Mohali
ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੁਹਾਲੀ ਵੱਲੋਂ ਆਯੋਜਿਤ 20 ਦਿਨਾਂ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਕਰਵਾਇਆ
ਬੱਚੇ ਖੇਡਾਂ ਨਾਲ ਜੁੜ ਕੇ ਪੰਜਾਬ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰਨ : ਸਰਬਜੀਤ ਸਿੰਘ ਸਮਾਣਾ
ਐਸ ਏ ਐਸ ਨਗਰ, 22 ਜੂਨ (ਸ.ਬ.) ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੁਹਾਲੀ ਵੱਲੋਂ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਮੁਹਾਲੀ ਵਿਖੇ ਸੀਨੀਅਰ ਕੋਚ ਸ ਸਵਰਨ ਸਿੰਘ ਦੀ ਅਗਵਾਈ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ, ਕੋਚ ਗੁਰਿੰਦਰ ਸਿੰਘ ਢੇਸੀ, ਡਾ. ਹਰਿੰਦਰਜੀਤ ਸਿੰਘ, ਹਰਕੰਵਲ ਸਿੰਘ ਕੋਚ ਅਤੇ ਮਨਦੀਪ ਕੌਰ ਦੀ ਦੇਖ ਰੇਖ ਹੇਠ ਲਗਾਏ ਜਾ ਰਹੇ 12ਵੇ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੇ ਵਿਸ਼ੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਬੱਚਿਆਂ ਨੂੰ ਖੇਡਾਂ ਨਾਲ ਜੁੜਨ, ਨਸ਼ੇ ਤੋਂ ਬਚਣ, ਮਾਪਿਆਂ ਦਾ ਸਤਿਕਾਰ ਕਰਨ ਅਤੇ ਪੰਜਾਬ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਂਪ ਵਿੱਚ 90 ਪ੍ਰਤੀਸ਼ਤ ਹਾਜ਼ਰੀ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ 18 ਜੂਨ ਨੂੰ ਕਰਵਾਈਆਂ ਗਈਆਂ ਖੇਡਾਂ ਦੇ ਜੇਤੂਆਂ ਨੂੰ ਮੈਡਲ ਦਿੱਤੇ ਗਏ। ਇਸ ਸਮੇਂ ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਐਸੋਸੀਏਸ਼ਨ ਨੂੰ 21000 ਰੁ. ਦੀ ਨਕਦ ਸਹਾਇਤਾ ਦਿੱਤੀ ਗਿਆ।
ਐਸੋਸੀਏਸ਼ਨ ਦੇ ਸਕੱਤਰ ਸ ਐਸ ਏ ਐਸ ਕੌਰਾ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਮੇਅਰ ਅਤੇ ਸਰੋਤਿਆਂ ਨੂੰ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਵੱਲੋਂ ਮੇਅਰ ਸ ਸਰਬਜੀਤ ਸਿੰਘ ਸਮਾਣਾ ਨੂੰ ਮੰਗ ਪੱਤਰ ਵੀ ਦਿੱਤਾ ਜਿਸਤੇ ਮੇਅਰ ਵੱਲੋਂ ਜਲਦ ਹੀ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।
ਇਸ ਮੌਕੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ ਅਤੇ ਹੋਰਨਾਂ ਬੱਚਿਆਂ ਦੇ ਮਾਪਿਆਂ ਵੱਲੋਂ ਸਮਰ ਕੈਂਪ ਵਿੱਚ ਬੱਚਿਆਂ ਨੂੰ ਕੋਚਿੰਗ ਦੇ ਰਹੇ ਕੋਚਾਂ ਨੂੰ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਵੱਲੋਂ ਇਸ ਵੀਹ ਦਿਨਾਂ ਦੇ ਕੈਂਪ ਦੌਰਾਨ ਬੱਚਿਆਂ ਨੂੰ ਰਿਫਰੈਸ਼ਮੈਂਟ ਦੇਣ ਵਿੱਚ ਸਹਿਯੋਗ ਕਰਨ ਵਾਲੇ ਮਾਪਿਆਂ ਅਤੇ ਪਤਵੰਤਿਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਸ ਨਰਪਿੰਦਰ ਸਿੰਘ ਰੰਗੀ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ ਗੁਰਜੀਤ ਸਿੰਘ, ਸ੍ਰੀ ਮਤੀ ਕੁਲਵਿੰਦਰ ਕੌਰ, ਸ ਪਰਮਜੀਤ ਸਿੰਘ ਕਾਹਲੋਂ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਗੁਰਪ੍ਰੀਤ ਸਿੰਘ ਬਰਿਆਲੀ, ਰਾਮ ਕੁਮਾਰ, ਸਿਮਰਨਜੀਤ ਸਿੰਘ ਸੀਹੋੰ ਮਾਜਰਾ, ਸੰਦੀਪ ਸਿੰਘ ਸੰਧੂ, ਬਲਵਿੰਦਰ ਸਿੰਘ ਮੀਆਂ ਪੁਰ, ਅਜੀਤ ਸਿੰਘ, ਪ੍ਰਭਜੋਤ ਸਿੰਘ,ਜੋਨੀ, ਰਾਜਨ ਪੁਰੀ, ਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਜੀਤ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ, ਹਰੀ ਓਮ ਆਦੀ ਕਮੇਟੀ ਮੈਂਬਰ ਹਾਜ਼ਰ ਰਹੇ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
