Mohali
ਸੀ. ਜੀ. ਸੀ ਯੂਨੀਵਰਸਿਟੀ ਮੁਹਾਲੀ ਵਿਖੇ ਵਿਸ਼ਵ ਸਾਈਕਲ ਦਿਵਸ ਮਨਾਇਆ
ਐਸ ਏ ਐਸ ਨਗਰ, 9 ਜੂਨ (ਸ.ਬ.) ਸੀ ਜੀ ਸੀ ਯੂਨੀਵਰਸਿਟੀ, ਮੁਹਾਲੀ ਵੱਲੋਂ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਵਿਸ਼ਵ ਸਾਈਕਲ ਦਿਵਸ 2026 ਉਤਸ਼ਾਹ ਨਾਲ ਮਨਾਇਆ ਗਿਆ। ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ ਮੁਹਿੰਮ ‘ਫਿੱਟ ਇੰਡੀਆ ਮੂਵਮੈਂਟ’ ਤਹਿਤ ਆਯੋਜਿਤ ਇਸ ਸਾਈਕਲ ਰੈਲੀ ਵਿੱਚ 500 ਤੋਂ ਵੱਧ ਸਾਈਕਲ ਸਵਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ, ਫੈਕਲਟੀ, ਸਟਾਫ਼, ਖੇਡ ਪ੍ਰੇਮੀ ਅਤੇ ਸਥਾਨਕ ਲੋਕ ਸ਼ਾਮਲ ਸਨ।
ਸਾਈਕਲ ਰੈਲੀ ਨੂੰ ਸz. ਭਾਰਤੀ ਹਾਕੀ ਦੇ ਦਿੱਗਜ ਖਿਡਾਰੀ, ਸੀਨੀਅਰ ਓਲੰਪਿਕ ਗੋਲਡ ਮੈਡਲਿਸਟ, ਅਰਜੁਨ ਅਵਾਰਡੀ- 1997, ਦ੍ਰੋਣਾਚਾਰੀਆ ਅਵਾਰਡੀ-2003, ਭਾਰਤੀ ਪੁਰਸ਼ ਹਾਕੀ ਟੀਮ ਦੇ ਸਾਬਕਾ ਰਾਸ਼ਟਰੀ ਕੋਚ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਰੀਜਨਲ ਡਾਇਰੈਕਟਰ ਸ਼ੈਲੇਂਦਰ ਕੁਮਾਰ ਨੇ ‘ਗੈਸਟ ਆਫ਼ ਆਨਰ’ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਆਏ ਹੋਏ ਪਤਵੰਤਿਆਂ ਨੇ ਕਿਹਾ ਕਿ ਸਾਈਕਲ ਚਲਾਉਣਾ ਨਾ ਸਿਰਫ਼ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਦਾ ਇੱਕ ਕਿਫ਼ਾਇਤੀ ਅਤੇ ਵਧੀਆ ਸਾਧਨ ਹੈ, ਬਲਕਿ ਇਹ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਵਿੱਚ ਵੀ ਵੱਡਾ ਯੋਗਦਾਨ ਪਾਉਂਦਾ ਹੈ।
ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਵਿਸ਼ਵ ਸਾਈਕਲ ਦਿਵਸ 2026 ਦਾ ਇਹ ਸਫ਼ਲ ਆਯੋਜਨ ਸੀ. ਜੀ. ਸੀ. ਯੂਨੀਵਰਸਿਟੀ, ਮੁਹਾਲੀ ਦੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਮੁਹਿੰਮਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Mohali
ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ
ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।
ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।
Mohali
ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ
ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।
ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।
ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।
Mohali
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ
ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।
ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
