Connect with us

Mohali

ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਨ : ਗੁਲਾਬ ਚੰਦ ਕਟਾਰੀਆ

Published

on

ਭਾਰਤ ਨੂੰ ਮੁੜ ‘ਵਿਸ਼ਵ ਗੁਰੂ’ ਬਣਾਉਣ ਲਈ ਪ੍ਰਾਚੀਨ ਵਿਦਵਾਨਾਂ ਦੀ ਵਿਰਾਸਤ ਨਾਲ ਜੁੜਨ ਦਾ ਸੱਦਾ ਦਿੱਤਾ

ਐਸ ਏ ਐਸ ਨਗਰ, 3 ਜੂਨ (ਸ.ਬ.) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨੌਜਵਾਨ ਸਿਰਫ਼ ਨੌਕਰੀ ਦੀ ਭਾਲ ਕਰਨ ਵਾਲੇ ਨਹੀਂ ਬਲਕਿ ਦੂਜਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਲੇ ਬਣਨ। ਚੰਡੀਗੜ੍ਹ ਯੂਨੀਵਰਸਿਟੀ ਦੇ ‘ਸੀਯੂ ਸਕਾਲਰਜ਼ ਸਮਿਟ 2026’ ਦੇ ਤੀਜੇ ਐਡੀਸ਼ਨ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਸਮਰੱਥ ਬਣਾਉਣ ਲਈ ਦੇਸ਼ ਵਿੱਚ ਸਟਾਰਟਅੱਪ ਇੰਡੀਆ, ਸਟੈਂਡ ਅੱਪ ਇੰਡੀਆ, ਸਕਿੱਲ ਇੰਡੀਆ, ਡਿਜੀਟਲ ਇੰਡੀਆ, ਪੀ ਐਮ ਈ-ਵਿੱਦਿਆ, ਸਵੈਮ, ਨੈਸ਼ਨਲ ਡਿਜੀਟਲ ਲਾਈਬ੍ਰੇਰੀ, ਅਟਲ ਇਨੋਵੇਸ਼ਨ ਮਿਸ਼ਨ ਅਤੇ ਪੀਐਮ ਵਿੱਦਿਆ ਲਕਸ਼ਮੀ ਵਰਗੀਆਂ ਅਨੇਕਾਂ ਸਰਕਾਰੀ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖ਼ੁਦ ਦੇ ਪੈਰਾਂ ਤੇ ਖੜੀ ਹੋ ਸਕੇ। ਇਸ ਮੌਕੇ ਵਿਗਿਆਨੀ ਪ੍ਰੋਫੈਸਰ (ਡਾ.) ਵਾਈ. ਵੀ. ਐਨ. ਕ੍ਰਿਸ਼ਨਾਮੂਰਤੀ, ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਚੰਕੀ ਪਾਂਡੇ, ਬਾਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕੀਕੂ ਸ਼ਾਰਦਾ, ਇੰਡੋ-ਕੈਨੇਡੀਅਨ ਅਦਾਕਾਰ ਅਤੇ ਪ੍ਰੋਡਿਊਸਰ ਰਜਤ ਬੇਦੀ, ਵੱਖ ਵੱਖ ਕੰਪਨੀਆਂ ਦੇ ਨੁਮਾਇੰਦੇ ਸੁਸ਼ੀਲ ਖੋਸਲਾ, ਅੰਕਿਤ, ਰਿਸ਼ੀ ਸੇਠ, ਦੇਵ ਤ੍ਰਿਪਾਠੀ, ਡਾ. ਸਚਿਨ ਗੁਲਾਟੀ, ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ, ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਆਰਐਸ ਬਾਵਾ ਸਮੇਤ ਉਦਯੋਗਿਕ ਅਤੇ ਅਕਾਦਮਿਕ ਜਗਤ ਦੀਆਂ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਉਹਨਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਸਿਰਫ਼ ਪੱਛਮੀ ਮੁਲਕਾਂ ਉੱਪਰ ਹੀ ਨਿਰਭਰ ਨਹੀਂ ਰਹਿਣਾ ਚਾਹੀਦਾ, ਸਗੋਂ ਆਪਣੇ ਦੇਸ਼ ਦੀ ਅਮੀਰ ਅਤੇ ਡੂੰਘੀਆਂ ਜੜ੍ਹਾਂ ਵਾਲੀ ਗਿਆਨ ਵਿਰਾਸਤ ਨਾਲ ਵੀ ਦੁਬਾਰਾ ਜੁੜਨਾ ਚਾਹੀਦਾ ਹੈ। ਤੁਸੀਂ ਕੋਈ ਆਮ ਵਿਦਿਆਰਥੀ ਨਹੀਂ ਹੋ, ਤੁਸੀਂ ਮਹਾਨ ਆਰੀਆਭੱਟ, ਚਰਕ, ਸੁਸ਼ਰੁਤ, ਪਾਣਿਨੀ ਅਤੇ ਚਾਣਕਿਆ ਵਰਗੇ ਯੁੱਗ ਪੁਰਸ਼ਾਂ ਦੀ ਬੌਧਿਕ ਅਤੇ ਵਿਗਿਆਨਕ ਵਿਰਾਸਤ ਦੇ ਸਿੱਧੇ ਵਾਰਸ ਹੋ। ਤੁਹਾਡੇ ਅੰਦਰ ਵੀ ਉਹੀ ਚਮਕ, ਖੋਜ ਦੀ ਕੁਸ਼ਲਤਾ ਅਤੇ ਜਗਿਆਸਾ ਦੀ ਭਾਵਨਾ ਲੁਕੀ ਹੋਈ ਹੈ, ਜੋ 21ਵੀਂ ਸਦੀ ਵਿੱਚ ਭਾਰਤ ਨੂੰ ਇੱਕ ਵਾਰ ਫ਼ਿਰ ‘ਵਿਸ਼ਵ ਗੁਰੂ’ ਵਜੋਂ ਗਲੋਬਲ ਲੀਡਰਸ਼ਿਪ ਦੇ ਸਿਖ਼ਰ ਤੱਕ ਲੈਕੇ ਜਾਵੇਗੀ।

ਸਮਿਟ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਬਿਹਾਰ, ਰਾਜਸਥਾਨ, ਜੰਮੂ ਕਸ਼ਮੀਰ, ਉੱਤਰਾਖੰਡ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਨੌਰਥ ਈਸਟ ਯਾਨਿ ਉੱਤਰ ਪੂਰਬੀ ਸੂਬੇ, ਮਹਾਂਰਾਸ਼ਟਰ, ਓਡੀਸ਼ਾ, ਕੇਰਲਾ, ਆਂਧਰਾ ਪ੍ਰਦੇਸ਼ ਸਮੇਤ ਦੇਸ਼ ਦੇ 22 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਚੁਣੇ ਗਏ ਵੱਖ-ਵੱਖ ਸਟ੍ਰੀਮਜ਼ ਦੇ ਲਗਭਗ 3,000 ਵਿਦਿਆਰਥੀ ਸ਼ਾਮਲ ਹੋਏ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending