Mohali
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ
ਵਪਾਰੀਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਮਸਲਿਆਂ ਦਾ ਨਿਪਟਾਰਾ ਤਰਜੀਹੀ ਆਧਾਰ ਤੇ ਕਰਨ ਦੀ ਹਿਦਾਇਤ
ਐਸ ਏ ਐਸ ਨਗਰ, 15 ਜੂਨ (ਸ.ਬ.) ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ ਅਤੇ ਲੰਬਿਤ ਸ਼ਿਕਾਇਤਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ|
ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਮਸਲਿਆਂ ਦਾ ਨਿਪਟਾਰਾ ਤਰਜੀਹੀ ਆਧਾਰ ਤੇ ਕੀਤਾ ਜਾਵੇ ਤਾਂ ਜੋ ਕਾਰੋਬਾਰੀ ਭਾਈਚਾਰੇ ਨੂੰ ਕਿਸੇ ਕਿਸਮ ਦੀ ਅਣਚਾਹੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ|
ਪਾਵਰਕਾਮ, ਗਮਾਡਾ, ਮਿਉਂਸਪਲ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਾ. ਅੰਕਿਤਾ ਕਾਂਸਲ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ| ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਹੱਲ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਏ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਿਕ ਭਾਈਚਾਰੇ ਲਈ ਕਾਰੋਬਾਰ ਕਰਨ ਦੇ ਅਨੁਕੂਲ ਮਾਹੌਲ ਦੀ ਸਿਰਜਣਾ ਲਈ ਵਚਨਬੱਧ ਹੈ| ਟਰੇਡਰਜ਼ ਕਮਿਸ਼ਨਾਂ ਦੀ ਸਥਾਪਨਾ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਇੱਕ ਮੰਚ ਤੇ ਸੁਣ ਕੇ ਉਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ ਅਤੇ ਸਰਕਾਰ ਤੇ ਵਪਾਰਕ ਭਾਈਚਾਰੇ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨਾ ਹੈ|
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦੇ ਵੀ ਹਾਜ਼ਰ ਸਨ|
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
