Connect with us

Punjab

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ

Published

on

ਅੰਮ੍ਰਿਤਸਰ, 8 ਜੂਨ (ਸ.ਬ.) ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਦੇ ਮੌਕੇ ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਦੌਰਾਨ ਸੰਗਤਾਂ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਬੇਸ਼ਕੀਮਤੀ ਤੇ ਇਤਿਹਾਸਕ ਵਸਤੂਆਂ ਅਤੇ ਸ਼ਸਤਰਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਗਟਾਵਾ ਹੈ। ਜਥੇਦਾਰ ਨੇ ਸੰਗਤ ਨੂੰ ਗੁਰੂ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਗੁਰੂ ਦੇ ਸਿਧਾਂਤਾਂ ਤੇ ਚੱਲਣ ਦਾ ਸੰਦੇਸ਼ ਦਿੱਤਾ।

ਜਥੇਦਾਰ ਨੇ ਕਿਹਾ ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨ ਵਿਚਲੀਆਂ ਕੁਝ ਮੱਦਾਂ ਵੀ ਇਸੇ ਬਿਰਤਾਂਤ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਕਾਨੂੰਨ ਦੇ ਡਰ ਕਾਰਨ ਆਪਣੇ ਘਰਾਂ ਵਿੱਚੋਂ ਗੁਟਕਾ ਸਾਹਿਬ, ਪੋਥੀਆਂ, ਸਰੂਪ ਆਪਣੇ ਘਰਾਂ ਵਿੱਚੋਂ ਕੱਢ ਕੇ ਗੁਰੂ ਘਰਾਂ ਵਿਚ ਜਮ੍ਹਾਂ ਕਰਵਾ ਰਹੀਆਂ ਹਨ। ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਬਿਰਤਾਂਤ ਨੂੰ ਤੋੜਨ ਦੀ ਲੋੜ ਹੈ। ਸੰਗਤਾਂ ਕਿਸੇ ਵੀ ਤਰ੍ਹਾਂ ਭੈਅ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਪੂਰੇ ਸਤਿਕਾਰ ਅਤੇ ਮਰਯਾਦਾ ਨਾਲ ਰੱਖਣ, ਨਾ ਕਿ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸਾਡਾ ਆਸਰਾ ਗੁਰਬਾਣੀ ਹੈ ਅਤੇ ਕੋਈ ਵੀ ਕਾਨੂੰਨ ਸਿੱਖ ਨੂੰ ਗੁਰਬਾਣੀ ਨਾਲੋਂ ਤੋੜ ਨਹੀਂ ਸਕਦਾ। ਸਰਕਾਰਾਂ ਦੇ ਡਰੋਂ ਜੇਕਰ ਅਸੀਂ ਗੁਰਬਾਣੀ ਤੋਂ ਦੂਰ ਹੋਏ ਤਾਂ ਸਮਝੋ ਅਸੀਂ ਆਪਣੇ ਗੁਰੂ ਤੋਂ ਦੂਰ ਹੋ ਗਏ ਹਾਂ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰ ਨੂੰ ਕਾਨੂੰਨ ਵਿਚ ਕੁਝ ਸੋਧਾਂ ਕਰਨ ਲਈ ਆਖਿਆ ਗਿਆ ਸੀ, ਪਰ ਪੰਜਾਬ ਦੀ ਸਰਕਾਰ ਅੱਗੋਂ ਅੜੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਇਸ ਮਾਮਲੇ ਸਬੰਧੀ ਸਿੱਖ ਪੰਥ ਦੇ ਨਾਮ ਆਦੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲੋਂ ਤੋੜਨ ਵਾਲੇ ਕਿਸੇ ਵੀ ਕਾਨੂੰਨ ਨੂੰ ਨਾ ਸਿੱਖਾਂ ਨੇ ਮੰਨਿਆ ਹੈ ਅਤੇ ਨਾ ਹੀ ਮੰਨਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਤੇ ਪਹਿਰਾ ਦਿੰਦਿਆਂ ਰਾਜਸੀ ਤੌਰ ਤੇ ਮਜ਼ਬੂਤ ਹੋਣ ਲਈ ਇਕਜੁਟ ਹੋਣ ਦੀ ਲੋੜ ਹੈ। ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਇਹੀ ਸਿਖਾਉਂਦੀ ਹੈ ਕਿ ਅਸੀਂ ਕਿਸੇ ਦਾ ਡਰ ਨਹੀਂ ਮੰਨਦੇ, ਅਸੀਂ ਸਿਰਫ਼ ਆਪਣੇ ਗੁਰੂ ਦਾ ਡਰ ਮੰਨਦੇ ਹਾਂ। ਉਨ੍ਹਾਂ ਕਿਹਾ ਸਾਡੇ ਲਈ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਹੈ ਅਤੇ ਗੁਰੂ ਪੰਥ ਹੈ। ਇਨ੍ਹਾਂ ਨੂੰ ਹੀ ਆਪਣੇ ਜੀਵਨ ਦਾ ਅੰਗ ਬਣਾਉਣਾ ਹੈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਮਲਕੀਤ ਸਿੰਘ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਗੀਚਾ ਸਿੰਘ, ਵਧੀਕ ਮੈਨੇਜਰ ਬਿਕਰਮ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਯੁਵਰਾਜ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending