Mohali
ਸੂਬੇ ਦੀਆਂ 55 ਹਜਾਰ ਦੇ ਕਰੀਬ ਗੈਰ ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਅਤੇ ਪੈਰੀ ਫੈਰੀ ਕੰਟਰੋਲ ਐਕਟ 1952 ਨੂੰ ਰੱਦ ਕਰਨ ਦੀ ਮੰਗ
ਪ੍ਰੋਗਰੈਸਿਵ ਫਰੰਟ ਪੰਜਾਬ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਐਸ ਏ ਐਸ ਨਗਰ, 19 ਜੂਨ (ਸ.ਬ.) ਪ੍ਰੋਗਰੈਸਿਵ ਫਰੰਟ ਪੰਜਾਬ ਨੇ ਮੰਗ ਕੀਤੀ ਹੈ ਕਿ ਸੂਬੇ ਦੀਆਂ 55 ਹਜਾਰ ਦੇ ਕਰੀਬ ਕਥਿਤ ਗੈਰ ਕਾਨੂੰਨੀ ਕਲੋਨੀਆਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਪੰਜਾਬ ਨਿਊ ਕੈਪੀਟਲ ਪੈਰੀਫੈਰੀ ਕੰਟਰੋਲ ਐਕਟ 1952 ਨੂੰ ਰੱਦ ਕਰਕੇ ਮੁਹਾਲੀ ਅਤੇ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਸੰਬੰਧੀ ਫਰੰਟ ਵਲੋਂ ਪੰਜਾਬ ਦੇ ਮੁੱਖ ਮੰਤਰੀ ਸz ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਹੈ।
ਇਸ ਸਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਫਰੰਟ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਪ੍ਰਧਾਨ ਹਰਮਿੰਦਰ ਸਿੰਘ ਮਾਵੀ, ਜਨਰਲ ਸਕੱਤਰ ਰਿਟਾਇਰਡ ਇੰਸਪੈਕਟਰ ਮਹਿੰਦਰ ਸਿੰਘ ਮਨੌਲੀ ਸੂਰਤ, ਡਾਕਟਰ ਦਲਜੀਤ ਸਿੰਘ ਕੈਲੋ ਅਤੇ ਸ਼੍ਰੀ ਰਜਨੀਸ਼ ਖੰਨਾ ਨੇ ਕਿਹਾ ਕਿ ਇਹਨਾਂ ਕਲੋਨੀਆਂ ਦੀ ਉਸਾਰੀ ਪਿਛਲੇ 25-30 ਸਾਲਾਂ ਤੋਂ ਹੋਈ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀਆਂ ਰਜਿਸਟਰੀਆਂ ਕਰਕੇ ਉਹਨਾਂ ਨੂੰ ਬਿਜਲੀ ਅਤੇ ਪਾਣੀ ਦੇ ਕਨੈਕਸ਼ਨ ਵੀ ਜਾਰੀ ਕੀਤੇ ਹੋਏ ਹਨ।
ਉਹਨਾਂ ਕਿਹਾ ਕਿ ਇਹਨਾਂ ਕਾਲੋਨੀਆਂ ਵਿੱਚ ਰਹਿ ਰਹੇ ਲੋਕਾਂ ਨੇ ਬੈਂਕਾ ਤੋਂ ਕਰਜੇ ਵੀ ਲਏ ਹੋਏ ਹਨ ਜਿਸਦੀਆਂ ਕਿਸ਼ਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਿੰਡਾਂ ਦੀ ਆਬਾਦੀ ਵਧਣ ਕਰਕੇ ਪਿੰਡਾਂ ਤੋਂ ਬਾਹਰ ਵੀ ਸੂਬੇ ਦੇ ਲੋਕ ਰਹਿ ਰਹੇ ਹਨ, ਜਿਨਾਂ ਦੀ ਗਿਣਤੀ ਲਗਭਗ ਇਕ ਕਰੋੜ 90 ਲੱਖ ਹੈ ਅਤੇ ਪਰਿਵਾਰਾਂ ਦੀ ਗਿਣਤੀ ਕਰੀਬ 38 ਲੱਖ ਬਣਦੀ ਹੈ। ਉਹਨਾਂ ਕਿਹਾ ਕਿ ਇਹਨਾਂ ਕਲੋਨੀਆਂ ਅਤੇ ਪਿੰਡਾਂ ਦੀ ਲਾਲ ਲਕੀਰ ਤੋਂ ਬਾਹਰ ਰਹਿ ਰਹੇ ਲੋਕਾਂ ਦੇ ਪਲਾਟਾਂ ਤੇ ਮਕਾਨਾਂ ਦੀਆਂ ਰਜਿਸਟਰੀਆਂ ਮੌਜੂਦਾ ਸਰਕਾਰ ਵੱਲੋਂ ਬੰਦ ਕੀਤੀਆਂ ਹੋਈਆਂ ਹਨ। ਜਿਸ ਕਾਰਨ ਸੂਬੇ ਦੇ ਲੱਖਾਂ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਕਨਾਲ ਤੋਂ ਘੱਟ ਏਰੀਏ ਦੀਆਂ ਰਜਿਸਟਰੀਆਂ ਬੰਦ ਕਰਕੇ ਲੋਕਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਿੰਡ ਦੀਆਂ ਲਾਲ ਲਕੀਰ ਅੰਦਰ ਦੇ ਪਲਾਟਾਂ ਦੀਆਂ ਰਜਿਸਟਰੀਆਂ ਵੀ ਨਹੀਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਦੇ ਇਸ ਕਦਮ ਨੇ ਸਰਕਾਰੀ ਅਧਿਕਾਰੀਆਂ ਨੂੰ ਹਰ ਰੋਜ਼ ਲੱਖਾਂ ਰੁਪਏ ਦੀ ਰਿਸ਼ਵਤ ਖਾਣ ਦਾ ਰਸਤਾ ਖੋਲ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੁਹਾਲੀ ਸ਼ਹਿਰ ਦੇ ਨੇੜਲੇ ਕਿਸਾਨਾਂ ਅਤੇ ਜਮੀਨ ਮਾਲਕਾਂ ਨੂੰ ਆਪਣੀਆਂ ਜਮੀਨਾਂ ਵਿੱਚ ਸ਼ੈਡ ਬਣਾਕੇ ਕਿਰਾਏ ਤੇ ਦੇਣ ਜਾਂ ਖੁਦ ਵਰਤਣ ਤੋਂ ਰੋਕ ਲਗਾਈ ਹੋਈ ਹੈ। ਜਿਸ ਕਾਰਨ ਉਹਨਾਂ ਦੀ ਆਮਦਨ ਨਹੀਂ ਹੋ ਰਹੀ ਅਤੇ ਇਹ ਲੋਕਾਂ ਦੇ ਬੁਨਿਆਦੀ ਹੱਕਾਂ ਤੇ ਡਾਕਾ ਹੈ ਅਤੇ ਇਸ ਸਬੰਧੀ ਸਰਕਾਰ ਵਲੋਂ ਲੋਕਾਂ ਦੇ ਹੱਕ ਵਿੱਚ ਤੁਰੰਤ ਹੁਕਮ ਜਾਰੀ ਕੀਤਾ ਜਾਣਾ ਚਾਹੀਦਾ ਹੈ।
ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਜਾਣ ਬੁੱਝਕੇ ਇਸ ਸਬੰਧੀ ਹਮੇਸ਼ਾ ਗੁੰਝਲਦਾਰ ਨੀਤੀ ਬਣਾਉਂਦੀ ਹੈ ਤਾਂ ਕਿ ਭਰਿਸ਼ਟਾਚਾਰ ਦਾ ਰਸਤਾ ਖੁੱਲਾ ਰਹੇ। ਉਹਨਾਂ ਕਿਹਾ ਕਿ ਕਈ ਕਲੋਨੀਆਂ ਵਿੱਚ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਵੀ ਦਿੱਤੀਆਂ ਹੋਈਆਂ ਹਨ ਅਤੇ ਸੂਬੇ ਦੇ 50 ਫੀਸਦੀ ਸਿਆਸਤਦਾਨ ਅਤੇ ਅਫਸਰ ਵੀ ਇਹਨਾਂ ਕਲੋਨੀਆਂ ਵਿੱਚ ਰਹਿ ਰਹੇ ਹਨ। ਉਹਨਾਂ ਮੰਗ ਕੀਤੀ ਕਿ ਮੁਹਾਲੀ ਸ਼ਹਿਰ ਵਿੱਚ ਜੋ ਪਿੰਡ ਆ ਰਹੇ ਹਨ, ਉਹਨਾਂ ਨੂੰ ਆਪਣੇ ਪਲਾਟਾਂ ਵਿੱਚ 55 ਫੁੱਟ ਤੱਕ ਉਸਾਰੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਪਿੰਡਾਂ ਦੀਆਂ ਲਾਲ ਲਕੀਰਾਂ 500 ਮੀਟਰ ਤੱਕ ਵਧਾਈਆਂ ਜਾਣ।
ਉਹਨਾਂ ਦੱਸਿਆ ਕਿ ਸਰਕਾਰ ਦੀ ਇਸ ਨੀਤੀ ਕਾਰਨ ਸੂਬੇ ਦੇ ਲੱਖਾਂ ਮਜ਼ਦੂਰ, ਮਿਸਤਰੀ, ਰੇਤਾ ਬਜਰੀ ਇੱਟਾਂ ਦੇ ਕਾਰੋਬਾਰੀ, ਪੇਂਟਰ ਅਤੇ ਇਲੈਕਟ੍ਰੀਸ਼ਨ ਆਦਿ ਬੇਰੁਜ਼ਗਾਰ ਹੋ ਗਏ ਹਨ ਅਤੇ ਸਰਕਾਰ ਦੀ ਗਲਤ ਨੀਤੀ ਕਾਰਨ ਇਹਨਾਂ ਲੋਕਾਂ ਵਿੱਚ ਭੁੱਖਮਰੀ ਫੈਲ ਗਈ ਹੈ। ਫਰੰਟ ਵੱਲੋਂ ਮੰਗ ਕੀਤੀ ਗਈ ਕਿ ਇਹਨਾਂ ਕਲੋਨੀਆਂ ਵਿੱਚ ਐਨ.ਓ.ਸੀ. ਦੀ ਸ਼ਰਤ ਤੁਰੰਤ ਖਤਮ ਕੀਤੀ ਜਾਵੇ ਕਿਉਂਕਿ ਐਨ.ਓ.ਸੀ. ਦਾ ਮਤਲਬ ‘ਨਿਊ ਆਪਸ਼ਨ ਫਾਰ ਕਰਪਸ਼ਨ’ ਬਣ ਗਿਆ ਹੈ।
ਫਰੰਟ ਵੱਲੋਂ ਸੂਬੇ ਦੇ ਸਾਰੇ ਵਿਧਾਇਕਾਂ, ਵਿਰੋਧੀ ਸਿਆਸੀ ਪਾਰਟੀਆਂ, ਕਿਸਾਨ, ਮਜ਼ਦੂਰ, ਵਪਾਰੀ, ਵਕੀਲ ਅਤੇ ਹੋਰ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਇਸ ਮੁੱਦੇ ਤੇ ਸਰਕਾਰ ਤੇ ਦਬਾਅ ਪਾਉਣ।
ਮੰਗ ਪੱਤਰ ਦੀਆਂ ਕਾਪੀਆਂ ਮਾਲ ਮੰਤਰੀ, ਹਾਊਸਿੰਗ ਮੰਤਰੀ, ਲੋਕਲ ਬਾਡੀ ਮੰਤਰੀ, ਮੁੱਖ ਸਕੱਤਰ, ਫਾਇਨੈਂਸ਼ੀਅਲ ਕਮਿਸ਼ਨਰ ਅਤੇ ਚੀਫ ਪ੍ਰਸ਼ਾਸਨ ਪੁੱਡਾ/ਗਮਾਡਾ ਤੋਂ ਇਲਾਵਾ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਵੀ ਭੇਜੀਆਂ ਗਈਆਂ ਹਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
