Mohali
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਲਦੀ ਹੋਣ ਦੀ ਸੰਭਾਵਨਾ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ
ਐਸ ਏ ਐਸ ਨਗਰ, 13 ਜੂਨ (ਭਗਵੰਤ ਸਿੰਘ ਬੇਦੀ) ਪੰਜਾਬ ਵਿਧਾਨ ਸਭਾ ਦੀਆਂ ਫਰਵਰੀ-2027 ਵਿੱਚ ਹੋਣ ਵਾਲੀਆਂ ਚੋਣਾਂ ਇਸੇ ਸਾਲ ਹੀ ਨਵੰਬਰ-ਦਸੰਬਰ ਵਿੱਚ ਹੋਣ ਦੀ ਚਰਚਾ ਜੋਰ ਫੜ ਗਈ ਹੈ। ਪਿਛਲੇ ਕਈ ਮਹੀਨਿਆਂ ਤੋਂ ਇਹ ਚਰਚਾਵਾਂ ਚੱਲ ਰਹੀਆਂ ਸਨ ਕਿ ਜਿਹੜੇ ਸੂਬਿਆਂ ਵਿੱਚ ਫਰਵਰੀ-ਮਾਰਚ 2027 ਵਿੱਚ ਚੋਣਾਂ ਹੋਣੀਆਂ ਹਨ ਉਹ 2026 ਦੇ ਅਖੀਰਲੇ ਮਹੀਨਿਆਂ ਵਿੱਚ ਹੋ ਸਕਦੀਆਂ ਹਨ ਅਤੇ ਹੁਣ ਇਹਨਾਂ ਚਰਚਾਵਾਂ ਨੂੰ ਲਗਭਗ ਅਮਲੀ ਰੂਪ ਮਿਲਣ ਲੱਗ ਗਿਆ ਹੈ।
ਪੰਜਾਬ ਦੀਆਂ ਸਮੁੱਚੀਆਂ ਰਾਜਨੀਤਿਕ ਧਿਰਾਂ ਨੇ ਪੰਜਾਬ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ। ਇਸ ਸੰਬੰਧੀ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਰੈਲੀਆਂ ਕਰ ਰਹੇ ਹਨ, ਉਥੇ ਹੀ ਕਾਂਗਰਸ ਪਾਰਟੀ ਨੇ ਵੀ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਯਾਤਰਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੂੰ ਦਿੱਲੀ ਬੁਲਾ ਕੇ ਉਹਨਾਂ ਦੇ ਨਾਲ ਵਿਧਾਨ ਸਭਾ ਚੋਣਾਂ ਦੀ ਚਰਚਾ ਸ਼ੁਰੂ ਕਰ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਖੜੇ ਕਰਨ ਦਾ ਐਲਾਨ ਵੀ ਉਸਦੀ ਤਿਆਰੀ ਨੂੰ ਦਰਸਾ ਰਿਹਾ ਹੈ।
ਦੂਜੇ ਪਾਸੇ ਪੰਜਾਬ ਦੀ ਮੁੱਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਪਿਛਲੇ ਤਿੰਨ ਮਹੀਨਿਆਂ ਤੋਂ ਸਰਗਰਮੀ ਵਿਖਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਹੁਣ ਤੱਕ ਲਗਭਗ ਅੱਧੀਆਂ ਪੇਂਡੂ ਵਿਧਾਨ ਸਭਾ ਸੀਟਾਂ ਉੱਤੇ ਵੱਡੀਆਂ ਭਰਮੀਆਂ ਰੈਲੀਆਂ ਕਰ ਚੁੱਕੇ ਹਨ, ਜੋ ਸੰਕੇਤ ਦਿੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਇਹ ਭਿਣਕ ਹੈ ਕਿ ਚੋਣਾਂ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੇਸ਼ੱਕ ਸਾਰੀਆਂ ਸੀਟਾਂ ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਸਾਰੀਆਂ 117 ਸੀਟਾਂ ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ ਪਰ ਦੋਵਾਂ ਧਿਰਾਂ ਆਪਣੇ ਅੰਦਰੂਨੀ ਕਮਜ਼ੋਰੀ ਨੂੰ ਚੰਗੀ ਤਰ੍ਹਾਂ ਜਾਣਦੀਆਂ ਹਨ। ਹੁਣੇ ਜਿਹੇ ਮੁੱਕੀਆਂ ਮਿਉਂਸਪਲ ਕੌਂਸਲ, ਕਾਰਪੋਰੇਸ਼ਨ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਵੱਡਾ ਹੁੰਗਾਰਾ ਨਹੀਂ ਮਿਲਿਆ।
ਹਾਲਾਂਕਿ ਭਾਰਤੀ ਜਨਤਾ ਪਾਰਟੀ ਵੱਲੋਂ ਦੂਜੀਆਂ ਵੱਡੀਆਂ ਪਾਰਟੀਆਂ ਦੇ ਵੱਡੇ ਵੱਡੇ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾ ਲਏ ਸਨ, ਜਿਨਾਂ ਦੇ ਬਲਬੂਤੇ ਤੇ ਉਹਨਾਂ ਦੀ ਪਾਰਟੀ ਚੰਗੀ ਕਾਰਗੁਜ਼ਾਰੀ ਵਿਖਾ ਸਕਦੀ ਸੀ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਰਿਹਾ। ਭਾਰਤੀ ਜਨਤਾ ਪਾਰਟੀ ਦੇ ਟਕਸਾਲੀ ਗੜ੍ਹ ਪਠਾਨਕੋਟ, ਅਬੋਹਰ, ਫਾਜਿਲਕਾ, ਫਿਰੋਜਪੁਰ ਨੂੰ ਛੱਡ ਕੇ ਬਾਕੀ ਬਹੁਤਿਆਂ ਥਾਵਾਂ ਤੇ ਭਾਰਤੀ ਜਨਤਾ ਪਾਰਟੀ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ। ਇਸੇ ਤਰ੍ਹਾਂ ਪੇਂਡੂ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਛੋਟੇ ਸ਼ਹਿਰਾਂ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਦਾ ਦਾਅਵਾ ਕਰ ਰਿਹਾ ਸੀ ਪਰ ਪੇਂਡੂ ਸ਼ਹਿਰਾਂ ਦੇ ਵਿੱਚ ਹੀ ਉਹਨਾਂ ਨੂੰ ਕੋਈ ਚੰਗਾ ਹੁੰਗਾਰਾ ਮਿਲਿਆ ਹੈ। ਮੁਹਾਲੀ ਅਤੇ ਲੁਧਿਆਣੇ ਵਰਗੇ ਸ਼ਹਿਰਾਂ ਵਿੱਚ ਅਕਾਲੀ ਦਲ ਦਾ ਪ੍ਰਦਰਸ਼ਨ ਵੀ ਨਿਰਾਸ਼ਾਜਨਕ ਰਿਹਾ ਹੈ, ਇਸ ਕਰਕੇ ਇਹ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਵੱਡੀਆਂ ਵੱਡੀਆਂ ਬੜਕਾਂ ਮਾਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਇੱਕ ਦੂਜੇ ਦੇ ਨੇੜੇ ਆ ਸਕਦੇ ਹਨ।
ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋਣ ਲੜੇਗੀ ਜਦੋਂਕਿ ਕਾਂਗਰਸ ਵਲੋਂ ਖੱਬੇ ਪੱਖੀ ਪਾਰਟੀਆਂ ਜਾਂ ਕਿਸਾਨ ਜਥੇਬੰਦੀਆਂ ਨੂੰ ਕੁਝ ਸੀਟਾਂ ਦੇ ਕੇ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਅਤੇ ਪੇਂਡੂ ਖੇਤਰ ਦੇ ਟਕਸਾਲੀ ਅਕਾਲੀ ਆਗੂਆਂ ਦੇ ਬਲਬੂਤੇ ਦੁਬਾਰਾ ਸੱਤਾ ਦੇ ਵਿੱਚ ਆਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਪੰਜਾਬ ਕਾਂਗਰਸ ਬਾਰੇ ਇਹ ਕਿਹਾ ਜਾ ਸਕਦਾ ਹੈ ਕਿ ਪਾਰਟੀ ਭਾਵੇਂ ਕਈ ਧੜਿਆਂ ਵਿੱਚ ਵੰਡੀ ਹੋਈ ਹੈ ਪਰ ਇਹਨਾਂ ਚੋਣਾਂ ਦੇ ਵਿੱਚ ਉਸਦਾ ਪ੍ਰਦਰਸ਼ਨ ਜਿਆਦਾ ਨਿਰਾਸ਼ਾਜਨਕ ਨਹੀਂ ਰਿਹਾ ਹੈ। ਕਾਂਗਰਸ ਜਿੱਥੇ ਪੰਜਾਬ ਦੇ ਦੋ ਤਿੰਨ ਸ਼ਹਿਰਾਂ ਵਿੱਚ ਕਾਬਜ ਹੋਣ ਦੀ ਸਮਰੱਥ ਰਹੀ ਹੈ ਉੱਥੇ ਕਈ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਵੀ ਉਹ ਕਾਫੀ ਚੰਗੀ ਪਰਫਾਰਮਸ ਵਿਖਾ ਕੇ ਆਪਣੀ ਸਥਿਤੀ ਆਮ ਆਦਮੀ ਪਾਰਟੀ ਤੋਂ ਬਾਅਦ ਦੂਜੇ ਨੰਬਰ ਤੇ ਬਣਾਈ ਰੱਖਣ ਵਿੱਚ ਕਾਮਯਾਬ ਰਹੀ ਹੈ।
ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਿਹੜੀ ਪਾਰਟੀ ਨੂੰ ਪੰਜਾਬ ਦੀ ਸੱਤਾ ਦੀ ਕੁੰਜੀ ਸੌਪਦੇ ਹਨ, ਇਹ ਤਾਂ ਸਮਾਂ ਹੀ ਦੱਸੇਗਾ ਪਰ ਪੰਜਾਬ ਦੀ ਸਿਆਸਤ ਵਿੱਚ ਛੇਤੀ ਚੋਣਾਂ ਹੋਣ ਦੇ ਸੰਭਾਵਨਾ ਦੇ ਦਰਮਿਆਨ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
