Mohali
ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਤੇ ਮੁਹਾਲੀ ਦੇ ਡੀਸੀ ਦਫਤਰ ਸਾਹਮਣੇ ਧਰਨਾ
ਯੂਰੀਆ ਅਤੇ ਹੋਰ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਅਤੇ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ
ਐਸ ਏ ਐਸ ਨਗਰ, 2 ਜੂਨ (ਸ.ਬ.) ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਮੁਹਾਲੀ ਜਿਲੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਅਤੇ ਡੀ ਸੀ ਮੁਹਾਲੀ ਨੂੰ ਆਪਣੀਆਂ ਮੰਗਾਂ ਦਾ ਮੰਗ ਪੱਤਰ ਦਿੱਤਾ।
ਧਰਨੇ ਦੌਰਾਨ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਯੂਰੀਆ ਅਤੇ ਡੀਏਪੀ ਖਾਦ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲਈਆਂ ਜਾਣ।
ਕਿਸਾਨ ਆਗੂਆਂ ਨੇ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।
ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐਮਐਸਸੀ ਵਿੱਚ ਕੀਤੇ ਗਏ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਐਮ ਐਸ ਪੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2+20 ਫੀਸਦੀ ਅਨੁਸਾਰ ਮਿਥੀ ਜਾਵੇ। ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਬੀਕੇਯੂ ਲੱਖੇਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਨੇ ਕਿਹਾ ਕਿ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ਲਈ ਸਮੁੱਚੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।
ਜਮਹੂਰੀ ਕਿਸਾਨ ਸਭਾ ਦੇ ਰਾਮ ਕ੍ਰਿਸ਼ਨ ਧੁਨਕੀਆ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਰਜੀਤ ਸਿੰਘ ਮਲਕਪੁਰ ਨੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਅਮਰੀਕਾ ਸਰਕਾਰ ਦਾ ਵਫਦ ਤਿੰਨ ਦਿਨਾਂ ਦੌਰੇ ਤੇ ਭਾਰਤ ਵਿੱਚ ਆਇਆ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਾਰਤ ਸਰਕਾਰ ਨੂੰ ਸੁਣਵਾਈ ਕੀਤੀ ਕਿ ਜੇਕਰ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦੇ ਹਿਤਾਂ ਖਿਲਾਫ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਉਸ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਡਟਵਾਂ ਸਮਰਥਨ ਕੀਤਾ ਅਤੇ ਕਿਹਾ ਕਿ ਕੱਢੇ ਹੋਏ ਲਗਭਗ 400 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਉਹਨਾਂ ਨੂੰ ਪੱਕੇ ਕੀਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ।
ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਦੁਰਾਲੀ, ਜਸਵਿੰਦਰ ਸਿੰਘ ਕੰਡਾਲਾ ਤੇਜਿੰਦਰ ਸਿੰਘ ਪੁਨੀਆ, ਨੈਬ ਸਿੰਘ ਡੇਰਾਬਸੀ, ਅਮਰਜੀਤ ਸਿੰਘ ਪਡਿਆਲਾ, ਗੁਰਮੀਤ ਸਿੰਘ ਬਨੂੜ, ਰੁਪਿੰਦਰ ਸਿੰਘ ਝਿਉਰਹੇੜੀ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
