Chandigarh
ਭਗਵੰਤ ਮਾਨ ਸਰਕਾਰ ਵੱਲੋਂ ਫ਼ਸਲੀ ਕਰਜ਼ੇ ਬਾਰੇ ਨਵੀਂ ਨੀਤੀ ਦਾ ਐਲਾਨ
ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗਾ ਇੱਕ ਹਜ਼ਾਰ ਰੁਪਏ ਦਾ ਮਾਣ ਭੱਤਾ
ਚੰਡੀਗੜ੍ਹ, 2 ਜੂਨ (ਸ.ਬ.) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਹਿਕਾਰੀ ਬੈਂਕਾਂ ਦੀ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਨੀਤੀ ਵਿੱਚ ਨਵੇਂ ਸੁਧਾਰ ਕੀਤੇ ਜਾਣ ਦਾ ਐਲਾਨ ਕੀਤਾ ਹੈ। ਨਵੀਂ ਵਿਵਸਥਾ ਵਿੱਚ ਜਿੱਥੇ ਸੂਬਾ ਸਰਕਾਰ ਨੇ ਕਿਸਾਨਾਂ ਦੇ ਫ਼ਸਲੀ ਕਰਜ਼ੇ ਦੀ ਸੀਮਾ ਵਿੱਚ ਵਾਧਾ ਕੀਤਾ ਹੈ, ਉੱਥੇ ਨਵੀਆਂ ਫ਼ਸਲਾਂ ਨੂੰ ਵੀ ਫ਼ਸਲੀ ਕਰਜ਼ੇ ਦੇ ਦਾਇਰੇ ਵਿੱਚ ਲਿਆਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਲਈ ਕਣਕ ਲਈ ਫ਼ਸਲੀ ਕਰਜ਼ ਸੀਮਾ (ਤੇਲ ਤੇ ਖਾਦ ਆਦਿ ਲਈ) 24,380 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ। ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਦੋ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਗੰਨੇ ਦੀ ਕਾਸ਼ਤ ਲਈ ਫ਼ਸਲੀ ਕਰਜ਼ ਸੀਮਾ 44 ਹਜ਼ਾਰ ਤੋਂ ਵਧਾ ਕੇ ਇੱਕ ਲੱਖ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ। ਨੌ ਨਵੀਆਂ ਫ਼ਸਲਾਂ ਨੂੰ ਵੀ ਫ਼ਸਲੀ ਕਰਜ਼ੇ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਫਲ਼ ਤੇ ਸਬਜ਼ੀਆਂ ਵੀ ਹਨ।
ਉਹਨਾਂ ਦੱਸਿਆ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਡਿਫਾਲਟਰ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਨੂੰ ਲੈ ਕੇ ਕਈ ਛੋਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਨਾਲ ਸਹਿਕਾਰੀ ਬੈਂਕਾਂ ਤੇ ਕੋਈ ਵਿੱਤੀ ਬੋਝ ਵੀ ਨਹੀਂ ਪਵੇਗਾ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਤੇ ਸਹਿਕਾਰੀ ਬੈਂਕਾਂ ਵਿੱਚ ਖੁਲ੍ਹਵਾਉਣ ਕਿਉਂਕਿ ਸਭ ਤੋਂ ਘੱਟ ਵਿਆਜ 7 ਫ਼ੀਸਦੀ ਸਹਿਕਾਰੀ ਬੈਂਕਾਂ ਦਾ ਹੈ। ਮੁੱਖ ਮੰਤਰੀ ਨੇ ਬੈਂਕਾਂ ਵੱਲੋਂ ਸਕਿਉਰਿਟੀ ਵਜੋਂ ਕਿਸਾਨਾਂ ਦੇ ਖ਼ਾਲੀ ਚੈਕ ਲੈਣ ਦੇ ਰੁਝਾਨ ਦੇ ਖ਼ਾਤਮੇ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦਾ ਮਾਣ ਭੱਤਾ ਪਹਿਲੀ ਜੁਲਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ। ਹੁਣ ਤੱਕ 36 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਇਸ ਮਹੀਨੇ ਵਿੱਚ ਰਜਿਸਟ੍ਰੇਸ਼ਨ ਦਾ ਸਮੁੱਚਾ ਕੰਮ ਮੁਕੰਮਲ ਹੋ ਜਾਵੇਗਾ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਪੁੱਛੇ ਇੱਕ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਝੇ ਦਾ ਜਰਨੈਲ ਤਾਂ ਕਾਗ਼ਜ਼ੀ ਜਰਨੈਲ ਹੀ ਨਿਕਲਿਆ ਅਤੇ ਉਹ ਲੋਕਾਂ ਨੂੰ ਫਸਾ ਕੇ ਖ਼ੁਦ ਦੌੜ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਦੀ ਬਦੌਲਤ ਸੂਬੇ ਵਿੱਚ ਕਿਸਾਨੀ ਦੀ ਖ਼ੁਦਕੁਸ਼ੀ ਦਰ ਵਿੱਚ ਵੱਡੀ ਕਟੌਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਖ਼ੁਦਕੁਸ਼ੀ ਦਾ ਰੁਝਾਨ ਕਾਫ਼ੀ ਵਧ ਗਿਆ ਸੀ ਅਤੇ ਹੁਣ ਇਹ ਰੁਝਾਨ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਵਰਸਿਟੀ ਵੱਲੋਂ ਕੌਮੀ ਅਪਰਾਧ ਰਿਕਾਰਡ ਬਿਊਰੋ ਦੇ ਸਹਿਯੋਗ ਨਾਲ ਤੱਥ ਨਸ਼ਰ ਕੀਤੇ ਗਏ ਹਨ ਜਿਸ ਤੋਂ ਕਿਸਾਨਾਂ ਵਿੱਚ ਖ਼ੁਦਕੁਸ਼ੀ ਦੇ ਰੁਝਾਨ ਵਿੱਚ ਕਮੀ ਆਉਣ ਦਾ ਪਤਾ ਲੱਗਿਆ ਹੈ। ਉਹਨਾਂ ਕਿਹਾ ਕਿ ਸਾਲ 2017 ਵਿੱਚ 243 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਸੀ ਅਤੇ ਸਾਲ 2022 ਵਿੱਚ ਸੂਬੇ ਵਿੱਚ 157 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ 141 ਅਤੇ ਸਾਲ 2024 ਵਿੱਚ 84 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇਣਾ, ਬਿਜਲੀ ਸਪਲਾਈ ਨਿਰਵਿਘਨ ਦੇਣਾ, ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਨਵੀਆਂ ਫ਼ਸਲਾਂ ਲਈ ਰਾਹ ਖੋਲ੍ਹਣਾ ਆਦਿ ਕਦਮਾਂ ਵਜੋਂ ਖ਼ੁਦਕੁਸ਼ੀ ਦੇ ਰਾਹ ਰੁਕੇ ਹਨ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Chandigarh
ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।
ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।
Chandigarh
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ
ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।
ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।
ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
