Connect with us

Mohali

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਨਵੇਂ ਚੁਣੇ ਕੌਂਸਲਰਾਂ ਦੇ ਇਕੱਠ ਨਾਲ ਕੀਤਾ ਸ਼ਕਤੀ ਪ੍ਰਦਰਸ਼ਨ

Published

on

25 ਕੌਂਸਲਰਾਂ ਵਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸੰਬੰਧੀ ਫੈਸਲਾ ਹਲਕਾ ਵਿਧਾਇਕ ਤੇ ਛੱਡਿਆ

ਐਸ ਏ ਐਸ ਨਗਰ, 2 ਜੂਨ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਉਪਰੰਤ ਨਗਰ ਨਿਗਮ ਦੇ ਨਵੇਂ ਚੁਣੇ ਜਾਣ ਵਾਲੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਨੂੰ ਲੈ ਕੇ ਚਰਚਾਵਾਂ ਗਰਮ ਹਨ ਅਤੇ ਇਸ ਸੰਬੰਧੀ ਵੱਖ ਵੱਖ ਲੋਕਾਂ ਵਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਅਹੁਦੇ ਕਿਹੜੇ ਕੌਂਸਲਰਾਂ ਨੂੰ ਮਿਲਣਗੇ।

ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ 27 ਕੌਂਸਲਰ ਚੋਣ ਜਿੱਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਹੀ ਇਹ ਚਰਚਾ ਭਾਰੂ ਸੀ ਕਿ ਜੇਕਰ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਤਾਂ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਦਾ ਮੇਅਰ ਬਣਨਾ ਤੈਅ ਹੈ। ਹੁਣ ਜਦੋਂ ਇਹਨਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ ਮਿਲਣ ਕਾਰਨ ਆਪ ਦਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਮੇਅਰ ਬਣਨਾ ਵੀ ਤੈਅ ਹੈ ਤਾਂ ਇਹਨਾਂ ਅਹੁਦਿਆਂ ਲੈ ਕੇ ਚਲ ਰਹੀਆਂ ਚਰਚਾਵਾਂ ਨੇ ਜੋਰ ਫੜ ਲਿਆ ਹੈ।

ਨਗਰ ਨਿਗਮ ਦੀ ਚੋਣ ਦੌਰਾਨ ਆਪ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵਲੋਂ ਵਾਰਡ ਨੰਬਰ 6 ਤੋਂ ਚੋਣ ਲੜਣ ਵੇਲੇ ਹੀ ਇਹ ਚਰਚਾ ਜੋਰ ਫੜ ਗਈ ਸੀ ਕਿ ਜੇਕਰ ਡਾ. ਸੰਨੀ ਆਹਲੂਵਾਲੀਆ ਚੋਣ ਜਿੱਤ ਗਏ ਤਾਂ ਉਹ ਮੇਅਰ ਦੇ ਅਹੁਦੇ ਦੇ ਵੀ ਦਾਅਵੇਦਾਰ ਹੋਣਗੇ ਅਤੇ ਅਜਿਹਾ ਹੀ ਹੋਇਆ ਹੈ। ਦੂਜੇ ਪਾਸੇ ਆਪ ਦੇ ਜਿਆਦਾਤਰ ਕੌਂਸਲਰ ਅਜਿਹੇ ਹਨ ਜਿਹੜੇ ਪਿਛਲੇ ਲੰਬੇ ਸਮੇਂ ਤੋਂ ਹਲਕਾ ਵਿਧਾਇਕ ਸz.ਕੁਲਵੰਤ ਸਿੰਘ ਨਾਲ ਹਨ। ਇਹਨਾਂ ਵਿੱਚੋਂ ਕਈ ਕੌਂਸਲਰ ਅਜਿਹੇ ਹਨ ਜਿਹਨਾਂ ਨੇ ਪਿਛਲੀ ਵਾਰ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਆਜਾਦ ਗਰੁੱਪ ਵਲੋਂ ਚੋਣ ਲੜੀ ਸੀ ਅਤੇ ਉਹ ਪੂਰੀ ਤਰ੍ਹਾਂ ਨਾਲ ਸz. ਕੁਲਵੰਤ ਸਿੰਘ ਦੇ ਨਾਲ ਹੀ ਹਨ।

ਇਸ ਦੌਰਾਨ ਇਹ ਚਰਚਾ ਚਲ ਰਹੀ ਸੀ ਕਿ ਸz. ਕੁਲਵੰਤ ਸਿੰਘ ਦਾ ਨਜਦੀਕੀ ਸਮਝਿਆ ਜਾਂਦਾ ਇੱਕ ਕੌਂਸਲਰ ਵੀ ਮੇਅਰ ਬਣਨ ਦਾ ਚਾਹਵਨ ਹੈ ਅਤੇ ਉਸ ਵਲੋਂ ਬੀਤੇ ਦਿਨੀਂ ਸਾਬਕਾ ਮੰਤਰੀ ਨਾਲ ਮੁਲਾਕਾਤ ਕਰਕੇ ਉਸਨੂੰ ਮੇਅਰ ਬਣਾਉਣ ਲਈ ਕਾਂਗਰਸ ਪਾਰਟੀ ਦੇ ਕੌਂਸਲਰਾਂ ਦਾ ਸਮਰਥਨ ਮੰਗਿਆ ਸੀ। ਇਸਦੇ ਨਾਲ ਹੀ ਡਾ. ਸੰਨੀ ਆਹਲੂਵਾਲੀਆ ਵਲੋਂ ਵੀ ਮੇਅਰ ਅਹੁਦੇ ਤੇ ਦਾਅਵੇਦਾਰੀ ਜਤਾਈ ਜਾ ਰਹੀ ਸੀ ਅਤੇ ਇਹ ਕਿਆਸਅਰਾਈਆਂ ਲੱਗ ਰਹੀਆਂ ਸਨ ਕਿ ਅਗਲਾ ਮੇਅਰ ਕੌਣ ਬਣੇਗਾ।

ਤੇਜੀ ਨਾਲ ਬਦਲਦੇ ਇਸ ਘਟਨਾਚੱਕਰ ਦੌਰਾਨ ਅੱਜ ਹਲਕਾ ਵਿਧਾਇਕ ਵਲੋਂ ਪਾਰਟੀ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਆਪਣੇ ਘਰ ਨਾਸ਼ਤੇ ਤੇ ਸੱਦਿਆ ਜਿਸ ਦੌਰਾਨ ਡਾ ਸੰਨੀ ਸਿੰਘ ਆਹਲੂਵਾਲੀਆ ਅਤੇ ਸੁਖਦੇਵ ਸਿੰਘ ਪਟਵਾਰੀ ਤੋਂ ਇਲਾਵਾ ਬਾਕੀ ਦੇ 25 ਕੌਂਸਲਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਸz. ਕੁਲਵੰਤ ਸਿੰਘ ਵਲੋਂ ਭਾਵੇਂ ਮੇਅਰ ਬਣਾਉਣ ਬਾਰੇ ਕੋਈ ਚਰਚਾ ਨਹੀਂ ਕੀਤੀ ਗਈ ਅਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਜਿੰਮੇਵਾਰੀ ਨਾਲ ਕੰਮ ਕਰਨ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਲਈ ਕਿਹਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਹਾਜਿਰ ਕੌਂਸਲਰਾਂ ਵਲੋਂ ਇੱਕਸੁਰ ਨਾਲ ਸz. ਕੁਲਵੰਤ ਸਿੰਘ ਦੀ ਅਗਵਾਈ ਵਿੱਚ ਭਰੋਸਾ ਜਾਹਿਰ ਕਰਦਿਆਂ ਕਿਹਾ ਗਿਆ ਕਿ ਸz. ਕੁਲਵੰਤ ਸਿੰਘ ਜਿਸ ਵੀ ਕੌਂਸਲਰ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਨਾਮਜਦ ਕਰਨਗੇ ਉਸਦਾ ਸਾਰਿਆਂ ਵਲੋਂ ਸਮਰਥਨ ਕੀਤਾ ਜਾਵੇਗਾ ਅਤੇ ਕਿਸੇ ਕਿਸਮ ਦਾ ਕੋਈ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ ਇਹ ਵੀ ਚਰਚਾ ਹੈ ਕਿ ਆਜਾਦ ਤੌਰ ਤੇ ਜਿੱਤੇ 4 ਕੌਂਸਲਰ ਵੀ ਲੋੜ ਪੈਣ ਤੇ ਹਲਕਾ ਵਿਧਾਇਕ ਨੂੰ ਸਮਰਥਨ ਦੇ ਸਕਦੇ ਹਨ। ਇਸਦੇ ਇਲਾਵਾ ਕੁੱਝ ਹੋਰ ਕੌਂਸਲਰਾਂ ਦੇ ਵੀ ਵਿਧਾਇਕ ਦੇ ਸੰਪਰਕ ਵਿੱਚ ਹੋਣ ਦੀ ਚਰਚਾ ਹੈ। ਇਸ ਦੌਰਾਨ ਹਲਕਾ ਵਿਧਾਇਕ ਵਲੋਂ ਅੱਜ ਜਿੱਤੇ ਹੋਏ ਕੌਂਸਲਰਾਂ ਦਾ ਇਕੱਠ ਕਰਕੇ ਕੀਤੇ ਇਸ ਸ਼ਕਤੀ ਪ੍ਰਦਰਸ਼ਨ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਪਾਰਟੀ ਅਗਵਾਈ ਨੂੰ ਵੀ ਸੰਕੇਤ ਦੇ ਦਿੱਤਾ ਗਿਆ ਹੈ ਕਿ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਨੂੰ ਕੇ ਕੋਈ ਦਬਾਓ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending