Connect with us

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ

Published

on

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਚੰਡੀਗੜ੍ਹ, 5 ਜੂਨ (ਸ.ਬ.) ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ- ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇਉਹਨਾਂ ਕਿਹਾ ਕਿ ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ।

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਦਫ਼ਤਰੀ ਦੇਰੀ ਨੂੰ ਖ਼ਤਮ ਕਰਨ ਲਈ, ਉਨ੍ਹਾਂ ਨੇ ਕਮਿਸ਼ਨ ਦੇ ਮੈਂਬਰਾਂ ਨੂੰ ਸਕੱਤਰ ਪੱਧਰ ਦੇ ਅਧਿਕਾਰੀਆਂ ਨਾਲ ਸਰਗਰਮ ਵਟਸਐਪ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸੂਬੇ ਦੇ ਸਾਰੇ ਸਬੰਧਤ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਤੁਰੰਤ ਸਮਰਪਿਤ ਨੋਡਲ ਅਫ਼ਸਰ ਤਾਇਨਾਤ ਕਰਨ ਦਾ ਹੁਕਮ ਦਿੱਤਾ।

ਇਸ ਮੌਕੇ ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ਤੇ ਤੁਰੰਤ, ਉੱਚ ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ। ਮੀਟਿੰਗ ਵਿੱਚ ਰਾਜ ਦੇ ਵਿੱਤੀ ਕਮਿਸ਼ਨਰ (ਕਰ) ਅਜੀਤ ਬਾਲਾਜੀ ਜੋਸ਼ੀ, ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਬੀ. ਸ੍ਰੀਨਿਵਾਸਨ, ਕਰ ਕਮਿਸ਼ਨਰ ਜਤਿੰਦਰਾ ਜੋਰਵਾਲ, ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਸਕੱਤਰ ਪੁਨੀਤ ਗੋਇਲ, ਡਾਇਰੈਕਟਰ ਸਥਾਨਕ ਸਰਕਾਰਾਂ ਏ. ਐਸ. ਬਰਾੜ, ਵਿਸ਼ੇਸ਼ ਸਕੱਤਰ (ਕਿਰਤ) ਰਵਿੰਦਰ ਸਿੰਘ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending