Connect with us

Mohali

ਐਸ ਸੀ ਬੀ ਸੀ ਮੋਰਚਾ ਦੇ ਆਗੂਆਂ ਨੇ ਐਸ ਸੀ ਕਮਿਸ਼ਨ ਪੰਜਾਬ ਦੇ ਵਿਰੁੱਧ ਖੋਲਿਆ ਮੋਰਚਾ

Published

on

ਐਸ ਏ ਐਸ ਨਗਰ, 17 ਜੂਨ (ਸ.ਬ.) ਐਸ ਸੀ ਬੀਸੀ ਮੋਰਚਾ ਆਗੂਆਂ ਨੇ ਐਸ ਸੀ ਕਮਿਸ਼ਨ ਪੰਜਾਬ ਦੇ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸ ਸੰਬੰਧੀ ਸਥਾਨਕ ਫੇਜ਼ 7 ਦੀਆਂ ਲਾਈਟਾਂ ਤੇ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚੇ’ ਤੇ ਹੋਈ ਇੱਕ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਐਸ ਸੀ ਕਮਿਸ਼ਨ ਪੰਜਾਬ ਵਲੋਂ ਐਸ ਸੀ ਸਮਾਜ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਬਜਾਏ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਤਾਂ ਧੜਾ ਧੜ ਨੋਟਿਸ ਕੱਢੇ ਜਾ ਰਹੇ ਹਨ ਪਰੰਤੂ ਐਸ ਸੀ ਸਮਾਜ ਦੇ ਗਰੀਬ ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਉਹ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ।

ਐਸ ਸੀ ਬੀ ਸੀ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਬਹੁਤ ਜਲਦ ਸੂਬਾ ਪੱਧਰੀ ਐਸ ਸੀ ਸਮਾਜ ਇਕੱਠਾ ਹੋਕੇ ਐਸ ਸੀ ਕਮਿਸ਼ਨ ਦੇ ਵਿਰੁੱਧ ਸੰਘਰਸ਼ ਕਰਨ ਦੀ ਤਿਆਰੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਐਸ ਸੀ ਸਮਾਜ ਦੇ ਗਰੀਬ ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਪਿੰਡ ਬਠੋਈ ਦਾ ਮਸਲਾ, ਨਗਰ ਨਿਗਮ ਮੁਹਾਲੀ ਦੇ ਸ਼ੌਚਾਲਿਆ ਕਰਮਚਾਰੀਆਂ ਦਾ ਮਾਮਲਾ, ਡੇਰਾ ਬੱਸੀ ਦੇ ਐਸ ਸੀ ਪਰਿਵਾਰ ਦਾ ਮਾਮਲਾ, ਪਿੰਡ ਨਗਲਾ ਵਿੱਚ ਐਸ ਸੀ ਭਾਈਚਾਰੇ ਦੀ ਜਮੀਨ ਹੜੱਪਣ ਦਾ ਮਾਮਲਾ ਆਦਿ ਕਈ ਮਾਮਲੇ ਹਨ ਜਿਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਪੰਜਾਬ ਵਿੱਚ ਬਹੁਤ ਕੇਸ ਐਸ ਸੀ ਐਕਟ ਲਾਕੇ ਦਰਜ ਹਨ, ਪਰ ਅੱਜ ਤੱਕ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਦੋਸ਼ੀ ਆਜ਼ਾਦ ਘੁੰਮ ਰਹੇ ਹਨ। ਇਸੇ ਤਰ੍ਹਾਂ ਜਾਅਲੀ ਜਾਤੀ ਸਰਟੀਫਿਕੇਟਾਂ ਦਾ ਮਾਮਲਾ ਵੀ ਲਟਕ ਰਿਹਾ ਹੈ। ਜਦਕਿ ਪੰਜਾਬ ਸਰਕਾਰ ਇਸ ਵਿਰੁੱਧ ਕਾਰਵਾਈ ਕਰਨ ਬਾਰੇ ਵੱਡੇ ਵੱਡੇ ਬਿਆਨ ਦੇ ਚੁੱਕੀ ਹੈ।

ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਨਵਾਰੀ ਲਾਲ, ਅਵਤਾਰ ਸਿੰਘ ਨਗਲਾ ਅਤੇ ਹੋਰਨਾਂ ਨੇ ਕਿਹਾ ਕਿ ਐਸ ਸੀ ਕਮਿਸ਼ਨ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ, ਜੋ ਲੋਕਾਂ ਦੇ ਉੱਤੇ ਇੱਕ ਭਾਰ ਹੈ। ਉਹਨਾਂ ਕਿਹਾ ਕਿ ਇਨਾ ਕਮਿਸ਼ਨਾਂ ਦੇ ਚੇਅਰਮੈਨ ਰਿਟਾਇਰਡ ਜੱਜ ਨਿਯੁਕਤ ਕੀਤੇ ਜਾਣੇ ਚਾਹੀਦੇ ਹਨ। ਜਿਨਾਂ ਨੂੰ ਇਨਸਾਫ ਕਰਨ ਦਾ ਇੱਕ ਵੱਡਾ ਤਜਰਬਾ ਹੁੰਦਾ ਹੈ ਤੇ ਉਹਨਾਂ ਨੂੰ ਜੱਜ ਦੇ ਅਹੁਦੇ ਦੀ ਅਹਿਮੀਅਤ ਦਾ ਵੀ ਪਤਾ ਹੁੰਦਾ ਹੈ।

ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਹਰਨੇਕ ਸਿੰਘ ਮਲੋਆ, ਕਰਮ ਸਿੰਘ ਕੁਰੜੀ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਬੱਬਲ ਚੌਪੜਾ, ਦਰਸ਼ਨ ਸਿੰਘ ਰਾਠੀ, ਕੁਲਦੀਪ ਸਿੰਘ, ਰਾਜੂ ਮੁਹਾਲੀ, ਸੱਤਪਾਲ ਸਾਬਕਾ ਪੰਚ ਆਦਿ ਹਾਜ਼ਰ ਹੋਏ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending