Connect with us

National

ਆਧਾਰ ਕਾਰਡ ਦੀ ਦੁਰਵਰਤੋਂ ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਤੋਂ ਮੰਗਿਆ ਜਵਾਬ

Published

on

ਨਵੀਂ ਦਿੱਲੀ, 16 ਜੂਨ (ਸ.ਬ.) ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਸੂਬਿਆਂ ਤੋਂ ਉਸ ਪਟੀਸ਼ਨ ਤੇ ਜਵਾਬ ਮੰਗਿਆ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ‘ਯੂਨਿਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ’ ਵਲੋਂ ਜਾਰੀ ਆਧਾਰ ਕਾਰਡ ਦਾ ਇਸਤੇਮਾਲ ਨਾਗਰਿਕਤਾ, ਮੂਲ ਨਿਵਾਸ ਅਤੇ ਰਿਹਾਇਸ਼ੀ ਪਤੇ ਦੇ ਸਬੂਤ ਵਜੋਂ ਗਲਤ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਦੇ ਇਸਤੇਮਾਲ ਨੂੰ ਸਿਰਫ਼ ਪਛਾਣ ਦੀ ਪੁਸ਼ਟੀ ਤੱਕ ਸੀਮਿਤ ਕਰਨ ਦੇ ਨਿਰਦੇਸ਼ ਦਿੱਤੇ ਜਾਣ।

ਚੀਫ਼ ਜਸਟਿਸ ਸੂਰੀਆਕਾਂਤ ਅਤੇ ਜਸਟਿਵ ਵੀ. ਮੋਹਨਾ ਦੀ ਬੈਂਚ ਨੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਦੀ ਪਟੀਸ਼ਨ ਤੇ ਕੇਂਦਰ ਅਤੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤਾ ਅਤੇ ਇਸ ਤਰ੍ਹਾਂ ਦੇ ਪੈਂਡਿੰਗ ਮਾਮਲਿਆਂ ਨਾਲ ਜੋੜ ਦਿੱਤਾ। ਪਟੀਸ਼ਨ ਵਿੱਚ ਕੇਂਦਰ, ਸੂਬਿਆਂ ਅਤੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਇਹ ਯਕੀਨੀ ਕੀਤਾ ਜਾਵੇ ਕਿ ਆਧਾਰ ਦਾ ਇਸਤੇਮਾਲ ਪਛਾਣ ਦੇ ਸਬੂਤ ਵਜੋਂ ਹੋਵੇ, ਨਾ ਕਿ ਨਾਗਰਿਕਤਾ, ਮੂਲ ਨਿਵਾਸ, ਪਤੇ ਅਤੇ ਜਨਮ ਤਰੀਕੇ ਵਜੋਂ। ਵਕੀਲ ਅਸ਼ਵਨੀ ਦੁਬੇ ਰਾਹੀਂ ਦਾਇਰ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਨਵੇਂ ਵੋਟਰ ਰਜਿਸਟਰੇਸ਼ਨ ਲਈ ਐਪਲੀਕੇਸ਼ਨ ਫਾਰਮ ਵਿੱਚ ਜਨਮ ਤਰੀਕ ਅਤੇ ਨਿਵਾਸ ਦੇ ਸਬੂਤ ਵਜੋਂ ਆਧਾਰ ਦੇ ਇਸਤੇਮਾਲ ਨੂੰ ਆਧਾਰ ਐਕਟ, 2016 ਦੀ ਧਾਰਾ 9, ਆਰਪੀਏ, 1950 ਦੀ ਧਾਰਾ 23 (4) ਅਤੇ ਸੰਵਿਧਾਨ ਦੀ ਧਾਰਾ 14 ਦੀ ਉਲੰਘਣਾ ਮੰਨਿਆ ਜਾਵੇ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਦੇ ਬਾਵਜੂਦ ਆਧਾਰ ਦਾ ਇਸਤੇਮਾਲ ਨਾ ਸਿਰਫ਼ ਸਕੂਲ ਵਿੱਚ ਦਾਖ਼ਲੇ, ਪ੍ਰਾਪਰਟੀ ਖਰੀਦਣ ਅਤੇ ਜਨਮ ਪ੍ਰਮਾਣ ਪੱਤਰ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ ਪਾਉਣ ਲਈ ਉਮਰ, ਨਾਗਰਿਕਤਾ ਅਤੇ ਮੂਲ ਨਿਵਾਸ ਦੇ ਸਬੂਤ ਵਜੋਂ ਕੀਤਾ ਜਾ ਰਿਹਾ ਹੈ, ਸਗੋਂ ਨਵੇਂ ਵੋਟਰ ਰਜਿਸਟਰੇਸ਼ਨ ਦੇ ਐਪਲੀਕੇਸ਼ਨ ਫਾਰਮ (ਫਾਰਮ-6) ਵਿੱਚ ਜਨਮ ਤਰੀਕ ਅਤੇ ਨਿਵਾਸ ਦੇ ਸਬੂਤ ਵਜੋਂ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਘੁਸਪੈਠੀਏ ਅਤੇ ਗੈਰ-ਪ੍ਰਵਾਸੀ ਆਧਾਰ ਦਾ ਇਸਤੇਮਾਲ ਕਰ ਕੇ ਕਈ ਤਰ੍ਹਾਂ ਦੇ ਦਸਤਾਵੇਜ਼ ਹਾਸਲ ਕਰ ਰਹੇ ਹਨ।

ਪਟੀਸ਼ਨ ਵਿੱਚ ਤਰਕ ਦਿੱਤਾ ਗਿਆ ਹੈ ਕਿ ਫਾਰਮ-6 ਦੇ ਅਧੀਨ ਮੌਜੂਦਾ ਵੈਰੀਫਿਕੇਸ਼ਨ ਸਿਸਟਮ ਨਾਕਾਫ਼ੀ ਹੈ ਅਤੇ ਇਸ ਤੋਂ ਬਿਨਾਂ ਸਹੀ ਸਪੋਰਟਿੰਗ ਦਸਤਾਵੇਜ਼ ਵਾਲੇ ਲੋਕਾਂ ਨੂੰ ਵੋਟਰ ਡਾਟਾਬੇਸ ਵਿੱਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੋ ਸਕਦੀ ਹੈ। ਪਟੀਸ਼ਨ ਵਿੱਚ ਚੋਣ ਪ੍ਰਕਿਰਿਆਵਾਂ ਵਿੱਚ ਇਸਤੇਮਾਲ ਹੋਣ ਵਾਲੇ ਵੈਰੀਫਿਕੇਸ਼ਨ ਸਿਸਟਮ ਵਿੱਚ ਵੱਡੇ ਬਦਲਾਅ ਦੀ ਮੰਗ ਕੀਤੀ ਗਈ ਅਤੇ ਸੁਧਾਰਾਂ ਦੀ ਨਿਗਰਾਨੀ ਲਈ ਇਕ ਹਾਈ-ਪਾਵਰਡ ਮਾਨੀਟਰਿੰਗ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਗਿਆ, ਜਿਸ ਵਿੱਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੇ ਨਾਲ-ਨਾਲ ਸਾਈਬਰ ਸਕਿਓਰਿਟੀ ਅਤੇ ਫੋਰੈਂਸਿਕ ਮਾਹਿਰ ਸ਼ਾਮਲ ਹੋਣ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending