Mohali
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਜੂਨ (ਸ.ਬ.) ਸ਼ਹਿਰ ਦੇ ਵੱਖ ਵੱਖ ਗੁਰੂਘਰਾਂ ਵਿੱਚ ਅੱਜ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧੀ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਦੀ ਵਿੱਚ ਗੁਰੂ ਘਰਾਂ ਵਿੱਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।
ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦਿਆਂ ਗੁਰੂਘਰਾਂ ਵਿੱਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਲੰਗਰ ਲਗਾਏ ਗਏ। ਇਸ ਦੌਰਾਨ ਸ਼ਹਿਰ ਵਿੰਚ ਕਈ ਥਾਵਾਂ ਤੇ ਵੱਖ ਵੱਖ ਸੰਸਥਾਵਾਂ ਵਲੋਂ ਵੀ ਛਬੀਲਾਂ ਅਤੇ ਲੰਗਰ ਲਗਾਏ ਗਏ।
ਇਸ ਦੌਰਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ 40 ਦਿਨ ਤੋਂ ਲਗਾਤਾਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਭੇਜ ਸਿੰਘ ਗਾਫਿਲ ਫਰੀਦਕੋਟੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੁ ਅਰਜਨ ਦੇਵ ਜੀ ਵੱਲੋਂ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਯੋਗੇਸ਼ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ਼ਬਦ ਹਜ਼ਾਰੇ ਜੀ ਅਤੇ 30 ਰਾਗਾਂ ਵਿੱਚ 2218 ਸ਼ਬਦ (ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ) ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਬੂਟਾ ਸਿੰਘ ਪਟਿਆਲਾ ਵਾਲੇ, ਭਾਈ ਜਗਤਾਰ ਸਿੰਘ ਜਵੱਦੀ ਟਕਸਾਲ ਵਾਲੇ, ਭਾਈ ਹਰਪ੍ਰੀਤ ਸਿੰਘ ਮਲੇਰਕੋਟਲੇ ਵਾਲੇ, ਭਾਈ ਮਨਦੀਪ ਸਿੰਘ, ਭਾਈ ਨਵਦੀਪ ਸਿੰਘ, ਬੀਬੀ ਸਿਮਰਨ ਕੌਰ, ਭਾਈ ਹਰਮਨਪ੍ਰੀਤ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਕੜਾਹਿ, ਛੋਲਿਆਂ ਦਾ ਪ੍ਰਸ਼ਾਦਿ, ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
