Connect with us

Mohali

ਸੈਕਟਰ 70 ਦੇ ਵਸਨੀਕਾਂ ਦਾ ਵਫਦ ਮੇਅਰ ਨੂੰ ਮਿਲਿਆ

Published

on

ਵੱਖ ਵੱਖ ਸਮੱਸਿਆਵਾਂ ਦੇ ਹੱਲ ਲਈ ਕਾਰਵਾਈ ਦੀ ਮੰਗ ਕੀਤੀ

ਐਸ.ਏ.ਐਸ ਨਗਰ, 11 ਜੂਨ (ਸ.ਬ.) ਸਥਾਨਕ ਸੈਕਟਰ 70 ਦੀ ਐਮ. ਆਈ. ਜੀ. ਇੰਡੀਪੈਂਡੈਂਟ ਹਾਊਸ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਇੱਕ ਵਫਦ ਵਲੋਂ ਸੰਸਥਾ ਦੇ ਪ੍ਰਧਾਨ ਬਿੱਪਿੰਨਜੀਤ ਸਿੰਘ ਦੀ ਅਗਵਾਈ ਹੇਠ ਮੇਅਰ ਸਰਬਜੀਤ ਸਿੰਘ ਸਮਾਣਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਾਰਡ ਨੰਬਰ 34 ਦੇ ਕੌਂਸਲਰ ਸਰਦਾਰ ਸੁਖਦੇਵ ਸਿੰਘ ਪਟਵਾਰੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਵਫ਼ਦ ਵਲੋਂ ਮੇਅਰ ਨਾਲ ਸੈਕਟਰ-70 ਵਿੱਚ ਟੈਲੀਫੋਨ ਐਕਸਚੇਂਜ ਦੇ ਸਾਹਮਣੇ ਐਮ. ਆਈ. ਜੀ. ਇੰਡੀਪੈਂਡੈਂਟ ਹਾਊਸ (ਮਕਾਨ ਨੰਬਰ 2001 ਤੋਂ 2072) ਨੇੜੇ ਚੱਲ ਰਹੇ ਨਵੇਂ ਸਟੌਰਮ ਵਾਟਰ ਸਟੋਰੇਜ ਅਤੇ ਪੰਪਿੰਗ ਸਟੇਸ਼ਨ ਪ੍ਰੋਜੈਕਟ ਬਾਰੇ ਚਰਚਾ ਕੀਤੀ ਅਤੇ ਪ੍ਰੋਜੈਕਟ ਵਿੱਚ ਹੋ ਰਹੀ ਦੇਰੀ ਤੇ ਚਿੰਤਾ ਜਤਾਈ। ਮੇਅਰ ਨੇ ਭਰੋਸਾ ਦਿਵਾਇਆ ਕਿ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਭਰੋਸੇ ਅਨੁਸਾਰ ਇਹ ਕੰਮ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਦਿੱਤਾ ਜਾਵੇਗਾ।

ਵਫ਼ਦ ਵਲੋਂ ਮੇਅਰ ਨੂੰ ਇਲਾਕੇ ਨਾਲ ਸੰਬੰਧਤ ਹੋਰ ਮੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਦੋ ਖ਼ਰਾਬ ਸਟੌਰਮ ਲਾਈਨਾਂ ਦੀ ਤਬਦੀਲੀ, ਮੀਂਹ ਦਾ ਪਾਣੀ ਕਾਲੋਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਟੇਬਲ-ਟਾਪ ਰੈਂਪ ਦੀ ਉਸਾਰੀ, ਸਟੌਰਮ ਸੀਵਰਾਂ ਵਿੱਚ ਪਾਣੀ ਦੇ ਉਲਟੇ ਵਹਾਅ ਨੂੰ ਰੋਕਣ ਲਈ ਨੋ-ਰਿਟਰਨ ਵਾਲਵ ਲਗਾਉਣ ਅਤੇ ਬਿਜਲੀ ਸਪਲਾਈ ਬੰਦ ਹੋਣ ਦੀ ਸਥਿਤੀ ਵਿੱਚ ਪੰਪਾਂ ਨੂੰ ਚਲਾਉਣ ਲਈ ਜਨਰੇਟਰ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਗਈ।

ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਰਿਤੂ, ਸੁਸ਼ਮਾ ਅਤੇ ਬਲਵਿੰਦਰ ਸਿੰਘ ਵੀ ਸ਼ਾਮਿਲ ਸਨ।

Continue Reading

Mohali

ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।

ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।

Continue Reading

Mohali

ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।

ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।

ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।

Continue Reading

Mohali

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।

ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।

Continue Reading

Latest News

Trending