Connect with us

Mohali

ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ : ਕਿਸਾਨ ਯੂਨੀਅਨ ਸਿੱਧੂਪੁਰ

Published

on

ਐਸ ਏ ਐਸ ਨਗਰ, 19 ਜੂਨ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਲਈ ਪੰਜਾਬ ਨੂੰ ਤਿੰਨ ਜੋਨਾਂ ਵਿੱਚ ਵੰਡ ਕੇ ਮੁਹਾਲੀ ਜਿਲ੍ਹੇ ਨੂੰ 1 ਜੂਨ ਤੋਂ ਝੋਨਾ ਲਾਉਣ ਦੀ ਆਗਿਆ ਦਿੱਤੀ ਗਈ ਹੈ। ਖੇਤੀਬਾੜੀ ਮਹਿਕਮੇ ਦੇ ਕਹਿਣ ਅਨੁਸਾਰ ਝੋਨਾ ਲਾਉਣ ਤੋਂ 40 ਦਿਨਾਂ ਦੇ ਅੰਦਰ-ਅੰਦਰ ਯੂਰੀਆ ਖਾਦ ਪਾਉਣੀ ਚਾਹੀਦੀ ਹੈ।

ਯੂਨੀਅਨ ਦੇ ਸੀਨੀਅਰ ਸੂਬਾਈ ਆਗੂ ਸz. ਮੇਹਰ ਸਿੰਘ ਥੇੜੀ, ਹਕੀਕਤ ਸਿੰਘ ਘੜੂੰਆਂ ਅਤੇ ਮਨਪ੍ਰੀਤ ਸਿੰਘ ਖੇੜੀ ਮੀਤ ਪ੍ਰਧਾਨ ਜਿਲ੍ਹਾ ਮੁਹਾਲੀ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਵਿੱਚ ਹੁਣ ਤੱਕ ਨਾਮਾਤਰ ਯੂਰੀਆ ਆਇਆ ਹੈ। ਉਹਨਾਂ ਕਿਹਾ ਕਿ 1 ਜੂਨ ਦਾ ਲੱਗਿਆ ਝੋਨਾ ਯੂਰੀਆ ਖਾਦ ਪਾਉਣ ਦਾ ਅੱਧਾ ਸਮਾਂ ਬਿਨਾਂ ਖਾਦ ਤੋਂ ਲੰਘਾ ਚੁੱਕਿਆ ਹੈ। ਯੂਰੀਆ ਨਾ ਮਿਲਣ ਕਾਰਨ ਇਸ ਸਾਲ ਗੰਨੇ ਦੀ ਫਸਲ ਵੀ ਕਮਜ਼ੋਰ ਪੈ ਗਈ ਹੈ।

ਉਹਨਾਂ ਕਿਹਾ ਕਿ ਮਾਰਕ ਫੈਡ ਅਤੇ ਇਫਕੋ ਸਹਿਕਾਰੀ ਸਭਾਵਾਂ ਨੂੰ ਯੂਰੀਆ ਨਹੀਂ ਭੇਜ ਰਹੀ ਜਦੋਂਕਿ ਛੋਟੇ ਕਿਸਾਨ ਸਭਾਵਾਂ ਤੋਂ ਹੀ ਖਾਦ ਲੈਂਦੇ ਹਨ। ਉਹਨਾਂ ਕਿਹਾ ਕਿ ਪ੍ਰਾਈਵੇਟ ਡੀਲਰਾਂ ਕੋਲ ਯੂਰੀਆ ਉਪਲਬਧ ਹੈ ਪ੍ਰੰਤੂ ਉਹ ਵੱਡੇ ਜਿਮੀਦਾਰ ਅਤੇ ਆਪਣੇ ਪੁਰਾਣੇ ਗ੍ਰਾਹਕਾਂ ਨੂੰ ਹੀ ਖਾਦ ਦੇ ਰਹੇ ਹਨ। ਜੇਕਰ ਕੋਈ ਸਭਾ ਦਾ ਮੈਂਬਰ ਜਾਂ ਛੋਟਾ ਕਿਸਾਨ ਪ੍ਰਾਈਵੇਟ ਡੀਲਰ ਤੋਂ ਖਾਦ ਲੈਣ ਜਾਂਦਾ ਹੈ ਤਾਂ ਉਹ ਕਿਸਾਨ ਨੂੰ ਇੱਕ ਥੈਲੇ ਨਾਲ ਦੁਗਣੀ ਕੀਮਤ ਦੀਆਂ ਬੇਲੋੜੀ ਵਸਤਾਂ ਲੈਣ ਲਈ ਮਜਬੂਰ ਕਰਦਾ ਹੈ। ਜਦਕਿ ਕਿਸਾਨ ਆਪਣੇ ਪੈਸੇ ਸਹਿਕਾਰੀ ਸਭਾਵਾਂ ਕੋਲ ਭਰ ਚੁੱਕਿਆ ਹੈ।

ਉਹਨਾਂ ਕਿਹਾ ਕਿ ਮਾਰਕਫੈਡ ਕਿਸਾਨ ਲਈ ਸਮੇਂ ਸਿਰ ਖਾਦ ਦੀ ਸਪਲਾਈ ਕਰਨ ਵਿੱਚ ਅਸਫਲ ਰਹਿੰਦਾ ਹੈ। ਇਫਕੋ ਵੱਲੋਂ ਵੀ ਇਸ ਸੀਜ਼ਨ ਵਿੱਚ ਖਾਦ ਨਹੀਂ ਭੇਜਿਆ ਗਿਆ। ਖਾਦ ਸਪਲਾਈ ਕਰਨ ਵਾਲੇ ਅਧਿਕਾਰੀ ਨੂੰ ਜਦੋਂ ਫੋਨ ਕਰਦੇ ਹਾਂ ਤਾਂ ਉਹ ਕਿਸਾਨ ਨੂੰ ਤਸੱਲੀਬਖਸ਼ ਜਵਾਬ ਦੇਣ ਦੀ ਬਜਾਏ, ਫੋਨ ਚੁੱਕਣਾ ਵੀ ਜਰੂਰੀ ਨਹੀਂ ਸਮਝਦੇ।

ਉਨ੍ਹਾਂ ਕਿਹਾ ਕਿ ਘੜੂੰਆਂ ਪਿੰਡ ਜੋ ਕਿ ਮੁਹਾਲੀ ਜ਼ਿਲ੍ਹੇ ਦਾ ਵੱਡਾ ਪਿੰਡ ਹੈ ਤੇ ਵੱਡੀ ਸੋਸਾਇਟੀ ਹੈ। ਸਭਾ ਵਿੱਚ ਘੱਟੋ ਘੱਟ 9000 ਥੈਲੀਆਂ ਦੀ ਲੋੜ ਹੈ, ਪਰੰਤੂ ਹੁਣ ਤੱਕ ਸਿਰਫ 2500 ਥੈਲੇ ਹੀ ਮਿਲੇ ਹਨ। ਇਨੇ ਰੁਝੇਵੇਂ ਵਾਲੇ ਸਮੇਂ ਵਿੱਚ ਕਿਸਾਨ ਸਭਾਵਾਂ ਦੇ ਗੇੜੇ ਲਗਾ ਰਹੇ ਹਨ, ਪਰ ਖਾਦ ਬਿਨਾਂ ਸਭਾਵਾਂ ਦੇ ਗੋਦਾਮ ਖਾਲੀ ਹਨ। ਘੜੂੰਆਂ ਸਹਿਕਾਰੀ ਸਭਾ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਅਤੇ ਮੰਗ ਕੀਤੀ ਕਿ ਮਾਰਕਫੈਡ ਅਤੇ ਇਫਕੋ ਵਿਭਾਗ ਛੇਤੀ ਤੋਂ ਛੇਤੀ ਮੁਹਾਲੀ ਜ਼ਿਲ੍ਹੇ ਦੀਆਂ ਸਭਾਵਾਂ ਵਿੱਚ ਯੂਰੀਆ ਸਪਲਾਈ ਕਰੇ। ਜੇਕਰ ਦੋ-ਤਿੰਨ ਦਿਨਾਂ ਵਿੱਚ ਖਾਦ ਨਾ ਆਈ ਤਾਂ ਮਜਬੂਰ ਹੋਏ ਕਿਸਾਨ ਸੜਕਾਂ ਤੇ ਉਤਰ ਜਾਣਗੇ ਜਿਸਦੀ ਜਿੰਮੇਵਾਰੀ ਸਰਕਾਰੀ ਅਧਿਕਾਰੀ, ਮਾਰਕਫੈਡ ਅਤੇ ਇਫਕੋ ਵਿਭਾਗ ਦੀ ਹੋਵੇਗੀ।

ਇਸ ਮੌਕੇ ਹਾਜ਼ਰ ਕਿਸਾਨਾਂ ਵਿੱਚ ਜਰਨੈਲ ਸਿੰਘ ਘੜੂੰਆਂ, ਸਿਕੰਦਰ ਸਿੰਘ ਸਿਲਕੱਪੜਾ, ਭੁਪਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਘੜੂੰਆਂ, ਗੁਰਿੰਦਰਜੀਤ ਸਿੰਘ ਘੜੂੰਆਂ, ਗੁਰਵਿੰਦਰ ਸਿੰਘ ਸਾਬਕਾ ਪੰਚ, ਨਿਰਮਲ ਸਿੰਘ ਬਦਨਪੁਰ, ਲਾਲੀ ਘੜੂੰਆਂ, ਜਸਵਿੰਦਰ ਸਿੰਘ ਘੜੂੰਆਂ, ਕੁਲਦੀਪ ਸਿੰਘ ਬਦਨਪੁਰ ਸਾਬਕਾ ਪ੍ਰਧਾਨ, ਕੁਲਜੀਤ ਸਿੰਘ ਘੜੂੰਆਂ, ਮੇਜਰ ਸਿੰਘ ਸਕਰੁਲਾਂਪੁਰ, ਜਿੰਦਰ ਸਿੰਘ ਸਕਰੁਲਾਂਪੁਰ, ਘੋਲਾ ਸਿੰਘ ਥੇੜੀ ਸ਼ਾਮਿਲ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending