Connect with us

Chandigarh

ਪੰਜਾਬ ਪੁਲੀਸ ਵਲੋਂ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਅਫਗਾਨ ਨਾਗਰਿਕ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

Published

on

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈਟਵਰਕ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 5 ਜੂਨ (ਸ.ਬ.) ਅੰਮ੍ਰਿਤਸਰ ਪੁਲੀਸ ਨੇ ਛੇ ਵਿਅਕਤੀਆਂ (ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਿਲ ਹਨ) ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਫਗਾਨੀ ਨਾਗਰਿਕ ਬਾਜ਼ ਮੁਹੰਮਦ (62), ਅੰਕੁਸ਼ ਬਰਥਵਾਲ (33) ਵਾਸੀ ਨਵਾਂਸ਼ਹਿਰ, ਦੇਸ ਰਾਜ ਉਰਫ਼ ਵਿੱਕੀ (32) ਵਾਸੀ ਜਲੰਧਰ, ਰਾਜਨਦੀਪ ਸਿੰਘ ਉਰਫ਼ ਰਾਜਾ (26) ਵਾਸੀ ਲੋਪੋਕੇ, ਹਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਉਹਲਾਂ ਦੱਸਿਆ ਕਿ ਬਾਜ ਮੁਹੰਮਦ ਅਫਗਾਨਿਸਤਾਨ ਦਾ ਨਾਗਰਿਕ ਹੈ। ਉਹ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗ ਗਿਆ ਸੀ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮ ਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ। ਉਹਨਾਂ ਕਿਹਾ ਕਿ ਨੈਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਸ਼ੁਰੂ ਵਿੱਚ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲੀਸ ਟੀਮਾਂ ਨੇ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ (ਜਿੱਥੇ ਉਹ ਨੌਕਰੀ ਕਰ ਰਿਹਾ ਸੀ) ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ। ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਲਿਆ ਅਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending