Mohali
ਧੱਕੇਸ਼ਾਹੀ ਅਤੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ
ਕਾਂਗਰਸ ਵਲੋਂ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਵਿਰੋਧ ਪ੍ਰਦਰਸ਼ਨ
ਐਸ ਏ ਐਸ ਨਗਰ, 8 ਜੂਨ (ਸ.ਬ.) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਧੱਕੇਸ਼ਾਹੀ ਅਤੇ ਵਧ ਰਹੀ ਗੁੰਡਾਗਰਦੀ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਸੈਕਟਰ-78 ਤੋਂ ਸੈਕਟਰ-79 ਸਥਿਤ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰ ਰਹੇ ਵਿਖਾਵਾਕਾਰੀਆਂ ਨੂੰ ਪੁਲੀਸ ਵਲੋਂ ਰਸਤੇ ਵਿੱਚ ਰੋਕ ਲਿਆ ਗਿਆ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਮੌਕੇ ਰੋਸ ਪ੍ਰਗਟ ਕਰਦਿਆਂ ਕਾਂਗਰਸੀ ਵਰਕਰਾਂ ਵਲੋਂ ਸੜਕ ਉੱਤੇ ਝਾੜੂ ਖਿਲਾਰ ਕੇ ਕਿਹਾ ਗਿਆ ਕਿ ਜਿਸ ਤਰ੍ਹਾਂ ਅੱਜ ਸੜਕਾਂ ਤੇ ਇਹ ਝਾੜੂ ਖਿਲਾਰਿਆ ਹੈ, ਉਸੇ ਤਰ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਖਿਲਾਰਨਗੇ।
ਇਸ ਮੌਕੇ ਸz. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਝੂਠੇ ਵਾਅਦਿਆਂ ਅਤੇ ਤਾਨਾਸ਼ਾਹੀ ਰਵੱਈਏ ਤੋਂ ਅੱਕ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਉਸ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ ਜੋ ਇਸ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਬੋਲਦੀ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਟਾਂਡਾ ਦੇ ਕਾਂਗਰਸੀ ਵਰਕਰ ਅਰਸ਼ਦੀਪ ਸਿੰਘ ਨੂੰ ਝਾੜੂ ਦੀ ਕਥਿਤ ‘ਬੇਅਦਬੀ’ ਦੇ ਨਾਮ ਤੇ ਗ੍ਰਿਫ਼ਤਾਰ ਕਰਨਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਅਤੇ ਦਬਾਉਣ ਲਈ ਪੁਲੀਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਉਹਨਾਂ ਸਵਾਲ ਕੀਤਾ ਕਿ ਜੇਕਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਹੋ ਸਕਦੀ ਹੈ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਕਿਉਂ ਨਹੀਂ ਮਿਲੀ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਉਸ ਵਿਅਕਤੀ, ਜਥੇਬੰਦੀ ਜਾਂ ਸਿਆਸੀ ਧਿਰ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਸਰਕਾਰ ਦੀਆਂ ਨਾਕਾਮੀਆਂ ਬਾਰੇ ਸਵਾਲ ਪੁੱਛ ਰਹੀ ਹੈ। ਪਰ ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਅੱਗੇ ਝੁਕਣ ਵਾਲੇ ਨਹੀਂ ਹਨ। ਇਸ ਰੋਸ ਧਰਨੇ ਨੂੰ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸਾਬਕਾ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸ੍ਰੀ ਹਰਦਿਆਲ ਚੰਦ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਕੁਲਵਿੰਦਰ ਸਿੰਘ ਸੰਜੂ, ਲਖਵਿੰਦਰ ਸਿੰਘ ਕਾਲਾ, ਅਮਰੀਕ ਸਿੰਘ ਸਾਬਕਾ ਸਰਪੰਚ ਕੰਬਾਲਾ,ਅਸ਼ੋਕ ਕੌਂਡਲ ਸਾਰੇ ਮੰਡਲ ਪ੍ਰਧਾਨ, ਕਮਲਪ੍ਰੀਤ ਸਿੰਘ ਬੰਨੀ ਕੌਂਸਲਰ, ਸ਼੍ਰੀਮਤੀ ਦਵਿੰਦਰ ਕੌਰ ਵਾਲੀਆ, ਪਰਮਜੀਤ ਸਿੰਘ ਹੈਪੀ, ਬਲਬੀਰ ਸਿੰਘ ਟ੍ਰਾਂਸਪੋਰਟਰ, ਸੁਰਿੰਦਰ ਰਾਜਪੂਤ ਸਾਰੇ ਸਾਬਕਾ ਕੌਂਸਲਰ, ਇੰਦਰ ਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਭੰਮਰਾ, ਮੁਕੁਲ ਸ਼ਰਮਾ ਬਲਾਕ ਯੂਥ ਕਾਂਗਰਸ ਪ੍ਰਧਾਨ, ਸੁਖਦੀਪ ਸਿੰਘ ਨਿਆ ਸ਼ਹਿਰ, ਰਜਿੰਦਰ ਸਿੰਘ ਧਰਮਗੜ੍ਹ, ਇੰਦਰਜੀਤ ਸਿੰਘ ਖੋਖਰ, ਆਈ ਟੀ ਸੈਲ ਇੰਚਾਰਜ ਪਰਮਜੀਤ ਸਿੰਘ ਚੌਹਾਨ, ਹਰਚਰਨ ਸਿੰਘ ਗਰੇਵਾਲ, ਬਲਜਿੰਦਰ ਸਿੰਘ ਫੇਜ਼-2, ਬਲਜਿੰਦਰ ਲੱਕੀ, ਰਵਿੰਦਰ ਸਿੰਘ ਰਵੀ, ਚੌਧਰੀ ਰਿਸ਼ੀਪਾਲ ਸਨੇਟਾ, ਚੌਧਰੀ ਭਗਤ ਸਿੰਘ ਸਾਬਕਾ ਸਰਪੰਚ ਸਨੇਟਾ, ਜਗਰੂਪ ਸਿੰਘ ਢੋਲ ਕੁਰੜੀ, ਨਾਹਰ ਸਿੰਘ ਸਰਪੰਚ ਕੁਰੜੀ, ਗੁਰਦੀਪ ਸਿੰਘ ਢਿੱਲੋਂ, ਕਰਨਦੀਪ ਢਿੱਲੋਂ, ਗੁਰਦੀਪ ਸਿੰਘ ਮੌਲੀ ਬੈਦਵਾਣ, ਜੀਤ ਸਿੰਘ ਮੌਲੀ ਬੈਦਵਾਣ, ਪ੍ਰੀਤਕਮਲ ਸਿੰਘ ਸੈਣੀ, ਇੰਦਰਜੀਤ ਸਿੰਘ ਬਲੌਂਗੀ, ਬੱਬੂ ਸੈਣੀ ਬਲੌਂਗੀ, ਕੁਲਦੀਪ ਚੰਦ ਸੈਕਟਰ 66, ਰਾਜੇਸ਼ ਲਹੋਤਰਾ, ਸੁਖਜਿੰਦਰ ਸਿੰਘ ਸਨੀ ਬਸੰਤ ਇਨਕਲੇਵ ਸੈਕਟਰ 117, ਰੂਪਿੰਦਰ ਸਿੰਘ ਧਨੇਸ਼ ਗ੍ਰੀਨ ਇਨਕਲੇਵ, ਸੁਰਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਗਰੇਵਾਲ, ਮਲਕੀਤ ਸਿੰਘ ਮਟੌਰ, ਸਾਬਕਾ ਸਰਪੰਚ ਅਮਰੀਕ ਸਿੰਘ ਮਟੌਰ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਦਰਬਾਰਾਂ ਸਿੰਘ ਮਨੌਲੀ, ਮੰਗਤ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਹਰਜਸ ਸਿੰਘ ਮੌਲੀ ਵੈਦਵਾਨ, ਗੁਰਸੇਵ ਸਿੰਘ ਮੌਲੀ ਵੈਦਵਾਣ, ਭਗਤ ਸਿੰਘ ਬੈਦਵਾਨ, ਇੰਦਰ ਸ਼ਰਮਾ ਮੌਲੀ, ਬਲਜਿੰਦਰ ਸਿੰਘ ਰਾਜਾ ਮੌਲੀ, ਸਰਬਜੀਤ ਸਿੰਘ ਮੌਲੀ ਬੈਦਵਾਨ, ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ, ਬਲਬੀਰ ਸਿੰਘ ਗੋਬਿੰਦਗੜ੍ਹ, ਡਾਕਟਰ ਦਰਸ਼ਨ ਜਗਤਪੁਰਾ, ਸੁਰਜੀਤ ਸਿੰਘ ਮਾਣਕਪੁਰ ਕਲਰ, ਜਤਿੰਦਰ ਸਿੰਘ ਸੋਢੀ ਹਰਜੀਤ ਸਿੰਘ ਸਿਆਊ ਅਵਤਾਰ ਸਿੰਘ ਗੀਗੇ ਮਾਜਰਾ , ਹਰਰਾਜ ਸਿੰਘ,ਲੱਖਾ ਸਿੰਘ ਪ੍ਰਧਾਨ, ਕਰਮਜੀਤ ਸਿੰਘ ਸਿੱਧੂ, ਹਰਚਰਨ ਸਿੰਘ ਗਰੇਵਾਲ, ਹਰਵੰਤ ਸਿੰਘ ਗਰੇਵਾਲ, ਪ੍ਰਿੰਸੀਪਲ ਤਰਲੋਚਨ ਸਿੰਘ ਪ੍ਰਭਜੋਤ ਸਿੰਘ ਝਾਂਮਪੁਰ ਅਜਮੇਰ ਸਿੰਘ ਸਾਬਕਾ ਸਰਪੰਚ ਦਾਊ ਮੋਹਣ ਸਿੰਘ ਸਾਬਕਾ ਸਰਪੰਚ ਰਾਏਪੁਰ, ਮੋਹਨ ਸਿੰਘ ਨਾਨੋ ਮਾਜਰਾ ਰਵਿੰਦਰ ਸ਼ਰਮਾ, ਰਮਨਦੀਪ ਸਿੰਘ ਸਾਬਕਾ ਸਰਪੰਚ ਸਫੀਪੁਰ, ਡੀ.ਪੀ. ਸ਼ਰਮਾ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਨਡਿਆਲੀ ਸਾਬਕਾ ਸਰਪੰਚ, ਨਾਰੋ ਦੇਵੀ ਜੁਝਾਰ ਨਗਰ, ਅਮਰਜੀਤ ਸਿੰਘ ਮੋਨੀ ਜੁਝਾਰ ਨਗਰ, ਸੁਖਦੇਵ ਸਿੰਘ ਵੜੈਚ, ਰਣਧੀਰ ਸਿੰਘ ਸਾਬਕਾ ਸਰਪੰਚ ਹੁਸੈਨਪੁਰ, ਹਰਪਾਲ ਸਿੰਘ ਪਾਲੀ ਦੁਰਾਲੀ, ਜਗੀਰ ਸਿੰਘ ਲਾਲੀਆ, ਰਣਜੀਤ ਸਿੰਘ ਸਾਬਕਾ ਸਰਪੰਚ ਜਗਤਪੁਰਾ, ਕ੍ਰਿਸ਼ਨ ਲਾਲ, ਸੰਦੀਪ ਧੀਮਾਨ,ਗਗਨਦੀਪ ਸਿੰਘ ਬੇਰੋਪੁਰ, ਗਣੇਸ਼ਵਰ ਜੈਨ,ਮੇਜਰ ਸਿੰਘ ਦੁਰਾਲੀ, ਲਖਬੀਰ ਸਿੰਘ ਲੱਖਾ ਮਟੌਰ, ਦਿਲਬਰ ਖਾਨ ਮਟੌਰ, ਧਰਮਪਾਲ ਸਿੰਘ ਦੁਰਾਲੀ,ਦਵਿੰਦਰ ਸਿੰਘ ਬਾਕਰਪੁਰ, ਬਲਵਿੰਦਰ ਸਿੰਘ ਬਾਕਰਪੁਰ, ਗਿਆਨ ਸਿੰਘ ਕੁਰੜਾ, ਗੁਰਜੰਟ ਸਨੇਟਾ, ਚੌਧਰੀ ਸੁਰਿੰਦਰ ਪਾਲ ਸਾਬਕਾ ਸਰਪੰਚ ਬਹਿਲੋਲਪੁਰ,ਚੌਧਰੀ ਸੀਸਪਾਲ ਹੁਸੈਨਪੁਰ, ਦਰਸ਼ਨ ਸਿੰਘ ਮਨਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
