Mohali
ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਨਰਕਮਈ ਜਿੰਦਗੀ ਜੀਣ ਲਈ ਮਜਬੂਰ ਹਨ ਗੁਲਮੋਹਰ ਸਿਟੀ ਖਰੜ ਦੇ ਵਸਨੀਕ
ਖਰੜ, 9 ਜੂਨ (ਸ.ਬ.) ਖਰੜ ਨਗਰ ਕੌਂਸਲ ਵਿੱਚ ਪੈਂਦੇ ਪਿੰਡ ਸੰਤੇ ਮਾਜਰਾ ਵਿਖੇ ਬਣੀ ਗੁਲਮੋਹਰ ਸਿਟੀ ਦੇ ਵਸਨੀਕ ਕਾਲੋਨੀ ਦੇ ਸੀਵਰੇਜ ਦੀ ਲੋੜੀਂਦੀ ਨਿਕਾਸੀ ਨਾ ਹੋਣ ਕਾਰਨ ਨਰਕਮਈ ਜਿੰਦਗੀ ਜੀਣ ਲਈ ਮਜਬੂਰ ਹਨ। ਨਗਰ ਕੌਂਸਲ ਖਰੜ ਵਲੋਂ ਗੁਲਮੋਹਰ ਸਿਟੀ ਦਾ ਸੀਵਰੇਜ ਕੌਂਸਲ ਦੇ ਸੀਵਰੇਜ ਸਿਸਟਮ ਨਾਲ ਨਾ ਜੋੜੇ ਜਾਣ ਕਾਰਨ ਵਸਨੀਕਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਤੁਰੰਤ ਸੀਵਰੇਜ ਦਾ ਕੁਨੈਕਸ਼ਨ ਨਾ ਜੋੜਿਆ ਗਿਆ ਤਾਂ ਉਹ ਸ਼ਾਂਤਮਈ ਰੂਪ ਵਿਚ ਵੱਡਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਵਸਨੀਕਾਂ ਨੇ ਦੱਸਿਆ ਕਿ ਇਹ ਕਲੋਨੀ ਕਈ ਸਾਲ ਪਹਿਲਾਂ ਬਣਾਈ ਗਈ ਸੀ ਅਤੇ ਲੋਕਾਂ ਨੇ ਆਪਣੇ ਜੀਵਨ ਭਰ ਦੀ ਪੂੰਜੀ ਲਗਾਕੇ ਇੱਥੇ ਆਪਣੇ ਘਰ ਬਣਾਏ ਸਨ ਤਾਂ ਜੋ ਸਕੂਨ ਦੀ ਜਿੰਦਗੀ ਜੀਅ ਸਕਣ। ਉਹਨਾਂ ਕਿਹਾ ਕਿ ਇਸ ਰਿਹਾਇਸ਼ੀ ਕਲੋਨੀ ਨੂੰ ਖਰੜ ਮਿਉਂਸਪਲ ਕਮੇਟੀ ਦੇ ਸੀਵਰੇਜ ਸਿਸਟਮ ਨਾ ਨਹੀਂ ਜੋੜਿਆ ਗਿਆ ਜਿਸਦਾ ਨਤੀਜਾ ਇਹ ਹੋਇਆ ਹੈ ਕਿ ਕਲੋਨੀ ਦੇ ਬਾਹਰ ਇੱਕ ਵੱਡਾ ਛੱਪੜ ਬਣ ਗਿਆ ਹੈ। ਵਸਨੀਕਾਂ ਨੇ ਕਿਹਾ ਕਿ ਗੰਦੇ ਪਾਣੀ ਨਾਲ ਭਰੇ ਇਸ ਛੱਪੜ ਕਾਰਨ ਭਾਰੀ ਬਦਬੂ ਫੈਲਦੀ ਹੈ ਅਤੇ ਇਹ ਬਲਕਿ ਬੱਚਿਆਂ, ਬਜ਼ੁਰਗਾਂ ਅਤੇ ਆਮ ਵਾਸੀਆਂ ਲਈ ਵੱਡੇ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। ਇਸ ਗੰਦੇ ਪਾਣੀ ਕਾਰਨ ਮੱਖੀ ਮੱਛਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਭਰਮਾਰ ਹੈ ਜਿਸ ਕਾਰਨ ਇੱਥੇ ਬਿਮਾਰੀ ਫੈਲਣ ਦਾ ਖਤਰਾ ਹੈ।
ਉਹਨਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਇਹ ਗੰਦਾ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਵੜ ਜਾਂਦਾ ਹੈ, ਜਿਸ ਨਾਲ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਵਸਨੀਕਾਂ ਨੇ ਕਿਹਾ ਕਿ ਖਰੜ ਪ੍ਰਸਾਸ਼ਨ ਵੱਲੋਂ ਨਕਸ਼ੇ ਪਾਸ ਕਰਨ ਵੇਲੇ ਲੱਖਾਂ ਰੁਪਏ ਦੀ ਫੀਸ ਲਈ ਜਾਂਦੀ ਹੈ, ਪਰ ਸਹੂਲਤਾਂ ਦੇ ਨਾਮ ਤੇ ਨਾ ਤਾਂ ਸੀਵਰੇਜ ਸਿਸਟਮ ਹੈ, ਨਾ ਸਟਰੀਟ ਲਾਈਟਾਂ ਹਨ ਅਤੇ ਨਾ ਹੀ ਠੀਕ ਤਰ੍ਹਾਂ ਦੀਆਂ ਸੜਕਾਂ ਬਣਾਈਆਂ ਗਈਆਂ ਹਨ। ਇਸ ਲਾਪਰਵਾਹੀ ਕਾਰਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈ ਰਿਹਾ ਹੈ।
ਵਸਨੀਕਾਂ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ, ਪਰ ਸ਼ਾਇਦ ਇਸ ਨੂੰ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਿਖਾਈ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਜੇਕਰ ਵਿਕਾਸ ਸਿਰਫ਼ ਮਸ਼ਹੂਰੀਆਂ ਵਿਚ ਹੀ ਹੈ ਅਤੇ ਲੋਕਾਂ ਕੋਲ ਸੀਵਰੇਜ ਦਾ ਕੁਨੈਕਸ਼ਨ ਤੱਕ ਨਹੀਂ ਹਨ।
ਵਸਨੀਕਾਂ ਨੇ ਮੰਗ ਕੀਤੀ ਕਿ ਗੁਲਮੋਹਰ ਸਿਟੀ ਨੂੰ ਖਰੜ ਮਿਉਂਸਪਲ ਕਮੇਟੀ ਦੇ ਸੀਵਰੇਜ ਨੈਟਵਰਕ ਨਾਲ ਜੋੜਿਆ ਜਾਵੇ ਅਤੇ ਗੰਦੇ ਪਾਣੀ ਕਾਰਨ ਬਣੇ ਛੱਪੜ ਨੂੰ ਤੁਰੰਤ ਖਾਲੀ ਕਰਵਾਕੇ ਇਸ ਥਾਂ ਨੂੰ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਕਾਲੋਨੀ ਵਿੱਚ ਸਟਰੀਟ ਲਾਈਟਾਂ ਅਤੇ ਸੜਕਾਂ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ।
ਵਸਨੀਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਵਿਚ ਇਸ ਮੁੱਦੇ ਉੱਤੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਚੋਣਾਂ ਦਾ ਬਾਈਕਾਟ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸਿਹਤ ਲਈ ਇਹ ਮੁੱਦਾ ਬਹੁਤ ਗੰਭੀਰ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
