Punjab
ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਅਖੰਡ ਪਾਠ ਆਰੰਭ
ਅੰਮ੍ਰਿਤਸਰ, 4 ਜੂਨ (ਸ.ਬ.) ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ। ਇਸ ਦੌਰਾਨ ਫੌਜੀ ਹਮਲੇ ਵਿੱਚ ਮਾਰੇ ਗਏ ਸ਼ਹੀਦਾਂ ਅਤੇ ਹੋਰ ਘਟਨਾਵਾਂ ਨਾਲ ਸੰਬੰਧਿਤ ਇੱਕ ਚਿੱਤਰ ਪ੍ਰਦਰਸ਼ਨੀ ਵੀ ਲਾਈ ਗਈ ਹੈ। ਜਦੋਂ ਕਿ ਫੌਜੀ ਹਮਲੇ ਸਮੇਂ ਜ਼ਖਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਸੰਗਤ ਨੂੰ 6 ਜੂਨ ਨੂੰ ਕਰਵਾਏ ਜਾਣਗੇ।
ਅੱਜ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ। ਇਸ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਅੱਜ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ 6 ਜੂਨ ਨੂੰ ਭੋਗ ਪਾਏ ਜਾਣਗੇ ਅਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਉਸ ਵੇਲੇ ਦੀ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਤੇ ਹੋਰ ਗੁਰਦੁਆਰਿਆਂ ਤੇ ਹਮਲਾ ਕਰਕੇ ਭਾਰੀ ਨੁਕਸਾਨ ਕੀਤਾ ਸੀ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬੇਦੋਸ਼ ਸਿੱਖ ਮਾਰੇ ਗਏ। ਉਸ ਵੇਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ਹੇਠ ਕਈ ਸਿੱਖ ਸਰਕਾਰ ਦੇ ਇਸ ਹਮਲੇ ਖ਼ਿਲਾਫ਼ ਲੜਦੇ ਹੋਏ ਸ਼ਹੀਦ ਹੋਏ ਸਨ।
ਉਨ੍ਹਾਂ ਕਿਹਾ ਕਿ ਇਹ ਹਮਲਾ ਸਰਕਾਰ ਦੇ ਇੱਕ ਮੱਥੇ ਤੇ ਕਲੰਕ ਹੈ ਅਤੇ ਰਹਿੰਦੇ ਸਮੇਂ ਤੱਕ ਇਹ ਲੱਗਾ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਇੱਕ ਫੋਟੋ ਪ੍ਰਦਰਸ਼ਨੀ ਲਾਈ ਗਈ ਹੈ ਅਤੇ 6 ਜੂਨ ਨੂੰ ਜ਼ਖਮੀ ਹੋਏ ਪਾਵਨ ਸਰੂਪ ਨੂੰ ਵੀ ਸੰਗਤ ਦੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 6 ਜੂਨ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ ਅਤੇ ਉਸ ਵਿੱਚ ਇਹ ਮਾਮਲਾ ਵਿਚਾਰਨ ਮਗਰੋਂ ਅਗਲੇਰੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਅਜੈਬ ਸਿੰਘ ਅਭਿਆਸੀ ਤੇ ਅਧਿਕਾਰੀ ਆਦਿ ਸ਼ਾਮਿਲ ਸਨ।
ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਤੋਂ ਇਲਾਵਾ ਨੀਮ ਫੌਜੀ ਬਲ ਵੀ ਤੈਨਾਤ ਕੀਤੇ ਗਏ ਹਨ। ਘੱਲੂਘਾਰਾ ਦਿਵਸ ਮੌਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤਹਿਤ 11 ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ ਬੀਐਸਐਫ, ਰੈਪੀਡ ਐਕਸ਼ਨ ਫੋਰਸ, ਆਈਟੀਬੀਪੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਚਾਰ ਪੁਲੀਸ ਕਰਮਚਾਰੀ ਤੇ ਅਧਿਕਾਰੀ ਤੈਨਾਤ ਕੀਤੇ ਗਏ ਹਨ।
Mohali
ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੁੂਪੁਰ ਅਤੇ ਡੱਲੇਵਾਲ ਨੇ ਸੂਬੇ ਵਿੱਚ ਟੋਲ ਪਲਾਜ਼ੇ ਪਰਚੀ ਮੁਕਤ ਕੀਤੇ
ਖਰੜ, 14 ਜੁਲਾਈ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ/ਡੱਲੇਵਾਲ) ਦੇ ਸੂਬਾਈ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਤੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਸਵੇਰੇ 11:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤੱਕ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਨੇ ਵੱਖ-ਵੱਖ ਹਾਈਵੇਅ ਤੇ ਧਰਨੇ ਲਾਏ।
ਯੂਨੀਅਨ ਦੇ ਸੱਦੇ ਤੇ ਖਰੜ-ਮੋਰਿੰਡਾ ਰੋਡ ਸਥਿਤ ਮਾਮੂਪੁਰ ਟੋਲ ਪਲਾਜ਼ਾ ਤੇ ਧਰਨਾ ਦਿੱਤਾ ਗਿਆ ਅਤੇ ਟੋਲ ਨੂੰ ਆਮ ਲੋਕਾਂ ਲਈ ਮੁਫ਼ਤ ਕਰਵਾ ਦਿੱਤਾ ਗਿਆ। ਕਿਸਾਨ ਆਗੂਆਂ ਦੀ ਅਗਵਾਈ ਹੇਠ ਸਵੇਰੇ ਕਰੀਬ 10 ਵਜੇ ਤੋਂ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੇ ਬਿਨਾਂ ਟੋਲ ਟੈਕਸ ਅਦਾ ਕੀਤੇ ਆਪਣਾ ਸਫ਼ਰ ਜਾਰੀ ਰੱਖਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਟ੍ਰੇਡ ਡੀਲ ਦਾ ਵਿਰੋਧ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਗਿਆਨ ਸਿੰਘ ਧੜਾਕ ਅਤੇ ਬਲਾਕ ਪ੍ਰਧਾਨ ਸੁਰਮੁਖ ਸਿੰਘ ਛੱਜੂ ਮਾਜਰਾ ਨੇ ਕਿਹਾ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਖੇਤੀ ਉਤਪਾਦਾਂ ਨੂੰ ਖੁੱਲ੍ਹੀ ਛੋਟ ਮਿਲਣ ਨਾਲ ਦੇਸ਼ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਉਚਿਤ ਭਾਅ ਨਹੀਂ ਮਿਲਣਗੇ ਅਤੇ ਖੇਤੀ ਖੇਤਰ ਹੋਰ ਸੰਕਟ ਵਿਚ ਫਸੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ਅਨੁਸਾਰ ਦੇਸ਼ ਭਰ ਵਿਚ ਟੋਲ ਪਲਾਜ਼ਿਆਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।
ਇਸ ਦੌਰਾਨ ਅੱਜ ਸਵੇਰੇ 11:00 ਵਜੇ ਕਿਸਾਨਾਂ ਨੇ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਤੇ ਪੈਂਦੇ ਅਜ਼ੀਜ਼ਪੁਰ ਟੌਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਪਰਚੀ ਮੁਕਤ ਕਰ ਦਿੱਤਾ। ਕਿਸਾਨਾਂ ਵੱਲੋਂ ਟੌਲ ਪਲਾਜ਼ਾ ਤੇ ਧਰਨਾ ਦੇ ਦਿੱਤਾ ਗਿਆ, ਜਿਸ ਵਿੱਚ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਤਰਲੋਚਨ ਸਿੰਘ ਨੰਡਿਆਲੀ, ਗੁਰਮੀਤ ਸਿੰਘ ਸਿਆਊ ਅਤੇ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸਦੇ ਨਾਲ ਹੀ ਬੀ.ਕੇ.ਯੂ. (ਡੱਲੇਵਾਲ) ਜ਼ਿਲ੍ਹਾ ਪਟਿਆਲਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ਾ ਤੇ ਵੀ ਧਰਨਾ ਮਾਰ ਕੇ ਇਸ ਨੂੰ ਵਾਹਨਾਂ ਲਈ ਪਰਚੀ ਮੁਕਤ ਕਰ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਦੀਪ ਸਿੰਘ ਅਲੂਣਾ ਨੇ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲੈਂਡ ਮਾਰਗੇਜ ਬੈਂਕਾਂ ਅਤੇ ਪੀ.ਏ.ਡੀ.ਬੀ. ਬੈਂਕਾਂ ਵਿੱਚ ਕਿਸਾਨਾਂ ਨਾਲ ਹੋਈ ਕਥਿਤ ਧੋਖਾਧੜੀ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬੈਂਕਾਂ ਵਿੱਚ ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਇੱਕ ਵਾਰ ਨਿਪਟਾਰਾ ਯੋਜਨਾ ਸ਼ੁਰੂ ਕੀਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ‘ਯੂ.ਐਸ.-ਇੰਡੀਆ ਵਪਾਰ ਸਮਝੌਤਾ’ ਕਿਸਾਨ ਵਿਰੋਧੀ ਹੈ, ਇਸ ਲਈ ਇਸ ਨੂੰ ਬਿਲਕੁਲ ਵੀ ਲਾਗੂ ਨਾ ਕੀਤਾ ਜਾਵੇ।
Chandigarh
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 14 ਜੁਲਾਈ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ. ਐਸ. ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲੀਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ. ਐਸ. ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ. ਐਸ. ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ. ਐਸ. ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Mohali
ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਲੋਕਾਂ ਦੇ ਰੂਬਰੂ ਹੋਏ ਵਿਧਾਇਕ ਕੁਲਵੰਤ ਸਿੰਘ
ਐਸ ਏ ਐਸ ਨਗਰ, 14 ਜੁਲਾਈ (ਸ.ਬ.) ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਹਲਕਾ ਮੁਹਾਲੀ ਦੇ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਪਿੰਡਾਂ ਵਿੱਚ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ, ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਜਿਮ ਬਣਾਇਆ ਜਾ ਰਿਹਾ ਹੈ, ਲਾਇਬ੍ਰੇਰੀ ਦੀ ਉਸਾਰੀ ਜਾਰੀ ਹੈ ਅਤੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਖੇਡ ਮੈਦਾਨ ਵੀ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਉਚਿਤ ਸਹੂਲਤਾਂ ਮਿਲ ਸਕਣ ਅਤੇ ਉਹ ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਪਿੰਡ ਬਠਲਾਣਾ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ 2 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਟੋਬੇ ਦੇ ਕਿਨਾਰੇ ਚਾਰਦੀਵਾਰੀ ਬਣਾਈ ਜਾ ਰਹੀ ਹੈ। ਪਿੰਡ ਦੇ ਦੋ ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਪਿੰਡ ਗੁਡਾਣਾ ਦੇ ਸਰਪੰਚ ਗੁਰਜੰਟ ਸਿੰਘ, ਬਾਬਾ ਬੰਤ ਸਿੰਘ, ਸਤਨਾਮ ਸਿੰਘ, ਬਲਾਕ ਪ੍ਰਧਾਨ ਰਿੰਕੂ ਗੁਡਾਲਾ, ਹਰਪਾਲ ਸਿੰਘ ਸਰਪੰਚ, ਹਰਨੇਕ ਸਿੰਘ ਨੰਬਰਦਾਰ, ਬਲਕਾਰ ਸਿੰਘ ਨੰਬਰਦਾਰ, ਅਮਰਜੀਤ ਸਿੰਘ (ਸਾਬਕਾ ਪੰਚ), ਗੁਰਜੀਤ ਸਿੰਘ ਫੌਜੀ, ਮਾਸਟਰ ਅਮਰਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਵਜ਼ੀਰ ਸਿੰਘ (ਸਾਬਕਾ ਸਰਪੰਚ) ਅਤੇ ਸੰਤ ਸਿੰਘ ਕੌੜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
-
Chandigarh2 months agoਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੀਆਂ ਚੋਣਾਂ ਲਈ 13 ਜੂਨ ਨੂੰ ਪੈਣਗੀਆਂ ਵੋਟਾਂ
-
Mohali1 month ago
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 18 ਜੂਨ ਤਕ ਚਲੇਗਾ 18 ਰੋਜ਼ਾ ਗੁਰਮਤਿ ਅਤੇ ਗੱਤਕਾ ਕੈਂਪ
-
International1 month ago
ਅਫ਼ਗਾਨਿਸਤਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Mohali2 months agoਕੌਮੀ ਇਨਸਾਫ਼ ਮੋਰਚੇ ਵਿੱਚ ਪੁੱਜੇ ਨਵਜੋਤ ਕੌਰ ਸਿੱਧੂ
-
National1 month agoਸ਼ਾਰਟ ਸਰਕਟ ਕਾਰਨ ਫਲੈਟ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
International1 month agoਰੂਸ ਵੱਲੋਂ ਯੂਕ੍ਰੇਨ ਤੇ ਮਿਜ਼ਾਈਲਾਂ ਅਤੇ ਆਤਮਘਾਤੀ ਡਰੋਨਾਂ ਨਾਲ ਹਮਲਾ, 11 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖਮੀ
-
Mohali1 month ago
ਨਗਰ ਨਿਗਮ ਦੇ 26 ਸਾਬਕਾ ਕੌਂਸਲਰ ਚੋਣ ਜਿੱਤ ਕੇ ਮੁੜ ਬਣੇ ਕੌਂਸਲਰ
-
Editorial2 months agoਮਾਂ ਹੁੰਦੀ ਏ ਮਾਂ ਦੁਨੀਆਂ ਵਾਲਿਓ…………
