Connect with us

Mohali

ਮੁਹਾਲੀ ਟ੍ਰੈਫਿਕ ਪੁਲੀਸ ਵੱਲੋਂ ਸੜਕ ਸੁਰੱਖਿਆ ਅਤੇ ਨਸ਼ਾ ਵਿਰੋਧੀ ਅਭਿਆਨ ਤਹਿਤ ਸੈਮੀਨਾਰ ਦਾ ਆਯੋਜਨ

Published

on

ਐਸ ਏ ਐਸ ਨਗਰ, 20 ਜੂਨ (ਸ.ਬ.) ਟ੍ਰੈਫਿਕ ਪੁਲੀਸ ਮੁਹਾਲੀ ਵੱਲੋਂ ਨਸ਼ਿਆਂ ਦੇ ਖਿਲਾਫ ਅਤੇ ਸੜਕ ਸੁਰਖਿਆ ਨੂੰ ਲੈ ਕੇ ਚਲਾਈ ਗਈ ਮੁਹਿੰਮ ਤਹਿਤ ਡੀ ਐਸ ਪੀ ਟ੍ਰੈਫਿਕ ਸ. ਕਰਨੈਲ ਸਿੰਘ ਦੀ ਅਗਵਾਈ ਹੇਠ ਐਲਨ ਕਰੀਅਰ ਇੰਸਟੀਟਿਊਟ ਸੈਕਟਰ-66 ਮੁਹਾਲੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸz. ਕਰਨੈਲ ਸਿੰਘ ਵੱਲੋਂ ਐਲਨ ਕਰੀਅਰ ਇੰਸਟੀਟਿਊਟ, ਇੰਡੀਅਨ ਇੰਸਟੀਟਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੁਹਾਲੀ ਅਤੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੇ ਡਰਾਈਵਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ ਅਤੇ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਇਸ ਨਾਲ ਆਮ ਲੋਕਾਂ ਦਾ ਜਾਨੀ ਨੁਕਸਾਨ ਹੁੰਦਾ ਹੈ। ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜਿਸ ਵਿਅਕਤੀ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਅਤੇ ਜੇਕਰ ਕਿਸੇ ਦੇ ਧਿਆਨ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਦਾ ਹੈ ਤਾਂ ਉਸਦੀ ਜਾਣਾਕਰੀ ਪੁਲੀਸ ਹੈਲਪਲਾਇਨ ਨੰਬਰ 112 ਜਾਂ ਨਜ਼ਦੀਕੀ ਪੁਲੀਸ ਸਟੇਸ਼ਨ ਵਿੱਚ ਦਿੱਤੀ ਜਾ ਸਕਦੀ ਹੈ।

ਇਸਦੇ ਨਾਲ ਹੀ ਵਾਹਨ ਚਾਲਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਸਕੀਮ ਫਾਰ ਗ੍ਰਾਂਟ ਆਫ ਅਵਾਰਡ ਟੂ ਦੀ ਗੁੱਡ ਸਮਾਰਟੀਅਨ ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਸਰਕਾਰ ਵਲੋਂ ਉਸਨੂੰ ਫਰਿਸ਼ਤੇ ਸਕੀਮ ਤਹਿਤ 2000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਮੌਕੇ ਐਲਨ ਕਰੀਅਰ ਇੰਸਟੀਟਿਊਟ, ਇੰਡੀਅਨ ਇੰਸਟੀਟਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੁਹਾਲੀ ਦੇ ਅਧਿਕਾਰੀ/ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending