Mohali
ਬਲਾਕ ਹੋਈਆਂ ਸੀਵਰ ਲਾਈਨਾਂ ਦੀ ਥਾਂ ਨਵੀਆਂ ਪਾਈਪਾਂ ਪਾਉਣ ਵੇਲੇ ਠੀਕ ਢੰਗ ਨਾਲ ਭਰਾਈ ਨਹੀਂ ਕਰਵਾ ਰਿਹਾ ਜਨ ਸਿਹਤ ਵਿਭਾਗ : ਐਨ ਐਸ ਕਲਸੀ
ਐਸ ਏ ਐਸ ਨਗਰ, 3 ਜੂਨ (ਸ.ਬ.) ਸਮਾਜ ਸੇਵੀ ਆਗੂ ਅਤੇ ਪੂਡਾ ਦੇ ਸੇਵਾਮੁਕਤ ਐਕਸੀਅਨ ਇੰਜ ਐਨ ਐਸ ਕਲਸੀ ਨੇ ਕਿਹਾ ਹੈ ਕਿ ਜਨ ਸਿਹਤ ਵਿਭਾਗ ਵਲੋਂ ਮੁਹਾਲੀ ਦੇ ਵੱਖ ਵੱਖ ਖੇਤਰਾਂ ਵਿੱਚ ਬਲਾਕ ਹੋ ਚੁੱਕੀਆਂ ਸੀਵਰ ਲਾਈਨਾਂ ਦੀ ਥਾਂ ਤੇ ਨਵੀਆਂ ਪਾਈਪਾਂ ਪਾਉਣ ਤੋਂ ਬਾਅਦ ਠੀਕ ਢੰਗ ਨਾਲ ਭਰਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤਕ ਪਰੇਸ਼ਾਨ ਹੋਣਾ ਪੈਂਦਾ ਹੈ।
ਉਹਨਾਂ ਦੱਸਿਆ ਕਿ ਮੁਹਾਲੀ ਵਿੱਚ ਕਈ ਥਾਵਾਂ ਤੇ ਬਲਾਕ ਹੋਈਆਂ ਪੁਰਾਣੀਆਂ ਸੀਵਰ ਲਾਈਨਾਂ ਦੀ ਜਗ੍ਹਾ ਨਵੀਆਂ ਪਾਈਪਾਂ ਪੈ ਰਹੀਆਂ ਹਨ। ਇਸ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਫੇਜ਼ 7 ਦੇ ਚੌਂਕ ਤੋਂ ਐਚ ਐਮ ਦੇ ਮਕਾਨਾਂ ਦੇ ਸਾਹਮਣੇ ਤੋਂ ਚਾਵਲਾ ਚੌਂਕ ਤੋਂ ਰੋਜ ਗਾਰਡਨ ਤੱਕ ਖੁਦਾਈ ਕਰਕੇ ਪਾਈਪਾਂ ਪਾ ਦਿੱਤੀਆਂ ਗਈਆਂ ਹਨ ਪਰੰਤੂ ਨਵੀਂ ਪਾਈਪ ਪਾਉਣ ਤੋਂ ਬਾਅਦ ਉਹਦੀ ਜਿਹੜੀ ਬੈਕਫਿਲਿੰਗ ਕੀਤੀ ਗਈ ਹੈ ਉਹ ਠੀਕ ਢੰਗ ਨਾਲ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਫੇਜ਼ ਫੇਜ਼ 9 ਐਚ ਆਈ ਜੀ ਦੇ ਮਕਾਨਾਂ ਦੇ ਪਿਛਲੇ ਪਾਸੇ ਤੋਂ ਕੁੰਭੜਾ ਵੱਲ ਜਾ ਰਹੀ ਸੜਕ (ਜਿਹੜੀ ਫੇਜ਼ 9 ਅਤੇ ਫੋਰਟਿਸ ਨੂੰ ਵੰਡਦੀ ਹੈ) ਵਿੱਚ ਸੀਵਰ ਪਾਈਪ ਪੈ ਰਹੀ ਹੈ ਉਸ ਵਿੱਚ ਵੀ ਪਾਈਪ ਪਾਉਣ ਤੋਂ ਬਾਅਦ ਬੈਕਫਿਲਿੰਗ ਕਰ ਦਿੱਤੀ ਗਈ ਹੈ, ਪਰੰਤੂ ਪਿਛਲੇ ਸਮੇਂ ਹੋਈ ਬਰਸਾਤ ਨਾਲ ਖੁਦਾਈ ਵਾਲੀ ਜਗ੍ਹਾ ਵਿੱਚ ਜਿਹੜੀ ਮਿੱਟੀ ਪਾਈ ਗਈ ਸੀ ਉਹ ਮੀਂਹ ਪੈਣ ਕਾਰਨ ਬੈਠ ਗਈ ਹੈ।
ੳਹਨਾਂ ਕਿਹਾ ਕਿ ਤਕਨੀਕੀ ਤੌਰ ਤੇ ਜਦੋਂ ਸਵਿਰ ਲਾਈਨ ਪੈ ਜਾਂਦੀ ਹੈ ਤਾਂ ਉਸਤੇ ਸਿੱਧੀ ਮਿੱਟੀ ਪਾਉਣ ਦੀ ਥਾਂ ਪਾਣੀ ਛੱਡ ਕੇ 6 ਇੰਚ ਲੇਅਰ ਵਿੱਚ ਪਾਉਣੀ ਚਾਹੀਦੀ ਹੈ ਤਾਂ ਜੋ ਸੜਕ ਬਣਾਉਣ ਵੇਲੇ ਮੁਸ਼ਕਿਲ ਨਾ ਆਵੇ। ਉਹਨਾਂ ਕਿਹਾ ਕਿ ਜਦੋਂ ਉਹਨਾਂ ਨੇ ਇਸ ਸੰਬੰਧੀ ਪਾਈਪ ਪਾ ਰਹੇ ਠੇਕੇਦਾਰ ਨਾਲ ਗੱਲ ਕੀਤੀ ਤਾਂ ਠੇਕੇਦਾਰ ਨੇ ਦੱਸਿਆ ਕਿ ਬੈਕਫਿਲਿੰਗ ਕਰਨ ਤੋਂ ਬਾਅਦ ਸੜਕ ਬਣਾਉੁਣ ਲਈ 6 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਤਾਂ ਜੋ ਬਰਸਾਤਾਂ ਵੇਲੇ ਮਿੱਟੀ ਬੈਠ ਜਾਵੇ।
ਉਹਨਾਂ ਕਿਹਾ ਕਿ ਜਿਹੜੀਆਂ ਸੜਕਾਂ ਤੇ ਸੀਵਰ ਲਾਈਨ ਪੈ ਰਹੀ ਹੈ, ਇਹਨਾਂ ਤੇ ਭਾਰੀ ਆਵਾਜਾਈ ਰਹਿੰਦੀ ਹੈ ਅਤੇ ਖੁਦਾਈ ਵਾਲੀ ਜਗ੍ਹਾ ਨੂੰ 6 ਇੰਚ ਲੇਅਰ ਵਿੱਚ ਦੂਰਮੱਟ ਨਾਲ ਕੁਟਾਈ ਕਰਕੇ ਸੜਕ ਬਣਾਉਣ ਲਈ ਤਿਆਰ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਰਹੇ। ਉਹਨਾਂ ਕਿਹਾ ਕਿ ਇਸ ਥਾਂ ਤੇ ਸਿਰਫ 8 ਇੰਚ ਦੀ ਪਾਈਪ ਪਾ ਜਾ ਰਹੀ ਹੈ, ਜੋ ਕਿ ਬਹੁਤ ਘੱਟ ਹੈ। ਉਹਨਾਂ ਕਿਹਾ ਕਿ ਪਹਿਲਾਂ ਜੋ ਪਾਈਪ ਸੀ ਉਹ ਵੀ 8 ਇੰਚ ਦੀ ਹੀ ਹੈ, ਜੋ ਬਲਾਕ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਥਾਂ ਤੇ 8 ਇੰਚ ਦੀ ਥਾਂ 12 ਇੰਚ ਦੀ ਪਾਈਪ ਪਾਈ ਜਾਣੀ ਚਾਹੀਦੀ ਹੈ, ਕਿਉਂਕਿ ਪਿਛਲੇ ਸਮੇਂ ਦੌਰਾਨ ਇੱਥੇ ਰਹਿਣ ਵਾਲੇ ਲੋਕਾਂ ਦੀ ਗਿਣਤੀ ਕਾਫੀ ਵੱਧ ਗਈ ਹੈ। ਉਹਨਾਂ ਕਿਹਾ ਕਿ ਠੇਕੇਦਾਰ ਦਾ ਕਹਿਣਾ ਹੈ ਕਿ ਟੈਂਡਰ ਵਿੱਚ 8 ਇੰਚ ਦੀ ਪਾਈਪ ਪਾਈ ਜਾਣੀ ਸੀ ਅਤੇ ਉਹ ਟੈਂਡਰ ਦੇ ਅਨੁਸਾਰ ਹੀ ਕੰਮ ਕਰ ਰਹੇ ਹਨ।
ਸz. ਐਨ ਐਸ ਕਲਸੀ ਨੇ ਮੰਗ ਕੀਤੀ ਕਿ ਜਿਹਨਾਂ ਸੜਕਾਂ ਦੀ ਸੀਵਰ ਲਾਈਨ ਪਾਈ ਜਾ ਰਹੀ ਹੈ, ਉਨ੍ਹਾਂ ਤੇ ਆਵਾਜਾਈ ਲੱਗੀ ਰਹਿੰਦੀ ਹੈ ਇਸ ਲਈ ਸੜਕ ਬਣਾਉਣ ਲਈ 6 ਮਹੀਨੇ ਦਾ ਸਮਾਂ ਦੇਣ ਦੀ ਗੱਲ ਸਰਾਸਰ ਗਲਤ ਹੈ ਅਤੇ ਇਸ ਥਾਂ ਤੇ ਪੂਰੀ ਤਰ੍ਹਾਂ ਮਿੱਟੀ ਦੀ ਕੰਪੈਸ਼ਨ ਕਰਕੇ ਸੜਕ ਬਣਾਈ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਫੇਜ਼ 7 ਫਲਾਵਰ ਮਾਰਕੀਟ ਦੇ ਸਾਹਮਣੇ ਤੇ ਜਿਹੜੀ ਖੁਦਾਈ ਕੀਤੀ ਗਈ ਹੈ ਉਸ ਨੂੰ ਤਰੁੰਤ ਭਰਿਆ ਜਾਵੇ, ਕਿਉਂਕਿ ਬਰਸਾਤ ਦੇ ਦਿਨਾਂ ਵਿੱਚ ਮਕਾਨਾਂ ਵਿੱਚ ਦਾਖਲ ਹੋਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਥਾਂ ਤੇ ਚਿੱਕੜ ਇੰਨਾ ਜਿਆਦਾ ਹੁੰਦਾ ਹੈ ਕਿ ਕੋਈ ਵੀ ਪੈਦਲ ਜਾਂਦਾ ਵਿਅਕਤੀ ਜਾਂ ਗੱਡੀ ਸਲਿਪ ਕਰ ਸਕਦੀ ਹੈ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
