Connect with us

Chandigarh

ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਵਿੱਚ ਡਾਕਟਰ ਵਲੋਂ ਖ਼ੁਦਕੁਸ਼ੀ

Published

on

ਚੰਡੀਗੜ੍ਹ, 2 ਜੂਨ (ਸ.ਬ.) ਇੱਥੇ ਸੈਕਟਰ-32 ਸਥਿਤ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਅੱਜ ਜਨਰਲ ਮੈਡੀਸਨ ਵਿਭਾਗ ਵਿੱਚ ਕਾਰਜਸ਼ੀਲ 24 ਸਾਲਾ ਪੀ. ਜੀ. ਜੂਨੀਅਰ ਰੈਜ਼ੀਡੈਂਟ ਡਾ. ਯੋਗੇਸ਼ ਨੇ ਖ਼ੁਦਕੁਸ਼ੀ ਕਰ ਲਈ। ਮੁੱਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇਹ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਸਥਿਤ ਇੱਕ ਪਖ਼ਾਨੇ (ਟਾਇਲਟ) ਵਿੱਚੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਵਾਲੀ ਥਾਂ ਤੋਂ ਕੁੱਝ ਇੰਜੈਕਸ਼ਨ ਵੀ ਮਿਲੇ ਹਨ।

ਦੱਸਿਆ ਜਾ ਰਿਹਾ ਹੈ ਕਿ ਡਾ. ਯੋਗੇਸ਼ ਹਸਪਤਾਲ ਦੇ ਬਾਥਰੂਮ ਵਿੱਚ ਗਏ ਸਨ ਪਰ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਆਏ ਤਾਂ ਉਨ੍ਹਾਂ ਦੇ ਸਾਥੀਆਂ ਅਤੇ ਹਸਪਤਾਲ ਸਟਾਫ਼ ਨੂੰ ਸ਼ੱਕ ਹੋਇਆ। ਕਈ ਵਾਰ ਦਰਵਾਜ਼ਾ ਖੜਕਾਉਣ ਤੇ ਵੀ ਜਦੋਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਦਰਵਾਜ਼ਾ ਤੋੜਿਆ ਗਿਆ, ਜਿੱਥੇ ਡਾ. ਯੋਗੇਸ਼ ਬੇਹੋਸ਼ੀ ਦੀ ਹਾਲਤ ਵਿੱਚ ਪਾਏ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਹਨਾਂ ਨੂੰ ਮ੍ਰਿਤਕ ਕਰਾਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-34 ਦੀ ਪੁਲੀਸ ਅਤੇ ਫਾਰੈਂਸਿਕ ਟੀਮ ਮੌਕੇ ਤੇ ਪਹੁੰਚੀ। ਟੀਮ ਵੱਲੋਂ ਪੂਰੇ ਘਟਨਾਕ੍ਰਮ ਦੀ ਵੀਡੀਓਗ੍ਰਾਫੀ ਕਰਵਾਈ ਗਈ ਅਤੇ ਬਾਥਰੂਮ ਦੇ ਆਸ-ਪਾਸ ਦੇ ਖੇਤਰ ਤੋਂ ਅਹਿਮ ਸਬੂਤ ਇਕੱਠੇ ਕੀਤੇ ਗਏ ਹਨ। ਪੁਲੀਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਡਾਕਟਰ ਨੇ ਕਥਿਤ ਤੌਰ ਤੇ ਇੰਜੈਕਸ਼ਨ ਲਗਾਇਆ ਸੀ, ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਫਾਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Continue Reading

Chandigarh

ਤਿੰਨ ਆਪ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ

Published

on

By

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਭਾਜਪਾ ਵਿੱਚ ਸ਼ਾਮਿਲ

ਚੰਡੀਗੜ੍ਹ, 2 ਨਵੰਬਰ (ਸ.ਬ.) ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਅੱਜ ਭਾਜਪਾ ਦਾ ਪੱਲਾ ਫੜ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਲੋਂ ਬੀਤੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਦੂਸਰੇ ਗੇੜ ਵਿੱਚ ਅੱਜ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਾਰਟੀ ਛੱਡਣ ਤੋਂ ਇਲਾਵਾ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।

‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਅੱਜ ਦਿੱਲੀ ਵਿਖੇ ਭਾਜਪਾ ਦਫ਼ਤਰ ਵਿੱਚ ਪਹੁੰਚ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ਵਿੱਚ ਜੀ ਆਇਆ ਨੂੰ ਆਖਿਆ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਅੱਜ ਭਗਵੇਂ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਸਨ। ਪਹਿਲਾਂ ਇਨ੍ਹਾਂ ਪੱਗਾਂ ਦਾ ਰੰਗ ਬਸੰਤੀ ਹੁੰਦਾ ਸੀ।

ਇੱਥੇ ਜਿਕਰਯੋਗ ਹੈ ਕਿ ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਉਦੋਂ ਤੋਂ ਪਾਰਟੀ ਨਾਲ ਨਾਰਾਜ਼ ਹਨ, ਜਦੋਂ ਤੋਂ ਪਾਰਟੀ ਨੇ ਸਮਾਣਾ ਦੀ ਹਲਕਾ ਇੰਚਾਰਜ ਦੀ ਜਿੰਮੇਵਾਰੀ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸੌਂਪੀ ਹੈ। ਜੌੜਾਮਾਜਰਾ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ ਤੇ ਉਨ੍ਹਾਂ ਕੋਲ ਸਿਹਤ, ਬਾਗ਼ਬਾਨੀ, ਸੂਚਨਾ ਤੇ ਲੋਕ ਸੰਪਰਕ ਮਹਿਕਮੇ ਦੀ ਅਗਵਾਈ ਵੀ ਰਹੀ। ਉਨ੍ਹਾਂ ਨੇ ਸਾਲ 2022 ਵਿੱਚ ਹਲਕਾ ਸਮਾਣਾ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 39,713 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੀ ਸੀ। ਜੌੜਾਮਾਜਰਾ ਸਿਹਤ ਮੰਤਰੀ ਹੁੰਦਿਆਂ ਵਿਵਾਦਾਂ ਵਿੱਚ ਘਿਰ ਗਏ ਸਨ ਜਦੋਂ ਉਨ੍ਹਾਂ ਨੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਗੱਦਿਆਂ ਦੇ ਨਿਰੀਖਣ ਸਮੇਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ਤੇ ਲੇਟਣ ਲਈ ਕਿਹਾ ਸੀ।

ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਨਾਲ ਕਾਫ਼ੀ ਨੇੜਤਾ ਸੀ। ਉਹ ਸਿਆਸੀ ਹਲਕਿਆਂ ਵਿੱਚ ‘ਫੁੱਫੜ’ ਵਜੋਂ ਮਸ਼ਹੂਰ ਹਨ। ਪੰਜਾਬ ਪੁਲੀਸ ਨੇ ਸਤੰਬਰ 2025 ਵਿੱਚ ਸਾਬਕਾ ਪਤਨੀ ਦੀ ਸ਼ਿਕਾਇਤ ਤੇ ਪਠਾਨਮਾਜਰਾ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਮਾਰਚ ਵਿੱਚ ਉਨ੍ਹਾਂ ਨੂੰ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਉਨ੍ਹਾਂ ਨੂੰ ਹਾਈ ਕੋਰਟ ਵਿੱਚੋਂ ਜ਼ਮਾਨਤ ਮਿਲ ਗਈ ਸੀ। ਪਠਾਨਮਾਜਰਾ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਵੀ ਕੇਸ ਦਰਜ ਹੈ।

ਸੂਤਰਾਂ ਦੀ ਮੰਨੀਏ ਤਾਂ ਦੋਵੇਂ ਵਿਧਾਇਕ ਬਿਨਾਂ ਕਿਸੇ ਸਿਆਸੀ ਸ਼ਰਤ ਦੇ ਭਾਜਪਾ ਵਿੱਚ ਸ਼ਮੂਲੀਅਤ ਕਰ ਰਹੇ ਹਨ। ਭਾਜਪਾ ਨੇ ਵੀ ਦੋਵਾਂ ਨੂੰ ਬਿਨਾਂ ਟਿਕਟ ਦੀ ਸ਼ਰਤ ਤੋਂ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਵਿਧਾਇਕਾਂ ਨੂੰ ਹੀ ਪਾਰਟੀ ਵਿੱਚ ਲਿਆ ਜਾਵੇ ਜਿਨ੍ਹਾਂ ਦੀ ਜਨਤਕ ਦਿੱਖ ਦਾਗ਼ਦਾਰ ਨਾ ਹੋਵੇ।

ਆਮ ਆਦਮੀ ਪਾਰਟੀ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੀਤੇ ਸਾਲ ਜੂਨ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਮੁਅੱਤਲੀ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ (ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ) ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੇ ਸਵਾਲ ਚੁੱਕਣ ਤੋਂ ਬਾਅਦ ਹੋਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਕਈ ਮੁੱਦਿਆਂ ਤੇ ‘ਆਪ’ ਸਰਕਾਰ ਦੇ ਤਿੱਖੇ ਆਲੋਚਕ ਰਹੇ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਇਸ ਤੋਂ ਕੁੱਝ ਸਮਾਂ ਬਾਅਦ ਉਨ੍ਹਾਂ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਹਨਾਂ ਤਿੰਨਾਂ ਵਿਧਾਇਕਾਂ ਵਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇਹ ਕਿਆਸ ਅਰਾਈਆਂ ਜੋਰ ਫੜ ਗਈਆਂ ਹਨ ਕਿ ਆਉਂਦੇ ਦਿਨਾਂ ਦੌਰਾਨ ਆਪ ਦੇ ਕੁੱਝ ਹੋਰ ਆਗੂ ਅਤੇ ਵਿਧਾਇਕ ਵੀ ਅਸਤੀਫਾ ਦੇ ਸਕਦੇ ਹਨ।

Continue Reading

Chandigarh

ਕਾਂਗਰਸ ਤੇ ਆਪ ਨੂੰ ਛੱਡ ਕੇ ਸਾਰੀਆਂ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ : ਸੁਖਬੀਰ ਸਿੰਘ ਬਾਦਲ

Published

on

By

ਆਉਂਦੇ ਦਿਨਾਂ ਦੌਰਾਨ ਸਭ ਕੁਝ ਸਾਮ੍ਹਣੇ ਆ ਜਾਵੇਗਾ

ਚੰਡੀਗੜ੍ਹ, 2 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਚਰਚਾਵਾਂ ਬਾਰੇ ਸਪਸ਼ਟ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਭ ਸਪਸ਼ਟ ਹੋ ਜਾਵੇਗਾ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਵਲੋਂ ਪੰਜਾਬ ਦੀਆਂ ਦੋ ਦੁਸ਼ਮਣ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਹਮ ਖਿਆਲੀ ਪਾਰਟੀਆਂ ਨਾਲ ਗੱਠਜੋੜ ਲਈ ਰਾਹ ਖੁੱਲੇ ਰੱਖੇ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਅਸਤੀਫਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸzz. ਬਾਦਲ ਨੇ ਕਿਹਾ ਕਿ ਜਿਵੇਂ -ਜਿਵੇਂ ਵੋਟਾਂ ਦੇ ਦਿਨ ਨੇੜੇ ਆਉਣਗੇ ਉਵੇਂ ਉਵੇਂ ਬਹੁਤ ਸਾਰੇ ਵਿਧਾਇਕ ਤੇ ਆਗੂ ਆਪ ਨੂੰ ਛੱਡ ਦੇਣਗੇ। ਉਹਨਾਂ ਕਿਹਾ ਕਿ ਆਪ ਵੱਲੋਂ ਆਪਣੇ ਵਿਧਾਇਕਾਂ ਅਤੇ ਆਗੂਆਂ ਨੂੰ ਡਰਾਇਆ ਹੋਇਆ ਹੈ ਜਿਸ ਕਰਕੇ ਉਹ ਬੋਲਣ ਤੋਂ ਡਰਦੇ ਹਨ।

ਸz ਬਾਦਲ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਮਸਾ ਦੋ ਚਾਰ ਸੀਟਾਂ ਹੀ ਮਿਲ ਸਕਦੀਆਂ ਹਨ। ਉਹਨਾਂ ਕਿਹਾ ਕਿ ਆਪ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਬਹੁਤ ਵੱਡੇ ਫਰਕ ਨਾਲ ਚੋਣ ਹਾਰ ਜਾਣਗੇ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਹੜੀ ਕਿਸਾਨਾਂ ਅਤੇ ਕਿਸਾਨੀ ਦੇ ਨਾਲ ਖੜੀ ਹੈ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਨਾਂ ਦੀ ਪਾਰਟੀ ਦੇ ਸਿਆਸੀ ਵਿੰਗ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕਿਸਾਨੀ ਮਸਲਿਆਂ ਨੂੰ ਲੈ ਕੇ ਗੱਲਬਾਤ ਕੀਤੀ ਸੀ ਪਰ ਕਿਸੇ ਨੇ ਕੋਈ ਭਰੋਸਾ ਨਹੀਂ ਦਿੱਤਾ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਤੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਇਸ ਸਦਕਾ ਭਾਰਤੀ ਕਿਸਾਨ ਯੂਨੀਅਨ ਨੇ ਇਹ ਕਦਮ ਚੁੱਕਿਆ ਹੈ। ਕਾਦੀਆਂ ਨੇ ਇਹ ਵੀ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚਾ ਦੇ ਹੋਰ ਆਗੂਆਂ ਨੂੰ ਵੀ ਖੇਤਰੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕਰਨਗੇ ਪਰ ਇਹ ਹੈ ਕਿ ਹਰੇਕ ਪਾਰਟੀ ਦਾ ਆਪਣਾ ਆਪਣਾ ਸੰਵਿਧਾਨ ਤੇ ਸਟੈਂਡ ਹੁੰਦਾ ਹੈ।

Continue Reading

Chandigarh

ਚੈਪਟਰ ਮੂਨਲਾਈਟ ਵੱਲੋਂ ਦੀਵਾਲੀ ਦੇ ਸੰਬੰਧ ਵਿੱਚ ਮਿਲਨ ਸਮਾਰੋਹ ਆਯੋਜਿਤ

Published

on

By

ਚੰਡੀਗੜ੍ਹ, 2 ਨਵੰਬਰ (ਸ.ਬ.) ਚੰਡੀਗੜ੍ਹ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਚੈਪਟਰ ਮੂਨਲਾਈਟ ਵੱਲੋਂ ਕਮਿਊਨਿਟੀ ਸੈਂਟਰ, ਸੈਕਟਰ 50-ਬੀ ਵਿਖੇ ਨਵੰਬਰ ਮਹੀਨੇ ਦਾ ਮਿਲਣ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੈਕਟਰ 46 ਤੋਂ 51 ਅਤੇ ਵੱਖ-ਵੱਖ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀਆਂ ਦੇ ਸੀਨੀਅਰ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਮੌਕੇ ਐਸੋਸੀਏਸ਼ਨ ਦੇ ਸਕੱਤਰ ਸ੍ਰੀ ਅਸ਼ੋਕ ਗੋਇਲ ਨੇ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੋਲਡਨ ਹਸਪਤਾਲ, ਜ਼ੀਰਕਪੁਰ ਦੇ ਡਾ. ਵਰੁਣ ਅਗਰਵਾਲ ਅਤੇ ਏ.ਡੀ. ਐਂਟਰਪ੍ਰਾਈਜ਼ਿਜ਼ ਵੱਲੋਂ ਵਧਦੀ ਉਮਰ ਵਿੱਚ ਹੱਡੀਆਂ ਅਤੇ ਜੋੜਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਸਰੀਰ ਦੀ ਗਤੀਸ਼ੀਲਤਾ ਬਣਾਈ ਰੱਖਣ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਬਹੁਤ ਹੀ ਜਾਣਕਾਰੀ ਦਿੱਤੀ।

ਪ੍ਰੋਗਰਾਮ ਦੌਰਾਨ ਤੰਬੋਲਾ, 21 ਮੈਂਬਰਾਂ ਦੇ ਜਨਮਦਿਨ ਸਮਾਗਮ, ਦੋ ਜੋੜਿਆਂ ਦੀ ਵਿਆਹ ਦੀ ਵਰ੍ਹੇਗੰਢ, ਸਮੇਂ ਸਿਰ ਪਹੁੰਚਣ ਵਾਲਿਆਂ ਲਈ ਪੰਕਚੁਐਲਿਟੀ ਲੱਕੀ ਡਰਾਅ ਅਤੇ ਬਿਹਤਰੀਨ ਵਟਸਐਪ ਸੰਦੇਸ਼ ਪੁਰਸਕਾਰ ਸਮੇਤ ਕਈ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ।

ਮੰਚ ਸੰਚਾਲਨ ਸ੍ਰੀ ਦੀਪਕ ਰਿਖੀ ਵੱਲੋਂ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਗੀਤ-ਸੰਗੀਤ, ਵੱਖ-ਵੱਖ ਪੇਸ਼ਕਾਰੀਆਂ, ਭੰਗੜਾ ਅਤੇ ਸਮੂਹਿਕ ਨਾਚ ਦੀ ਪੇਸ਼ਕਾਰੀ ਦਿੰਤੀ ਗਈ।

ਸਮਾਗਮ ਦਾ ਦੌਰਾਨ ਦੀਵਾਲੀ ਬੰਪਰ ਲੱਕੀ ਡਰਾਅ ਵੀ ਕੱਢਿਆ ਗਿਆ ਰਹਾ, ਜਿਸ ਵਿੱਚ ਸੱਤ ਨਕਦ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਸਾਰੇ ਯੋਗ ਮੈਂਬਰਾਂ ਨੂੰ ਦੀਵਾਲੀ ਦੇ ਤੋਹਫ਼ੇ ਵੀ ਭੇਟ ਕੀਤੇ ਗਏੇ।

Continue Reading

Latest News

Trending