Connect with us

Mohali

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੁਹਾਲੀ ਵਿੱਚ 66.76 ਫੀਸਦੀ ਪ੍ਰੀ ਐਸ. ਆਈ. ਆਰ. ਮੈਪਿੰਗ ਮੁਕੰਮਲ : ਡੀ ਸੀ ਕੋਮਲ ਮਿੱਤਲ

Published

on

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕਰਕੇ ਸਹਿਯੋਗ ਦੀ ਮੰਗ

ਐਸ ਏ ਐਸ ਨਗਰ, 3 ਜੂਨ (ਸ.ਬ.) ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੇਂਸਿਵ ਰਿਵੀਜ਼ਨ ਤਹਿਤ ਪ੍ਰੀ-ਐਸ ਆਈ ਆਰ ਵੋਟਰ ਮੈਪਿੰਗ ਦੌਰਾਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਮਿਤੀ 3 ਜੂਨ 2026 ਤੱਕ ਲਗਭਗ 66.76 ਫੀਸਦੀ ਮੈਪਿੰਗ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਦੇ ਕੁੱਲ 8,54,381 ਵੋਟਰਾਂ ਵਿੱਚੋਂ 5,70,722 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ।

ਇਸ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿਤੱਲ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਵਿਧਾਨ ਸਭਾ ਹਲਕਾ 52 ਖਰੜ ਵਿੱਚ ਐਸ.ਡੀ.ਐਮ ਖਰੜ, 53- ਐਸ.ਏ.ਐਸ ਨਗਰ ਵਿੱਚ ਐਸ.ਡੀ.ਐਮ ਐਸ.ਏ.ਐਸ ਨਗਰ, 112-ਡੇਰਾਬੱਸੀ ਵਿੱਚ ਐਸ.ਡੀ.ਐਮ ਡੇਰਾਬੱਸੀ ਬਤੌਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡਿਊਟੀ ਨਿਭਾ ਰਹੇ ਹਨ। ਜ਼ਿਲ੍ਹੇ ਵਿੱਚ ਕੁੱਲ 838 ਪੋਲਿੰਗ ਬੂਥ, 838 ਬੀ.ਐਲ.ਓਜ਼ ਅਤੇ 83 ਸੈਕਟਰ ਅਫ਼ਸਰ ਤੈਨਾਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਈ. ਆਰ. ਓਜ, ਏ. ਈ. ਆਰ. ਓਜ, ਸੁਪਰਵਾਈਜ਼ਰ, ਅਤੇ ਬੀ. ਐਲ. ਓਜ, ਨੂੰ ਟਰੇਨਿੰਗ ਅਤੇ ਇਨੁਮਰੇਸ਼ਨ ਫਾਰਮ ਦੀ ਡਾਊਨਲਡਿੰਗ ਅਤੇ ਪ੍ਰਿਟਿੰਗ ਦਾ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਪ੍ਰੀ-ਪਿੰਟਡ ਇਨੁਮਰੇਸ਼ਨ ਫਾਰਮ ਦੀ ਵੰਡ (ਦੋ ਪਰਤਾਂ ਵਿੱਚ) 25 ਜੂਨ ਤੋਂ 24 ਜੁਲਾਈ ਤੱਕ ਕੀਤੀ ਜਾਵੇਗੀ।

ਬੀ.ਐਲ.ਓਜ਼ ਵੱਲੋਂ ਇਕ ਪਰਤ ਵਿੱਚ ਵੋਟਰ ਦੀ ਜਾਣਕਾਰੀ, ਫੋਟੋ ਅਤੇ 2003 ਦੀ ਵੋਟਰ ਸੂਚੀ ਵਿੱਚ ਦਰਜ ਵੇਰਵੇ ਭਰੇ ਜਾਣਗੇ ਅਤੇ ਇਸ ਨੂੰ ਸਬੰਧਤ ਈ. ਆਰ. ਓ. ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ, ਜਦਕਿ ਦੂਜੀ ਪਰਤ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੂਹ ਈ. ਆਰ. ਓ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਈਜੇਸ਼ਨ 24 ਜੁਲਾਈ ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ 28 ਸਤੰਬਰ ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਵੱਲੋਂ ਸਪੇਸ਼ਲ ਇੰਟੇਂਸਿਵ ਰਿਵੀਜਨ ਦੇ ਹਰੇਕ ਪੜਾਅ ਵਿੱਚ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending