Connect with us

Mohali

ਠੱਗ ਟਰੈਵਲ ਏਜੰਟਾਂ ਦੀ ਅੰਨ੍ਹੀ ਲੁੱਟ ਨੇ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਦੇ ਸੁਪਨੇ ਉਜਾੜੇ : ਬੀਬੀ ਅਮਨਜੋਤ ਕੌਰ ਰਾਮੂਵਾਲੀਆ

Published

on

ਐਸ ਏ ਐਸ ਨਗਰ, 17 ਜੂਨ (ਸ.ਬ.) ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਠੱਗ ਟਰੈਵਲ ਏਜੰਟਾਂ ਦੀ ਅੰਨ੍ਹੀ ਲੁੱਟ ਨੇ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਦੇ ਸੁਪਨੇ ਉਜਾੜ ਦਿੱਤੇ ਹਨ। ਸਥਾਨਕ ਵਾਈ ਪੀ ਐਸ ਚੌਂਕ ਵਿਖੇ ਠੱਗ ਇਮੀਗ੍ਰੇਸ਼ਨ ਅਤੇ ਟਰੈਵਲ ਏਜੰਟਾਂ ਖ਼ਿਲਾਫ਼ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਠੱਗ ਟਰੈਵਲ ਏਜੰਟਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਝੂਠੇ ਸੁਪਨੇ ਦਿਖਾ ਕੇ ਆਰਥਿਕ ਤੌਰ ਤੇ ਲੁੱਟਿਆ ਜਾਂਦਾ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਮੌਤ ਦੇ ਮੂੰਹ ਤਕ ਵਿੱਚ ਧੱਕ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਸੁਪਨੇ ਪੂਰੇ ਕਰਨ ਅਤੇ ਵਿਦੇਸ਼ ਜਾਣ ਦਾ ਅਧਿਕਾਰ ਹੈ, ਪਰ ਇਹ ਮਜਬੂਰੀ ਨਹੀਂ ਬਣਨੀ ਚਾਹੀਦੀ। ਜੇ ਪੰਜਾਬ ਵਿੱਚ ਰੁਜ਼ਗਾਰ ਦੇ ਵਧੀਆ ਮੌਕੇ ਪੈਦਾ ਕੀਤੇ ਜਾਣ ਤਾਂ ਨੌਜਵਾਨਾਂ ਨੂੰ ਆਪਣਾ ਭਵਿੱਖ ਵਿਦੇਸ਼ਾਂ ਵਿੱਚ ਲੱਭਣ ਲਈ ਮਜਬੂਰ ਨਾ ਹੋਣਾ ਪਵੇ। ਉਹਨਾਂ ਕਿਹਾ ਕਿ ਕੁਝ ਇਮਾਨਦਾਰ ਟਰੈਵਲ ਏਜੰਟ ਵੀ ਹਨ, ਪਰ ਬਹੁਤ ਸਾਰੇ ਠੱਗ ਏਜੰਟ ਬੇਰੁਜ਼ਗਾਰ ਨੌਜਵਾਨਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਕੇ ਉਨ੍ਹਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਇਮਾਨਦਾਰੀ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਕੰਮ ਕਰਨ ਤਾਂ ਅਜਿਹੇ ਰੈਕਟਾਂ ਤੇ ਨਕੇਲ ਪਾਉਣਾ ਕੋਈ ਔਖਾ ਕੰਮ ਨਹੀਂ।

ਧਰਨੇ ਦੀ ਅਗਵਾਈ ਕਰ ਰਹੇ ਬਾਬਾ ਕੁਲਵਿੰਦਰ ਸਿੰਘ, ਮਨਿੰਦਰ ਰਾਣਾ ਅਤੇ ਰਫ਼ਤਾਰ ਸਿੰਘ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਇਹਨਾਂ ਠੱਗ ਟ੍ਰੈਵਲ ਏਜੰਟਾ ਦੇ ਵਿਰੁੱਧ ਲਾਮਬੰਦ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸਮਾਜ ਨੂੰ ਅਜਿਹੇ ਨਿਡਰ ਅਤੇ ਸਮਰਪਿਤ ਲੋਕਾਂ ਦੀ ਲੋੜ ਹੈ ਜੋ ਪੀੜਤਾਂ ਦੇ ਹੱਕਾਂ ਲਈ ਬਿਨਾਂ ਕਿਸੇ ਸਵਾਰਥ ਦੇ ਮੈਦਾਨ ਵਿੱਚ ਡਟੇ ਹੋਏ ਹਨ ਅਤੇ ਠੱਗੀ ਦਾ ਸ਼ਿਕਾਰ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰ ਰਹੇ ਹਨ।

ਧਰਨੇ ਉਪਰੰਤ ਆਗੂਆਂ ਵੱਲੋਂ ਮੌਕੇ ਤੇ ਹਾਜਿਰ ਪੁਲੀਸ ਅਧਿਕਾਰੀ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਠੱਗ ਇਮੀਗ੍ਰੇਸ਼ਨ ਅਤੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਗੈਰ ਕਾਨੂੰਨੀ ਇਮੀਗ੍ਰੇਸ਼ਨ ਰੈਕਟਾਂ ਤੇ ਤੁਰੰਤ ਨਕੇਲ ਕਸੀ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending