Connect with us

Chandigarh

ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਵਲੋਂ ਮੀਟਿੰਗ

Published

on

ਚੰਡੀਗੜ੍ਹ, 17 ਜੂਨ (ਸ.ਬ.) 2027 ਦੇ ਸ਼ੁਰੂ ਵਿਚ ਪੰਜਾਬ ਵਿਚ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ, ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਮਸਲੇ, ਪੰਜਾਬ ਨਾਲ ਕੇਂਦਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਤਹਿਤ ਪਾਣੀਆਂ ਦਾ ਸੁਆਲ, ਚੰਡੀਗੜ੍ਹ ਤੇ ਪੰਜਾਬ ਹੱਕ, ਪੰਜਾਬੀ ਭਾਸ਼ਾ ਤੇ ਹਮਲਾ, ਬੀ ਬੀ ਐਮ ਬੀ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨਾ, ਐਸ ਆਈ ਆਰ ਰਾਹੀਂ ਵੋਟਾਂ ਕੱਟਣਾ, ਬੇਰੁਜ਼ਗਾਰੀ, ਅਮਨ ਕਾਨੂੰਨ ਦੀ ਬੁਰੀ ਤਰ੍ਹਾਂ ਨਿਘਰ ਚੁੱਕੀ ਸਥਿਤੀ, ਮੁਕਤ ਵਪਾਰ ਸਮਝੌਤੇ ਰਾਹੀਂ ਕਿਸਾਨੀ ਖਾਸ ਕਰ ਪੰਜਾਬ ਦੇ ਕਿਸਾਨਾਂ ਤੇ ਪੈਣ ਵਾਲੇ ਤਬਾਹਕੁਨ ਪ੍ਰਭਾਵ, ਨਸ਼ਿਆਂ ਦਾ ਪ੍ਰਕੋਪ, ਮਜ਼ਦੂਰ-ਵਿਰੋਧੀ ਚਾਰ ਲੇਬਰ ਕੋਡਜ਼, ਫਿਰਕਾਪ੍ਰਸਤੀ ਕੰਟਰੈਕਟ, ਆਊਟ ਸੋਰਸ ਸਿਸਟਮ ਰਾਹੀ ਮਜ਼ਦੂਰਾਂ ਦਾ ਆਰਥਕ ਸੋਸ਼ਣ, ਨਰੇਗਾ ਖਤਮ ਕਰਨਾ, ਮੁਲਾਜ਼ਮਾਂ ਦਾ 18 ਫੀਸਦੀ ਡੀਏ ਨਾ ਦਿਤਾ ਜਾਣਾ ਅਤੇ ਭਾਜਪਾ ਵਲੋਂ ਪੰਜਾਬ ਵਿਚ ਦੂਸਰੇ ਸੂਬਿਆਂ ਵਾਂਗ ਚੋਣਾਂ ਵਿਚ ਵਰਤੇ ਜਾਣ ਵਾਲੇ ਸੰਭਾਵੀ ਖਤਰਨਾਕ ਤਰੀਕੇ ਤੇ ਵਿਚਾਰ-ਚਰਚਾ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਵਲੋਂ ਮੀਟਿੰਗ ਕੀਤੀ ਗਈ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆ ਸੀ ਪੀ ਆਈ ਪੰਜਾਬ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਰਟੀ ਵਲੋਂ ਪਹਿਲਾਂ ਹੀ ਇਨ੍ਹਾਂ ਮਸਲਿਆਂ ਨੂੰ ਲੈ ਕੇ ਸਮੁਚੇ ਪੰਜਾਬ ਦੇ ਜ਼ਿਲਿਆਂ ਅਤੇ ਵੱਡੇ ਸ਼ਹਿਰਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ 12 ਜ਼ਿਲਿਆਂ ਵਿਚ ਸਫਲ ਕਨਵੈਨਸ਼ਨਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੇ ਜ਼ਿਲਿਆਂ ਵਲੋਂ ਵੀ ਕਨਵੈਨਸ਼ਨਾਂ ਦੀਆਂ ਤਰੀਕਾਂ ਤਹਿ ਕੀਤੀਆਂ ਜਾ ਰਹੀਆਂ ਹਨ ਜਿਸਤੋਂ ਬਾਅਦ ਅਗਲੀਆਂ ਸਰਗਰਮੀਆਂ ਦੀ ਰੂਪ- ਰੇਖਾ ਤਿਆਰ ਕਰਕੇ ਲੋਕ ਲਾਮਬੰਦੀ ਕਰਦੇ ਹੋਏ ਸੰਘਰਸ਼ ਜਾਰੀ ਰਖਿਆ ਜਾਵੇਗਾ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਭਾਜਪਾ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਦੇਸ਼ ਵਿਚ ਫਿਰਕਾਪ੍ਰਸਤ ਤਾਕਤਾਂ ਨੂੰ ਖੁੱਲ੍ਹੀ ਛੁੱਟੀ ਦਿਤੀ ਹੋਈ ਹੈ ਅਤੇ ਘੱਟ-ਗਿਣਤੀਆਂ (ਖਾਸ ਕਰ ਮੁਸਲਿਮ ਭਾਈਚਾਰੇ) ਵਿਰੁੱਧ ਨਫ਼ਰਤ ਦਾ ਮਾਹੌਲ ਪੈਦਾ ਕਰ ਦਿਤਾ ਗਿਆ ਹੈ ਉਹਨਾਂ ਦੇ ਧਾਰਮਿਕ ਸਥਾਨਾਂ ਨੂੰ ਵਿਵਾਦਤ ਦੱਸ ਕੇ ਹਿੰਦੂ-ਮੁਸਲਮਾਨਾਂ ਵਿਚ ਝਗੜੇ ਕਰਵਾਏ ਜਾ ਰਹੇ ਹਨ ਅਤੇ ਫਿਰਕੂ ਧਰੁਵੀਕਰਨ ਕੀਤਾ ਜਾ ਰਿਹਾ ਹ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਸਰਕਾਰ ਨੇ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਨੂੰ ਖਤਮ ਕਰਕੇ ਪੂਰੀ ਤਰ੍ਹਾਂ ਭਾਜਪਾ ਦੀਆਂ ਸੰਸਥਾਵਾਂ ਬਣਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੀ ਭੂਮਿਕਾ ਇਕਪਾਸੜ ਹੋ ਚੁੱਕੀ ਹੈ ਅਤੇ ਐਸ ਆਈ ਆਰ ਦੇ ਬਹਾਨੇ ਵਿਰੋਧੀਆਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਯੂਪੀ, ਮਹਾਰਾਸ਼ਟਰ, ਬਿਹਾਰ ਅਤੇ ਬੰਗਾਲ ਵਿਚ 25 ਤੋਂ 30 ਫੀਸਦੀ ਤਕ ਵੋਟਾਂ ਕੱਟੀਆਂ ਗਈਆਂ ਹਨ ਅਤੇ ਹੁਣ ਪੰਜਾਬ ਵਿਚ 37 ਲੱਖ ਵੋਟਾਂ ਕੱਟਣ ਦਾ ਰਾਹ ਪੱਧਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਿਆਂਪਾਲਕਾ ਦੀ ਗਰਿਮਾ ਨੂੰ ਵੀ ਕਾਫੀ ਹੱਦ ਤੱਕ ਢਾਹ ਲੱਗ ਚੁੱਕੀ ਹੈ। ਅਦਾਲਤਾਂ ਦੇ ਅਨੇਕਾਂ ਫੈਸਲਿਆਂ ਤੇ ਸੁਆਲ ਉਠ ਰਹੇ ਹਨ।

ਆਗੂਆਂ ਨੇ ਕਿਹਾ ਕਿ ਕੇਂਦਰ ਵਲੋਂ ਫੈਡਰਲ ਢਾਂਚੇ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਈਡੀ, ਸੀਬੀਆਈ, ਐਨਆਈਏ ਵਰਗੀਆਂ ਏਜੰਸੀਆਂ ਦੀ ਵਰਤੋਂ ਖੁੱਲੇਆਮ ਵਿਰੋਧੀ ਪਾਰਟੀਆਂ ਨੂੰ ਅਤੇ ਲੋਕ-ਪੱਖੀ ਆਗੂਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਭਾਜਪਾ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਬੰਗਾਲ, ਬਿਹਾਰ ਵਾਂਗ ਜਿੱਤਣ ਦੀਆਂ ਵਿਊਂਤਬੰਦੀਆਂ ਕਰ ਰਹੀ ਹੈ।

ਮੀਟਿੰਗ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜਾਰੀ ਤੇ ਚਰਚਾ ਕਰਦਿਆਂ ਕਿਹਾ ਗਿਆ ਕਿ ਇਸ ਸਰਕਾਰ ਨੇ ਪੰਜਾਬ ਦੇ ਸਿਰ ਆਪਣਾ ਸਮਾਂ ਪੂਰਾ ਹੋਣ ਤਕ 5 ਲੱਖ ਕਰੋੜ ਦਾ ਕਰਜ਼ਾ ਚੜ੍ਹਾ ਦੇਣਾ ਹੈ, ਇਸ ਸਰਕਾਰ ਨੇ ਕੇਂਦਰ ਦੇ ਦਬਾਅ ਥੱਲੇ ਪੰਜਾਬ ਦੇ ਬੁਨਿਆਦੀ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਹੋਇਆ ਹੈ। ਭਾਵੇਂ ਉਹ ਚੰਡੀਗੜ੍ਹ ਤੇ ਪੰਜਾਬ ਦਾ ਹੱਕ, ਦਰਿਆਈ ਪਾਣੀਆਂ ਦੇ ਵਿਵਾਦ, ਪੰਜਾਬੀ ਭਾਸ਼ਾ, ਬੀ ਬੀ ਐਮ ਬੀ ਦੀ ਸਥਾਈ ਮੈਂਬਰੀ ਖੁਸ ਜਾਣਾ, ਪੰਜਾਬੀ ਬੋਲਦੇ ਇਲਾਕੇ, ਪੰਜਾਬ ਦੀ ਕਿਸਾਨੀ ਦੇ ਗੰਭੀਰ ਮਸਲੇ, ਮਜ਼ਦੂਰ-ਵਿਰੋਧੀ ਚਾਰ ਲੇਬਰ ਕੋਡਜ਼, ਬਿਜਲੀ ਬਿਲ, ਸੀਡ ਬਿਲ ਆਦਿ ਬਾਰੇ ਇਸ ਸਰਕਾਰ ਜਾਂ ਆਪ ਪਾਰਟੀ ਕੋਈ ਗੰਭੀਰਤਾ ਵਿਖਾਉਣ ਦੀ ਬਜਾਏ ਡੰਗ-ਟਪਾਊ ਤਰੀਕੇ ਨਾਲ ਹੀ ਵਿਚਰ ਰਹੀ ਹੈ। ਸਰਕਾਰ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ ਬਲਕਿ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਆਦਿ ਦੇ ਸੰਘਰਸ਼ਾਂ ਨੂੰ ਕੁਚਲਣ ਲਈ ਪੁਲੀਸ ਦੀ ਅੰਨ੍ਹੇਵਾਹ ਵਰਤੋਂ ਰਾਹੀ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ, ਕੇਸ ਦਰਜ ਕਰਨ ਵਰਗੇ ਗੈਰ-ਜਮਹੂਰੀ ਤਰੀਕੇ ਅਪਣਾ ਕੇ ਜਬਰ ਕਰ ਰਹੀ ਹੈ। ਨਸ਼ੇ, ਬੇਰੁਜ਼ਗਾਰੀ, ਸਿਹਤ, ਸਿਖਿਆ, ਚੋਰੀਆਂ, ਕਤਲ, ਡਾਕੇ, ਫਿਰੌਤੀਆਂ ਬਾਰੇ ਇਹਨਾਂ ਹਾਕਮਾਂ ਨੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ।

ਉਹਨਾਂ ਕਿਹਾ ਕਿ ਪੰਜਾਬ ਸੀ ਪੀ ਆਈ ਇਹਨਾਂ ਸਾਰੇ ਮੁੱਦਿਆਂ ਨੂੰ ਚੋਣਾਂ ਦੌਰਾਨ ਹੋਰ ਵੀ ਜ਼ੋਰ ਉਠਾਏਗੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending