Mohali
ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਆਪ ਸਰਕਾਰ ਤੋਂ ਔਖੇ
ਐਸ ਏ ਐਸ ਨਗਰ, 9 ਜੂਨ (ਸ.ਬ.) ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਆਪ ਸਰਕਾਰ ਤੋਂ ਔਖੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਆਪ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਉਹਨਾਂ ਨੂੰ ਸਿਰਫ ਧੋਖਾ ਹੀ ਮਿਲਿਆ ਹੈ।
ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੇ ਅਨੁਸਾਰ ਸਾਲ 2014 ਵਿੱਚ ਖੁੱਲ੍ਹੇ ਮੈਰੀਟੋਰੀਅਸ ਸਕੂਲਾਂ ਨੇ ਪੰਜਾਬ ਦੀ ਸਿੱਖਿਆ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਅਤੇ 2014 ਤੋਂ ਲਗਾਤਾਰ ਸ਼ਾਨਦਾਰ ਨਤੀਜੇ ਦਿੰਦੇ ਹੋਏ ਉਨ੍ਹਾਂ ਨੇ ਸਿੱਖਿਆ ਦਾ ਪੱਧਰ ਕਾਫ਼ੀ ਉੱਚਾ ਚੁੱਕਿਆ ਹੈ।
ਉਹਨਾਂ ਦਾ ਰੋਸ ਹੈ ਕਿ ਹਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਹੀ ਕੀਤਾ। ਅਧਿਆਪਕਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਤੋਂ ਜਿਸ ਸਿੱਖਿਆ ਕ੍ਰਾਂਤੀ ਦਾ ਢਿੰਡੋਰਾ ਹਰ ਮੰਚ ਤੋਂ ਪਿੱਟਿਆ ਜਾ ਰਿਹਾ ਹੈ, ਉਸ ਦੇ ਅਸਲ ਨਤੀਜਿਆਂ ਵਿੱਚ ਮੈਰੀਟੋਰੀਅਸ ਸਕੂਲਾਂ ਦਾ ਵੱਡਾ ਯੋਗਦਾਨ ਹੈ।
ਉਹਨਾਂ ਕਿਹਾ ਕਿ ਇਸਦੇ ਬਾਵਜੂਦ ਇਹ ਅਧਿਆਪਕ ਪਿਛਲੇ 11 ਸਾਲਾਂ ਤੋਂ ਕੱਚੇ ਮੁਲਾਜ਼ਮਾਂ ਵਾਂਗ ਸੇਵਾ ਨਿਭਾ ਰਹੇ ਹਨ ਅਤੇ ਅਸਥਿਰਤਾ ਦਾ ਸੰਤਾਪ ਸਹਿ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹਨਾਂ ਦਾ ਸਭ ਤੋਂ ਵੱਧ ਸ਼ੋਸ਼ਣ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ। ਪਿਛਲੇ ਚਾਰ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਵਾਅਦੇ ਕੀਤੇ ਜਾਂਦੇ ਰਹੇ, ਪਰ ਉਹ ਸਿਰਫ਼ ਲਾਰਿਆਂ ਤੱਕ ਹੀ ਸੀਮਿਤ ਰਹੇ। ਇਸ ਦੌਰਾਨ ਮਿਹਨਤ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਕੀਤੀ, ਪਰ ਉਸ ਦਾ ਸਿਹਰਾ ਸਰਕਾਰ ਆਪਣੇ ਸਿਰ ਬੰਨ੍ਹਦੀ ਰਹੀ।
ਅਧਿਆਪਕਾਂ ਨੇ ਕਿਹਾ ਕਿ ਬੀਤੀ 8 ਜੂਨ 2026 ਨੂੰ ਹੋਈ ਮੀਟਿੰਗ ਵਿੱਚ ਵੀ ਅਧਿਆਪਕਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਬੰਧੀ ਵਾਅਦਾ ਖ਼ਿਲਾਫ਼ੀ ਕਰੇ ਜਾਣ ਕਾਰਨ ਅਧਿਆਪਕਾਂ ਵਿੱਚ ਨਿਰਾਸ਼ਾ ਹੈ। ਉਹਨਾਂ ਦਾ ਕਹਿਣਾ ਹੈ ਕਿ ਚਾਰ ਸਾਲਾਂ ਤੱਕ ਮੈਰੀਟੋਰੀਅਸ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ ਦੀ ਵਾਹ-ਵਾਹੀ ਕਰਨ ਵਾਲੀ ਸਰਕਾਰ, ਜਦੋਂ ਆਪਣੇ ਵਾਅਦੇ ਪੂਰੇ ਕਰਨ ਦਾ ਸਮਾਂ ਆਇਆ, ਤਾਂ ਅਧਿਆਪਕਾਂ ਦੇ ਦੋਸ਼ਾਂ ਅਨੁਸਾਰ ਇੱਕ ਵਾਰ ਫਿਰ ਯੂ-ਟਰਨ ਮਾਰ ਗਈ ਹੈ।
Mohali
ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ
ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।
ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।
Mohali
ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ
ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।
ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।
ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।
Mohali
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ
ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।
ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
