Connect with us

Mohali

ਸ੍ਰੀ ਅੰਬ ਸਾਹਿਬ ਵਿਖੇ ਸ਼ਾਂਤਮਈ ਢੰਗ ਨਾਲ ਮਨਾਇਆ ਘੱਲੂਘਾਰਾ ਦਿਵਸ, ਸੰਗਤ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Published

on

ਐਸ ਏ ਐਸ ਨਗਰ, 6 ਜੂਨ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਘੱਲੂਘਾਰਾ ਦਿਵਸ ਸ਼ਾਂਤਮਈ ਤਰੀਕੇ ਨਾਲ ਮਨਾਇਆ ਗਿਆ। ਇਸ ਸਬੰਧੀ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿਖੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਜਸਪਾਲ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ ਅਤੇ ਸੰਗਤ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਮੁੱਖ ਗ੍ਰੰਥੀ ਭਾਈ ਚਰਨਜੀਤ ਸਿੰਘ ਨੇ ਘੱਲੂਘਾਰਾ ਦਿਵਸ ਬਾਰੇ ਸੰਗਤ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਉਸ ਵੇਲੇ ਦੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ ਤੇ ਹਮਲਾ ਕਰ ਕੇ ਭਾਰੀ ਨੁਕਸਾਨ ਕੀਤਾ ਗਿਆ ਸੀ, ਜਿਸ ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖ ਮਾਰੇ ਗਏ। ਉਸ ਵੇਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ਹੇਠ ਕਈ ਸਿੱਖ ਸਰਕਾਰ ਦੇ ਇਸ ਹਮਲੇ ਖ਼ਿਲਾਫ਼ ਲੜਦੇ ਹੋਏ ਸ਼ਹੀਦ ਹੋਏ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਇਹ ਹਮਲਾ ਸਰਕਾਰ ਦੇ ਮੱਥੇ ਤੇ ਬਹੁਤ ਵੱਡਾ ਕਲੰਕ ਹੈ, ਜੋ ਰਹਿੰਦੇ ਸਮੇਂ ਤੱਕ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਗਿਆ ਹੈ ਪ੍ਰੰਤੂ ਇਸ ਦੇ ਜਖਮ ਅੱਜ ਵੀ ਹਰੇ ਹਨ। ਇਸ ਹਾਦਸੇ ਬਾਰੇ ਸੁਣ ਕੇ ਸੀਨੇ ਵਿੱਚੋਂ ਚੀਸ ਜਿਹੀ ਨਿਕਲਦੀ ਹੈ। ਇਸ ਮੌਕੇ ਐਸਜੀਪੀਸੀ ਦੇ ਮੈਨੇਜਰ ਭਾਈ ਸੁਖਵਿੰਦਰ ਸਿੰਘ, ਇਸਤਰੀ ਸਤਿਸੰਗ ਜਥਾ ਦੀ ਮੁਖੀ ਬੀਬੀ ਹਰਬੰਸ ਕੌਰ, ਜਗਜੀਤ ਸਿੰਘ ਸਿੱਧੂ, ਜਗਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਅਤੇ ਦਲਜੀਤ ਸਿੰਘ ਸਮੇਤ ਹੋਰ ਸੰਗਤ ਮੌਜੂਦ ਸੀ।

ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ

ਮਾਜਰੀ, 6 ਜੂਨ (ਸ.ਬ.) ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਬਾਣੀ ਦੇ ਪਾਠ ਕੀਤੇ ਗਏ।

ਇਸ ਦੌਰਾਨ ਗਿ. ਜਸਮੇਰ ਸਿੰਘ ਬਾਠ ਦੇ ਢਾਡੀ ਜੱਥੇ ਨੇ ਦਰਬਾਰ ਸਾਹਿਬ ਹਮਲੇ ਦਾ ਬ੍ਰਿਤਾਂਤ ਸੁਣਾਇਆ ਅਤੇ ਸ਼ਹੀਦ ਸਿੰਘਾਂ ਦੀਆਂ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਸਾਹਿਬ ਸਿੰਘ ਬਡਾਲੀ, ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ, ਭਗਤ ਸਿੰਘ, ਬਾਬਾ ਧਰਮ ਸਿੰਘ ਨਿਹੰਗ, ਬਾਬਾ ਸ਼ਿੰਗਾਰਾਂ ਸਿੰਘ ਨਿਹੰਗ ਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਜੂਨ 84 ਵਿੱਚ ਦਰਬਾਰ ਸਾਹਿਬ ਤੇ ਹਮਲਾ ਕੀਤਾ ਅਤੇ ਨਿਹੱਥੀਆਂ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਜਿਸਦਾ ਕਲੰਕ ਜਾਬਰ ਪ੍ਰਧਾਨ ਮੰਤਰੀ ਤੇ ਸਦਾ ਲੱਗਾ ਰਹੇਗਾ।

ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪਰਮਜੀਤ ਸਿੰਘ ਮਾਵੀ, ਰਾਮ ਸਿੰਘ ਅਭੀਪੁਰ, ਰਵਿੰਦਰ ਸਿੰਘ ਹੁਸਿਆਰਪੁਰ, ਗੁਰਬਚਨ ਸਿੰਘ ਮੁੰਧੋਂ, ਬਲਵਿੰਦਰ ਸਿੰਘ ਰੰਗੂਆਣਾ, ਕੁਲਵੰਤ ਸਿੰਘ ਸੰਗਤਪੁਰਾ, ਸਰਬਜੀਤ ਸਿੰਘ ਸੰਗਤਪੁਰਾ, ਰਣਧੀਰ ਸਿੰਘ ਕਾਦੀਮਾਜਰਾ, ਲਾਲਾ ਸਲੇਮਪੁਰ, ਰਵੀ ਪੜੌਲ, ਭਿੰਦੀ ਨਗਲੀਆਂ, ਦਰਸ਼ਨ ਸਿੰਘ ਖੇੜਾ, ਸਾਧੂ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਪਟਵਾਰੀ, ਬਿੰਦਾ ਬੜੌਦੀ, ਤਰਲੋਚਨ ਸਿੰਘ ਖੈਰਪੁਰ ਤੇ ਹਰਨੇਕ ਸਿੰਘ ਵਜੀਦਪੁਰ ਆਦਿ ਨੇ ਵੀ ਹਾਜ਼ਰੀ ਭਰੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending