Connect with us

Mohali

ਸੀ. ਆਰ. ਐਮ. ਅਤੇ ਸਮੈਮ ਸਕੀਮਾਂ ਤਹਿਤ ਖੇਤੀ ਮਸ਼ੀਨਰੀ ਸਬਸਿਡੀ ਲਈ ਕਿਸਾਨਾਂ ਦੀ ਚੋਣ ਵਾਸਤੇ ਡਰਾਅ ਕੱਢਿਆ

Published

on

ਐਸ ਏ ਐਸ ਨਗਰ, 11 ਜੂਨ (ਸ.ਬ.) ਡਿਪਟੀ ਕਮਿਸ਼ਨਰ ਐਸ. ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਸੀ. ਆਰ. ਐਮ. (ਕ੍ਰਾਪ ਰੈਜ਼ੀਡਿਊ ਮੈਨੇਜਮੈਂਟ) ਅਤੇ ਸਮੈਮ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਦੀ ਖਰੀਦ ਲਈ ਸਬਸਿਡੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਗਰੁੱਪਾਂ ਦੀ ਚੋਣ ਲਈ ਡਰਾਅ ਕੱਢਿਆ ਗਿਆ।

ਖੇਤੀਬਾੜੀ ਇੰਜੀਨੀਅਰ ਸ਼੍ਰੀ ਜੁਝਾਰ ਸਿੰਘ ਨੇ ਸੀ. ਆਰ. ਐਮ. ਅਤੇ ਸਮੈਮ ਸਕੀਮਾਂ ਅਧੀਨ ਗਰੁੱਪਾਂ ਨੂੰ ਸਬਸਿਡੀ ਜਾਰੀ ਕਰਨ ਲਈ ਕੱਢੇ ਗਏ ਡਰਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ. ਆਰ. ਐਮ. ਸਕੀਮ ਅਧੀਨ ਕਸਟਮ ਹਾਇਰਿੰਗ ਸੈਂਟਰ (ਐਸ.ਸੀ. ਸ਼੍ਰੇਣੀ) ਲਈ 50.95 ਲੱਖ ਰੁਪਏ ਦੇ ਫੰਡ ਪ੍ਰਾਪਤ ਹੋਏ ਹਨ। ਪਿਛਲੇ ਸਾਲ ਦੀ 19.60 ਲੱਖ ਰੁਪਏ ਦੀ ਬਕਾਇਆ ਦੇਣਦਾਰੀ ਅਦਾ ਕਰਨ ਉਪਰੰਤ ਬਚਦੀ 31.35 ਲੱਖ ਰੁਪਏ ਦੀ ਸਬਸਿਡੀ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ।

ਸਕੀਮ ਦੇ ਨੋਡਲ ਅਫ਼ਸਰ ਡਾ. ਗੁਰਦਿਆਲ ਕੁਮਾਰ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਜ਼ਿਲ੍ਹੇ ਦੇ 294 ਵਿਅਕਤੀਗਤ ਕਿਸਾਨਾਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਲਈ ਬੇਲਰ, ਰੇਕ, ਸੁਪਰ ਸੀਡਰ, ਐਮ.ਬੀ. ਪਲਾਓ, ਮਲਚਰ ਆਦਿ ਮਸ਼ੀਨਾਂ ਦੀ ਖਰੀਦ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 4.05 ਕਰੋੜ ਰੁਪਏ ਦੀ ਸਬਸਿਡੀ ਦੇ ਤਹਿਤ ਵਿਅਕਤੀਗਤ ਤੌਰ ਤੇ ਅਪਲਾਈ ਕਰਨ ਵਾਲੇ ਸਾਰੇ ਯੋਗ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਮੈਮ ਸਕੀਮ ਅਧੀਨ 38 ਵਿਅਕਤੀਗਤ ਕਿਸਾਨਾਂ ਵੱਲੋਂ ਨਿਊਮੈਟਿਕ ਪਲਾਂਟਰ, ਆਲੂ ਬਿਜਾਈ ਮਸ਼ੀਨ, ਬੂਮ ਸਪਰੇਅਰ ਅਤੇ ਹੋਰ ਖੇਤੀ ਮਸ਼ੀਨਰੀ ਦੀ ਖਰੀਦ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ 48.38 ਲੱਖ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਜ਼ਿਲ੍ਹਾ ਸਿਖਲਾਈ ਅਫ਼ਸਰ, ਐਸ.ਏ.ਐਸ. ਨਗਰ ਡਾ. ਗੁਰਮੀਤ ਸਿੰਘ, ਨੇ ਹਾਜ਼ਰ ਅਧਿਕਾਰੀਆਂ ਅਤੇ ਕਿਸਾਨਾਂ ਦਾ ਸਵਾਗਤ ਕਰਦਿਆਂ ਖੇਤੀ ਮਸ਼ੀਨਰੀ ਦੀ ਸਬਸਿਡੀ ਅਤੇ ਖਰੀਦ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਮੈਨੇਜਰ ਲੀਡ ਬੈਂਕ ਸ਼੍ਰੀ ਐਮ.ਕੇ. ਭਾਰਦਵਾਜ, ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ, ਡਾ. ਸੁਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ, ਡਾ. ਕਲਪਨਾ, ਜੂਨੀਅਰ ਤਕਨੀਸ਼ੀਅਨ ਸ਼੍ਰੀ ਲਖਵਿੰਦਰ ਸਿੰਘ, ਸਹਿਕਾਰਤਾ ਵਿਭਾਗ ਅਤੇ ਕੇ.ਵੀ.ਕੇ. ਦੇ ਨੁਮਾਇੰਦੇ, ਸਮੂਹ ਬਲਾਕਾਂ ਤੋਂ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਅਤੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending