Connect with us

Mohali

ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਅਤੇ ਸਿਹਤ ਵਿਭਾਗ ਦਾ ਅੜੀਅਲ ਰਵੱਈਏ ਦੀ ਨਿਖੇਧੀ

Published

on

ਐਸ ਏ ਐਸ ਨਗਰ, 13 ਜੂਨ (ਸ.ਬ.) ਸੀ ਐਚ ਓ ਐਸੋਸੀਏਸ਼ਨ ਪੰਜਾਬ ਦੇ ਸੂਬਾ ਆਗੂ ਡਾ. ਪ੍ਰੀਤ ਮਖੀਜਾ ਅਤੇ ਨਰਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਥਾਂ ਅੜੀਅਲ ਰਵਈਆ ਅਖਤਿਆਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਕਾਰਨ ਕਮਿਊਨਿਟੀ ਹੈਲਥ ਅਫਸਰਾਂ ਵਿੱਚ ਭਾਰੀ ਰੋਸ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਜਾਇਜ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ, ਮੰਗ ਪੱਤਰ ਦਿੱਤੇ ਗਏ ਅਤੇ ਵੱਖ-ਵੱਖ ਪੱਧਰਾਂ ਤੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ, ਪਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ, ਟੀ.ਬੀ., ਐਨ.ਸੀ.ਡੀ., ਮਾਤਾ-ਬਾਲ ਸਿਹਤ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ, ਪਰੰਤੂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰ ਅਤੇ ਵਿਭਾਗ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਮੁੱਖ ਮੰਗਾਂ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਲਈ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ, ਲਾਇਲਟੀ ਬੋਨਸ ਦੀ ਬਹਾਲੀ, ਨਵੇਂ ਜਾਰੀ ਕੀਤੇ ਇੰਸੈਂਟਿਵ ਪਰਫਾਰਮੇ ਨੂੰ ਤੁਰੰਤ ਵਾਪਸ ਲੈਣਾ, ਸੀ ਐਚ ਓ ਦੇ ਕੈਡਰ ਅਤੇ ਅਸਾਮੀਆਂ ਨੂੰ ਸੈਂਕਸ਼ਨ ਕਰਨਾ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ, ਬੀ ਏ ਐਮ ਐਸ ਸੀ ਐਚ ਓ ਨੂੰ ਐਨ ਪੀ ਏ ਦੇਣਾ, ਦੁਸ਼ਵਾਰ ਖੇਤਰ ਭੱਤਾ ਬਹਾਲ ਕਰਨਾ, ਖਾਲੀ ਅਸਾਮੀਆਂ ਨੂੰ ਭਰਨਾ ਅਤੇ ਤਰੱਕੀ ਦੇ ਮੌਕੇ ਪ੍ਰਦਾਨ ਕਰਨਾ ਸ਼ਾਮਲ ਹਨ।

ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੰਗ ਪੱਤਰ ਦੇਣ ਅਤੇ ਮੀਟਿੰਗਾਂ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਸਿਰਫ਼ ਭਰੋਸੇ ਹੀ ਦਿੱਤੇ ਗਏ ਹਨ, ਜਦਕਿ ਜ਼ਮੀਨੀ ਪੱਧਰ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਹਨਾਂ ਦੱਸਿਆ ਕਿ 15 ਜੂਨ ਨੂੰ ਯੂਨੀਅਨ ਆਗੂਆਂ ਦੀ ਮਾਣਯੋਗ ਐਮ ਡੀ ਐਨ ਐਚ ਐਮ ਨਾਲ਼ ਮੰਗਾਂ ਸਬੰਧੀ ਮੀਟਿੰਗ ਵੀ ਹੈ ਜਿਸ ਤੋਂ ਉਹਨਾਂ ਨੂੰ ਬਹੁਤ ਉਮੀਦ ਹੈ । ਪਰੰਤੂ ਅਗਰ ਇਹ ਮੀਟਿੰਗ ਵੀ ਬੇਸਿੱਟਾ ਨਿੱਕਲਦੀ ਹੈ ਤਾਂ ਉਹਨਾਂ ਕੋਲ ਸੰਘਰਸ਼ ਤੋਂ ਇਲਾਵਾ ਕੋਈ ਰਾਹ ਨਹੀਂ ਬਚੇਗਾ ।

ਉਨ੍ਹਾਂ ਐਲਾਨ ਕੀਤਾ ਕਿ 16 ਜੂਨ ਤੋਂ ਸਮੂਹ ਕਮਿਊਨਟੀ ਹੈਲਥ ਅਫ਼ਸਰ ਪੂਰਨ ਰੂਪ ਵਿੱਚ ਕੰਮ ਬੰਦ ਕਰਕੇ ਬਲਾਕ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਬਾਅਦ 22 ਜੂਨ ਨੂੰ ਸਿਵਲ ਸਰਜਨ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ ਸਰਕਾਰ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਕੋਈ ਸੁਣਵਾਈ ਨਾ ਕੀਤੀ ਤਾਂ 2 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending