, ਬਲਜਿੰਦਰ ਸ਼ੇਰਗਿੱਲ, ਗੁਰਮੀਤ ਸਿੰਗਲ, ਸੰਗੀਤਾ ਸ਼ਰਮਾ ਕੁੰਦਰਾ ਗੀਤ, ਮੰਦਰ ਗਿੱਲ ਸਾਹਿਬਚੰਦੀਆ, ਅਵਤਾਰ ਸਿੰਘ ਮਹਿਤਪੁਰੀ ਵਲੋਂ ਰਚਨਾਵਾਂ ਪੇਸ਼ ਕੀਤੀ ਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਪਬਲੀਸ਼ਰ, ਰਾਜਵਿੰਦਰ ਸਿੰਘ ਗੱਡੂ, ਹਰਿੰਦਰ ਸਿਨਹਾ, ਸਰਬਜੀਤ ਸਿੰਘ ਪੱਡਾ, ਬਲਵਿੰਦਰ ਸਿੰਘ, ਰਾਜੇਸ਼ ਕੁਮਾਰ, ਹਰਵਿੰਦਰ ਕੌਰ, ਰਾਜਿੰਦਰ ਸਿੰਘ ਧੀਮਾਨ, ਰਾਕੇਸ਼ ਸ਼ਾਰਦਾ, ਸੁਰਜੀਤ ਸੁਮਨ, ਕਮਲ, ਇੰਦਰ ਬਹਾਦਰ ਥਾਪਾ, ਜੀਤ ਸਿੰਘ ਸੋਮਲ, ਰੁਪਿੰਦਰ ਸਿੰਘ, ਗੁਰਮੀਤ ਕੌਰ, ਡਾ. ਸੰਗੀਤਾ ਸ਼ਰਮਾ ਕੁੰਦਰਾ ਗੀਤ ਵੀ ਸ਼ਾਮਲ ਸਨ। ਸਮਾਗਮ ਦਾ ਮੰਚ ਸੰਚਾਲਨ ਸੰਸਥਾ ਦੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਵਲੋਂ ਕੀਤਾ ਗਿਆ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Chandigarh
ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।
ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।
Chandigarh
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ
ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।
ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।
ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
