Connect with us

Punjab

ਨੀਟ ਪੇਪਰ ਲੀਕ ਮਾਮਲੇ ਵਿੱਚ ਵਿਦਿਆਰਥੀਆਂ ਦੇ ਹੱਕ ਵਿੱਚ ਸੜਕਾਂ ਤੇ ਉੱਤਰੀ ਕਾਂਗਰਸ

Published

on

ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਬਠਿੰਡਾ, 2 ਜੂਨ (ਸ.ਬ.) ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ ਵਿੱਚ ਅੱਜ ਕਾਂਗਰਸ ਸੜਕਾਂ ਤੇ ਉੱਤਰੀ। ਕਾਂਗਰਸ ਦੀ ਮੁਕਾਮੀ (ਸਥਾਨਕ) ਲੀਡਰਸ਼ਿਪ ਅਤੇ ਵਰਕਰਾਂ ਨੇ ਰੋਸ ਮਾਰਚ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀਆਂ ਨੇ ਪੇਪਰ ਲੀਕ ਹੋਣ ਲਈ ਮੋਦੀ ਸਰਕਾਰ ਨੂੰ ਨਿਕੰਮੀ ਗਰਦਾਨਦਿਆਂ, ਪੀੜਤ ਵਿਦਿਆਰਥੀਆਂ ਲਈ ਇਨਸਾਫ਼ ਮੰਗਿਆ। ਵਿਖਾਵਾਕਾਰੀਆਂ ਨੇ ਹਨੂੰਮਾਨ ਚੌਕ ਪਹੁੰਚ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ।

ਜ਼ਿਲ੍ਹਾ ਕਾਂਗਰਸ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿੱਚ ਹੋਏ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਮੁਖ਼ਾਤਬ ਹੁੰਦਿਆਂ ਖ਼ੁਦ ਗਰਗ ਨੇ ਕੇਂਦਰੀ ਹਕੂਮਤ ਨੂੰ ਨਿਸ਼ਾਨੇ ਤੇ ਲਿਆ। ਉਨ੍ਹਾਂ ਕਿਹਾ ਕਿ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਇਸ ਪ੍ਰੀਖ਼ਿਆ ਨੂੰ ਲੈ ਕੇ ਪੇਪਰ ਲੀਕ, ਗੜਬੜੀਆਂ ਅਤੇ ਪ੍ਰੀਖਿਆ ਪ੍ਰਬੰਧਨ ਵਿੱਚ ਖ਼ਾਮੀਆਂ ਦੇ ਦੋਸ਼ਾਂ ਨੇ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਉਨ੍ਹਾਂ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਤੇ ਸਵਾਲ ਚੁੱਕਦੇ ਹੋਏ ਸੁਤੰਤਰ ਜਾਂਚ ਦੀ ਮੰਗ ਕਰਦਿਆਂ, ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਨੀਟ ਵਰਗੀਆਂ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਸੁਰੱਖਿਆ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਯੋਗਤਾ ਦੇ ਆਧਾਰ ਤੇ ਵਿਦਿਆਰਥੀਆਂ ਨੂੰ ਮੌਕੇ ਮਿਲ ਸਕਣ ਅਤੇ ਪ੍ਰੀਖ਼ਿਆ ਪ੍ਰਣਾਲੀ ਤੇ ਲੋਕਾਂ ਦਾ ਭਰੋਸਾ ਕਾਇਮ ਰਹੇ।

ਬੀਬੀ ਅੰਮ੍ਰਿਤਾ ਗਿੱਲ ਨੇ ਮੋਦੀ ਹਕੂਮਤ ਨੂੰ ਨੀਟ ਵਿਦਿਆਰਥੀਆਂ ਦੀ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਵਾਰ-ਵਾਰ ਅਜਿਹੇ ਮਾਮਲੇ ਸਾਹਮਣੇ ਆਉਣ ਕਾਰਨ ਸਰਕਾਰ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਉੱਪਰ ਉਂਗਲ ਉੱਠਣੀ ਸੁਭਾਵਕ ਹੈ।

ਇਸ ਮੌਕੇ ਮੌੜ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪੀਪੀਸੀਸੀ ਦੇ ਡੈਲੀਗੇਟ ਤੇ ਇੰਪਰੂਵਮੈਂਟ ਟਰਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਮਾਧਵ ਸ਼ਰਮਾ ਤੇ ਸੁਨੀਲ ਕੁਮਾਰ, ਦਰਸ਼ਨ ਸਿੰਘ ਰਾਮਾ, ਕ੍ਰਿਸ਼ਨ ਸਿੰਘ ਭਾਗੀਵਾਂਦਰ, ਅੰਗਰੇਜ਼ ਸਿੰਘ ਭਗਤਾ ਭਾਈਕਾ, ਗੁਰਚਰਨ ਸਿੰਘ ਫੂਲ, ਸੁਰਜੀਤ ਸਿੰਘ ਰਾਮਪੁਰਾ, ਸੁਖਦੀਪ ਸਿੰਘ ਮੌੜ (ਸਾਰੇ ਬਲਾਕ ਪ੍ਰਧਾਨ), ਯੂਥ ਆਗੂ ਸੁਖਵੰਤ ਸਿੰਘ, ਅਰੁਣ ਵਧਾਵਨ, ਕਿਰਨਜੀਤ ਗਹਿਰੀ, ਬਲਜਿੰਦਰ ਠੇਕੇਦਾਰ, ਹਰੀ ਓਮ ਕਪੂਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ‘ਨੀਟ’ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।

Continue Reading

Punjab

ਜਲੰਧਰ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਈ ਮੇਲ ਵਿੱਚ ਰੇਲਵੇ ਟਰੈਕਾਂ ਤੇ ਹਮਲਾ ਕਰਨ ਅਤੇ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੌਰਾਨ ਧਮਾਕਾ ਕਰਨ ਦੀ ਵੀ ਦਿੱਤੀ ਧਮਕੀ

ਜਲੰਧਰ, 30 ਅਕਤੂਬਰ (ਸ.ਬ.) ਜਲੰਧਰ ਵਿੱਚ ਦੋ ਸਕੂਲਾਂ ਏ ਪੀ ਜੇ ਸਕੂਲ ਅਤੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ, ਸਕੂਲਾਂ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ। ਪ੍ਰਾਪਤ ਹੋਈ ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉੜਾਊਣ ਦੀ ਧਮਕੀ ਦੇਣ ਦੇ ਨਾਲ ਨਾਲ ਰੇਲਵੇ ਟਰੈਕਾਂ ਨੂੰ ਵੱਡੇ ਪੱਧਰ ਤੇ ਨਿਸ਼ਾਨਾ ਬਣਾਉਣ ਦਾ ਜ਼ਿਕਰ ਵੀ ਕੀਤਾ ਗਿਆ ਹੈ। ਈਮੇਲ ਰਾਹੀਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ 1 ਨਵੰਬਰ ਨੂੰ ਦਿੱਲੀ ਜਾਣ ਵਾਲੀਆਂ ਰੇਲਗੱਡੀਆਂ ਵਿੱਚ ਸਫ਼ਰ ਕਰਨ ਤੋਂ ਗੁਰੇਜ਼ ਕਰਨ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ ਅਤੇ ਬਠਿੰਡਾ ਵਿੱਚ ਟਰੈਕ ਤੇ ਆਈ ਈ ਡੀ ਬਲਾਸਟ ਕੀਤੇ ਜਾਣਗੇ।

ਈ-ਮੇਲ ਵਿੱਚ ਸਕੂਲਾਂ ਵਿੱਚ ਦੁਪਹਿਰ 12:11 ਵਜੇ ਧਮਾਕੇ ਕਰਨ ਦੀਆਂ ਯੋਜਨਾਵਾਂ ਦਾ ਜ਼ਿਕਰ ਸੀ, ਇਸ ਤੋਂ ਬਾਅਦ, ਸੁਰੱਖਿਆ ਬਲਾਂ ਅਤੇ ਬੰਬ ਨਿਰੋਧਕ ਦਸਤਿਆਂ ਨੇ ਸਬੰਧਤ ਥਾਵਾਂ ਨੂੰ ਘੇਰ ਲਿਆ ਅਤੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਹ ਵੀ ਸਾਹਮਣੇ ਆਇਆ ਹੈ ਕਿ ਧਮਕੀ ਭਰੀ ਈਮੇਲ ਵਿੱਚ ਬੱਚਿਆਂ ਦੀ ਸੁਰੱਖਿਆ ਬਾਰੇ ਇੱਕ ਸੰਦੇਸ਼ ਸ਼ਾਮਲ ਹੈ। ਧਮਕੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲੀਸ ਜਾਂਚ ਅਤੇ ਸੁਰੱਖਿਆ ਸਬੰਧੀ ਉਪਾਅ ਤੇਜ਼ ਕਰ ਦਿੱਤੇ ਗਏ ਹਨ।

ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਇੱਕ ਹੋਰ ਕਾਰਨ ਇਹ ਹੈ ਕਿ ਉਸੇ ਈ-ਮੇਲ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੌਰਾਨ ਧਮਾਕਾ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਕਈ ਸੰਵੇਦਨਸ਼ੀਲ ਥਾਵਾਂ, ਵਿਦਿਅਕ ਅਦਾਰਿਆਂ, ਰੇਲ ਮਾਰਗਾਂ ਅਤੇ ਸਿਆਸੀ ਸਮਾਗਮਾਂ ਨੂੰ ਇੱਕੋ ਸਮੇਂ ਨਿਸ਼ਾਨਾ ਬਣਾਏ ਜਾਣ ਦੀ ਚੇਤਾਵਨੀ ਤੋਂ ਬਾਅਦ, ਪੂਰੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਕਾਫ਼ੀ ਸਖ਼ਤ ਕਰ ਦਿੱਤਾ ਗਿਆ ਹੈ। ਪੁਲੀਸ ਅਤੇ ਖੁਫੀਆ ਏਜੰਸੀਆਂ ਇਸ ਧਮਕੀ ਭਰੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸਨੂੰ ਭੇਜਣ ਵਾਲੇ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ।

ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲੀਸ ਦੀਆਂ ਟੀਮਾਂ ਵਲੋਂ ਸਕੂਲਾਂ ਵਿੱਚ ਪਹੁੰਚ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੰਬ ਡਿਸਪੋਜ਼ਲ ਟੀਮ ਅਤੇ ਹੋਰ ਪੁਲੀਸ ਟੀਮਾਂ ਨੇ ਸਕੂਲ ਕੈਂਪਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ, ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Continue Reading

Mohali

ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਿੱਚ ਪਿਛਲੇ ਤਿੰਨ ਚਾਰ ਦਹਾਕਿਆਂ ਤੋਂ ਕਬਜਾ ਕਰਕੇ ਰਹਿ ਰਿਹਾ ਹੈ ਪਰਿਵਾਰ : ਐਨ ਐਸ ਕਲਸੀ

Published

on

By

ਵਸਨੀਕਾਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਅਤੇ ਨਗਰ ਨਿਗਮ ਦੇ ਮੇਅਰ ਨੂੰ ਪੱਤਰ ਲਿਖ ਕੇ ਕਬਜਾ ਖਤਮ ਕਰਵਾਉਣ ਲਈ ਕਿਹਾ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਥਾਨਕ ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਾਲੀ ਥਾਂ ਤੇ ਬਣੇ ਇੱਕ ਟਿਊਬਵੈਲ ਦੇ ਪੁਰਾਣੇ ਕਮਰੇ ਦੇ ਨਾਲ ਲਗਭਗ ਡੇਢ ਕਨਾਲ ਥਾਂ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਇੱਕ ਵਿਅਕਤੀ ਵਲੋਂ ਕਬਜਾ ਕਰਕੇ ਆਪਣੇ ਪਰਿਵਾਰ ਦੀ ਰਿਹਾਇਸ਼ ਬਣਾਈ ਹੋਈ ਹੈ। ਹੁਣ ਜਦੋਂ ਫੇਜ਼ 5 ਦੇ ਵਸਨੀਕਾਂ ਵਲੋਂ ਇਸ ਥਾਂ ਤੇ ਪਏ ਕੂੜੇ ਦੇ ਢੇਰ ਦੀ ਸਫਾਈ ਕਰਵਾਉਣ ਲਈ ਜੋਰ ਪਾਉਣ ਤੇ ਨਗਰ ਨਿਗਮ ਵਲੋਂ ਇੱਥੋਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਇੱਥੇ ਇਸ ਪਰਿਵਾਰ ਦੇ ਰਹਿਣ ਦੀ ਗੱਲ ਸਾਮ੍ਹਣੇ ਆਈ ਹੈ। ਇਸ ਸੰਬੰਧੀ ਫੇਜ਼ 5 ਅਤੇ ਚਾਰ ਦੇ ਵਸਨੀਕਾਂ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੂੰਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਸੈਕਟਰ 58 ਵਿੱਚ ਬੰਦ ਪਏ ਟਿਊਬਵੈਲ ਪੰਪ ਹਾਊਸ ਨੂੰ ਢਾਹ ਕੇ ਗ੍ਰੀਨ ਬੈਲਟ ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਖਤਮ ਕਰਵਾਇਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ ਐਮ ਹਾਊਸਿਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸzz ਐਨ ਐਸ ਕਲਸੀ ਨੇ ਦੱਸਿਆ ਕਿ ਸੈਕਟਰ 58 ਵਿੱਚ, ‘ਭੈਣਾ ਦਾ ਢਾਬਾ’ ਦੇ ਸਾਹਮਣੇ, ਲਗਭਗ 1,000 ਵਰਗ ਫੁੱਟ ਦੀ ਗ੍ਰੀਨ ਬੈਲਟ ਵਿੱਚ ਸਥਿਤ ਇੱਕ ਪੁਰਾਣਾ ਅਤੇ ਬੰਦ ਪਿਆ ਟਿਊਬਵੈਲ ਪੰਪ ਹਾਊਸ ਹੈ, ਜਿਸ ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਪੰਪ ਹਾਊਸ ਲਗਭਗ 50 ਸਾਲ ਪੁਰਾਣਾ ਹੈ ਅਤੇ ਸਬੰਧਤ ਵਿਅਕਤੀ ਪਿਛਲੇ 30 ਸਾਲਾਂ ਤੋਂ ਉੱਥੇ ਰਹਿ ਰਿਹਾ ਹੈ। ਇਸ ਤੋਂ ਇਲਾਵਾ, ਕਬਜ਼ਾ ਕਰਨ ਵਾਲੇ ਵਿਅਕਤੀ ਨੇ ਉੱਥੇ ਇੱਕ ਵਾਧੂ ਕਮਰਾ ਬਣਾ ਕੇ ਅਤੇ ਉਸ ਉੱਪਰ ਟੀਨ ਦੀ ਛੱਤ ਪਾ ਕੇ ਕਬਜ਼ੇ ਦਾ ਦਾਇਰਾ ਹੋਰ ਵਧਾ ਲਿਆ ਹੈ।

ਉਹਨਾਂ ਕਿਹਾ ਕਿ ਗ੍ਰੀਨ ਬੈਲਟ ਦਾ ਇੱਕ ਵੱਡਾ ਹਿੱਸਾ (ਜੋ ਲਗਭਗ 1,000 ਵਰਗ ਗਜ਼ ਦੇ ਕਰੀਬ ਹੈ) ਕੰਡਿਆਲੀ ਤਾਰ ਲਗਾ ਕੇ ਘੇਰ ਲਿਆ ਗਿਆ ਹੈ ਅਤੇ ਇਸ ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਬੰਧਤ ਅਧਿਕਾਰੀਆਂ ਵੱਲੋਂ ਇਸ ਨਾਜਾਇਜ਼ ਕਬਜ਼ੇ ਵੱਲ ਕੋਈ ਧਿਆਨ ਕਿਉਂ ਨਹੀਂ ਦਿੱਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ, ਕਾਨੂੰਨ ਅਨੁਸਾਰ ਨਾਜਾਇਜ਼ ਕਬਜ਼ਾ ਹਟਾਉਣ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ, ਜੇਕਰ ਇਸ ਬੰਦ ਪਏ ਪੰਪ ਹਾਊਸ ਦੀ ਹੁਣ ਕੋਈ ਲੋੜ ਨਹੀਂ ਹੈ ਤਾਂ ਇਸਨੂੰ ਢਾਹ ਦਿੱਤਾ ਜਾਵੇ ਅਤੇ ਇਸ ਖੇਤਰ ਨੂੰ ਮੁੜ ਗ੍ਰੀਨ ਬੈਲਟ ਵਜੋਂ ਵਿਕਸਤ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਕੁਲਦੀਪ ਕੌਰ ਕੰਗ, ਗ੍ਰੀਨ ਪਾਰਕ ਰੈਜ਼ੀਡੈਂਟ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮੋਹਿੰਦਰ ਸਿੰਘ, ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਵੀ ਮੌਜੂਦ ਸਨ।

Continue Reading

Punjab

ਹਾਰ ਤੋਂ ਬਾਅਦ ਈ ਵੀ ਐਮ ਅਤੇ ਵੋਟ ਚੋਰੀ ਦਾ ਰੋਣਾ ਰੋਣਾ ਸ਼ੁਰੂ ਕਰ ਦਿੰਦੀ ਹੈ ਕਾਂਗਰਸ : ਕੇਵਲ ਢਿੱਲੋਂ

Published

on

By

ਪਟਿਆਲਾ, 30 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਪ੍ਰਧਾਨ ਸz. ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਵੀ ਕਿਤੇ ਕਾਂਗਰਸ ਹਾਰਦੀ ਹੈ ਤਾਂ ਨਾਲ ਹੀ ਈ ਵੀ ਐਮ ਅਤੇ ਵੋਟ ਚੋਰੀ ਦਾ ਰੋਣਾ ਰੋਣਾ ਸ਼ੁਰੂ ਕਰ ਦਿੰਦੀ ਹੈ। ਪੰਜਾਬ ਭਾਜਪਾ ਵਲੋਂ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਦਾ ਆਯੋਜਨ ਕੀਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸz. ਢਿੱਲੋਂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਵਰਤ ਰਹੀ ਹੈ। ਜਦੋਂ ਵੀ ਕਾਂਗਰਸ ਕਿਸੇ ਸੂਬੇ ਵਿੱਚ ਜਿੱਤਦੀ ਹੈ, ਤਾਂ ਉਸ ਨੂੰ ਲੋਕਤੰਤਰੀ ਪ੍ਰਕਿਰਿਆ ਜਾਂ ਈ ਵੀ ਐਮਜ਼ ਦੀ ਕਾਰਜਪ੍ਰਣਾਲੀ ਤੇ ਕੋਈ ਇਤਰਾਜ਼ ਨਹੀਂ ਹੁੰਦਾ। ਪਰੰਤੂ, ਜਦੋਂ ਵੀ ਇਹ ਹਾਰਦੀ ਹੈ, ਇਸ ਦੇ ਲੀਡਰ ਈ ਵੀ ਐਮ ਛੇੜਛਾੜ ਅਤੇ ਵੋਟ ਚੋਰੀ ਦੇ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਜਨਤਾ ਦੇ ਫਤਵੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਵਿੱਚ ਹੋਈ ਹਾਰ ਨੂੰ ਵੋਟ ਚੋਰੀ ਦੱਸਣਾ ਲੋਕਤੰਤਰ ਅਤੇ ਵੋਟਰਾਂ ਦੇ ਫੈਸਲੇ ਦਾ ਅਪਮਾਨ ਕਰਨ ਦੇ ਬਰਾਬਰ ਹੈ। ਉਹਨਾਂ ਕਿਹਾ ਕਿ ਚੋਣਾਂ ਵਿੰਚ ਹੋਈ ਹਾਰ ਲਈ ਈਵੀਐਮਜ਼ ਨੂੰ ਦੋਸ਼ ਦੇਣਾ ਜਨਤਾ ਦਾ ਵਿਸ਼ਵਾਸ ਜਿੱਤਣ ਦਾ ਤਰੀਕਾ ਨਹੀਂ ਹੈ।

ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜਾਰੀ ਤੇ ਸਵਾਲਪ ਕਰਦਿਆਂ ਸz. ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਵੋਟ ਚੋਰੀ ਬਾਰੇ ਬਿਆਨਬਾਜ਼ੀ ਕਰ ਰਹੇ ਸਨ, ਜਦਕਿ ਉਹ ਆਪਣੀ ਹੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਵਿੱਚ ਹੋਈਆਂ ਕਥਿਤ ਚੋਣ ਧਾਂਦਲੀਆਂ ਬਾਰੇ ਪੂਰੀ ਤਰ੍ਹਾਂ ਚੁੱਪ ਰਹੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖੋਹਣ ਅਤੇ ਪਾੜਨ, ਉਮੀਦਵਾਰਾਂ ਨੂੰ ਧਮਕਾਉਣ ਅਤੇ ਇੱਥੋਂ ਤੱਕ ਕਿ ਸਰੀਰਕ ਹਮਲਿਆਂ ਦੀਆਂ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ, ਮੋਗਾ ਅਤੇ ਬਾਘਾ ਪੁਰਾਣਾ ਵਿੱਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਸੁਪਰੀਮ ਕੋਰਟ ਦੇ ਫੈਸਲਿਆਂ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਜੇ ਕੇਜਰੀਵਾਲ ਦਿੱਲੀ ਵਵਿੱਚ ਵੋਟ ਚੋਰੀ ਦਾ ਮੁੱਦਾ ਚੁੱਕ ਰਹੇ ਸਨ, ਤਾਂ ਉਹ ਪੰਜਾਬ ਵਿੱਚ ਹੋਈਆਂ ਕਥਿਤ ਚੋਣ ਧਾਂਦਲੀਆਂ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਅਸਮਰੱਥ ਕਿਉਂ ਸਨ?

ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ, ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਸਹਿ-ਇੰਚਾਰਜ ਅਲਕਾ ਗੁਰਜਰ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਣੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਨਰਲ ਸਕੱਤਰ ਜੀਵਨ ਗਰਗ ਅਤੇ ਜਨਰਲ ਸਕੱਤਰ ਰਾਜੇਸ਼ ਬਾਘਾ ਵੀ ਹਾਜਿਰ ਸਨ।

Continue Reading

Latest News

Trending