Connect with us

Mohali

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ

Published

on

ਐਸ ਏ ਐਸ ਨਗਰ, 10 ਜੂਨ (ਸ.ਬ.) ਨਗਰ ਮੁਹਾਲੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਦੀ ਚੋਣ ਦੌਰਾਨ ਨਵੇਂ ਬਣੇ ਮੇਅਰ ਸz. ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੇ ਸਥਾਨਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹਾਜ਼ਰ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸz. ਕੁਲੰਵਤ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਨੇ ਉਹਨਾਂ ਨੂੰ ਸਰੋਪੇ ਦੀ ਬਖਸ਼ਿਸ਼ ਕੀਤੀ ਗਈ।

ਇਸ ਮੌਕੇ ਨਵਨਿਯੁਕਤ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਅਤੇ ਲੋਕਾਂ ਦੇ ਸਾਥ ਨਾਲ ਉਹ ਅੱਜ ਇਸ ਮੁਕਾਮ ਤੇ ਹਨ। ਉਨ੍ਹਾਂ ਕਿਹਾ ਕਿ ਉਹਨਾਂ ਵੱਲੋਂ ਮੁਹਾਲੀ ਦੇ ਵਿਕਾਸ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਅਤੇ ਆਪ ਦੇ ਜਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਜੇ ਐਲ ਪੀ ਐਲ ਦੇ ਡਾਇਰੈਕਟਰ ਡਾ. ਐਸ ਐਸ ਭਮਰਾ, ਨਗਰ ਨਿਗਮ ਦੇ ਕੌਂੋਸਲਰ ਸ਼ਰਨਜੀਤ ਕੌਰ, ਨਸੀਬ ਸਿੰਘ ਸੰਧੂ, ਗੁਰਜੀਤ ਸਿੰਘ ਮਾਮਾ ਮਟੌਰ, ਅਮਰਜੀਤ ਸਿੰਘ, ਕਮਲਜੀਤ ਕੌਰ, ਗੁਰਪ੍ਰੀਤ ਕੌਰ ਅਤੇ ਬਚਨ ਸਿੰਘ ਬੋਪਾਰਾਏ, ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਹਲਕਾ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਵਪਾਰ ਮੰਡਲ ਦੇ ਖਜਾਨਚੀ ਸz. ਫੌਜਾ ਸਿੰਘ, ਰੁਪਿੰਦਰ ਸਿੰਘ ਰੂਪਾ ਸੋਹਾਣਾ, ਮਨਪ੍ਰੀਤ ਸਿੰਘ ਸਮਾਣਾ, ਮਹਿੰਦਰ ਸਿੰਘ ਸੋਹਾਣਾ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।

Continue Reading

Mohali

ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।

ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।

Continue Reading

Mohali

ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।

ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।

ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।

Continue Reading

Mohali

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।

ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।

Continue Reading

Latest News

Trending