Connect with us

Mohali

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 2027 ਵਿਧਾਨ ਸਭਾ ਚੋਣਾਂ ਲਈ ਕਸੀ ਕਮਰ

Published

on

ਪਿੰਡਾਂ ਦੇ ਦੌਰਿਆਂ ਦਾ ਅਮਲ ਤੇਜ ਕੀਤਾ, ਲੋਕਾਂ ਤੋਂ ਮੰਗਿਆ ਸਮਰਥਨ

ਐਸ ਏ ਐਸ ਨਗਰ, 12 ਜੂਨ (ਸ.ਬ.) ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਕਮਰ ਕਸ ਲਈ ਗਈ ਹੈ ਅਤੇ ਹਲਕੇ ਵਿੱਚ ਪੈਂਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਕੁਰੜੀ ਦਾ ਦੌਰਾ ਕੀਤਾ ਅਤੇ ਵਸਨੀਕਾਂ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਮਰਥਨ ਮੰਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਉਨ੍ਹਾਂ ਐਲਾਨ ਕਰ ਦਿੱਤਾ ਸੀ ਕਿ ਨਾ ਤਾਂ ਉਹ ਖੁਦ ਨਗਰ ਨਿਗਮ ਦੀ ਚੋਣ ਲੜਣਗੇ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਚੋਣ ਮੈਦਾਨ ਵਿੱਚ ਉਤਰੇਗਾ। ਹੁਣ ਉਨ੍ਹਾਂ ਦਾ ਪੂਰਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਮੁਹਾਲੀ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਜਿੱਥੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਵਿਕਾਸ ਨਾਲ ਜੁੜੇ ਮਸਲਿਆਂ ਬਾਰੇ ਜਾਣਕਾਰੀ ਲੈ ਰਹੇ ਹਨ। ਇਸ ਦੇ ਨਾਲ ਹੀ ਉਹ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਵਾਲੀਆਂ ਨੀਤੀਆਂ ਨੂੰ ਵੀ ਲੋਕਾਂ ਤੱਕ ਪਹੁੰਚਾ ਰਹੇ ਹਨ।

ਬੇਦੀ ਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਹਲਕੇ ਵਿੱਚ ਬਦਲਾਅ ਦੀ ਉਮੀਦ ਨਾਲ ਪਾਰਟੀ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਅਤੇ ਲੋਕਾਂ ਦਾ ਅਸ਼ੀਰਵਾਦ ਮਿਲਦਾ ਹੈ ਤਾਂ ਉਹ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

ਇਸ ਮੌਕੇ ਮੌਜੂਦ ਆਗੂਆਂ ਅਤੇ ਪਿੰਡ ਵਾਸੀਆਂ ਨੇ ਵਲੋਂ ਸz. ਕੁਲਜੀਤ ਸਿੰਘ ਬੇਦੀ ਨੂੰ ਪਿੰਡ ਨੂੰ ਦਰਪੇਸ਼ ਮਸਲਿਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸz. ਬੇਦੀ ਨੇ ਭਰੋਸਾ ਦਿੱਤਾ ਕਿ ਉਹ ਇਹਨਾਂ ਮਸਲਿਆਂ ਦੇ ਹਲ ਲਈ ਕੰਮ ਕਰਣਗੇ। ਸਮਾਗਮ ਦੌਰਾਨ ਛੱਜਾ ਸਿੰਘ ਸਾਬਕਾ ਸਰਪੰਚ ਕੁਰੜੀ, ਸਵਰਨ ਸਿੰਘ ਸਾਬਕਾ ਸਰਪੰਚ ਕੁਰੜੀ, ਅਮਰੀਕ ਸਿੰਘ, ਭਗਵਾਨ ਦਾਸ ਅਤੇ ਪ੍ਰੇਮ ਸਿੰਘ ਸਮੇਤ ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending