Connect with us

Chandigarh

ਫਰਜ਼ੀ ਵੀਡੀਓ ਰਾਹੀਂ ਧਾਰਮਿਕ ਤੌਰ ਤੇ ਬਦਨਾਮ ਕਰਨ ਦੀ ਸਾਜ਼ਿਸ਼ ਕਰ ਰਹੇ ਹਨ ਵਿਰੋਧੀ : ਭਗਵੰਤ ਸਿੰਘ ਮਾਨ

Published

on

ਚੰਡੀਗੜ੍ਹ, 24 ਜੂਨ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਆਪਣੀ ਕਥਿਤ ਵੀਡੀਓ ਨੂੰ ਲੈ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਤੇ ਦੋਸ਼ ਲਗਾਇਆ ਹੈ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਧਾਰਮਿਕ ਤੌਰ ਤੇ ਬਦਨਾਮ ਕਰਨ ਲਈ ਫਰਜ਼ੀ ਅਤੇ ਐਡਿਟ ਕੀਤੀਆਂ ਵੀਡੀਓ ਦਾ ਸਹਾਰਾ ਲੈ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਵਿੱਚ ਰਾਜਨੀਤਿਕ ਅਤੇ ਸਮਾਜਿਕ ਤੌਰ ਤੇ ਆਪਣੀ ਪਕੜ ਗੁਆ ਚੁੱਕੀਆਂ ਹਨ, ਜਿਸ ਕਾਰਨ ਉਹ ਹੁਣ ਸੋਸ਼ਲ ਮੀਡੀਆ ਰਾਹੀਂ ਝੂਠਾ ਪ੍ਰਚਾਰ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਵਿੱਚ ਉਨ੍ਹਾਂ ਦੇ ਤੁਰਨ ਅਤੇ ਖੜ੍ਹਨ ਦੇ ਅੰਦਾਜ਼ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਹਨਾਂ ਦਾਅਵਾ ਕੀਤਾ ਕਿ ਦੁਨੀਆ ਭਰ ਤੋਂ ਉਨ੍ਹਾਂ ਨੂੰ ਸੈਂਕੜੇ ਫੋਨ ਕਾਲਾਂ ਅਤੇ ਸੁਨੇਹੇ ਮਿਲੇ ਹਨ, ਜਿਨ੍ਹਾਂ ਵਿੱਚ ਲੋਕਾਂ ਨੇ ਵੀਡੀਓ ਨੂੰ ਸਪੱਸ਼ਟ ਤੌਰ ਤੇ ਨਕਲੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਫਰੈਂਸਿਕ ਲੈਬ ਤੋਂ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਵਿੱਚ ਵੀਡੀਓ ਨੂੰ ਫਰਜ਼ੀ ਕਰਾਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਭਾਜਪਾ ਵੱਲੋਂ ਉਸ ਲੈਬ ਨਾਲ ਜੁੜੇ ਲੋਕਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਐਫ ਆਈ ਆਰ ਅਤੇ ਹੋਰ ਕਾਰਵਾਈਆਂ ਦਾ ਡਰ ਦਿਖਾਇਆ ਜਾ ਰਿਹਾ ਹੈ।

ਅਕਾਲੀ ਦਲ ਵਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਬਾਈਕਾਟ ਦੇ ਪੋਸਟਰ ਲਗਾਉਣ ਦੀ ਕਾਰਵਾਈ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਤੇ ਆਪਣੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਅਤੇ ਬੇਅਦਬੀ ਦੇ ਮਾਮਲਿਆਂ ਬਾਰੇ ਸਵੀਕਾਰੋਕਤੀ ਦਿੱਤੀ ਸੀ, ਉਸ ਵੇਲੇ ਕਿਸੇ ਨੇ ਉਨ੍ਹਾਂ ਦੇ ਬਾਈਕਾਟ ਦੀ ਗੱਲ ਨਹੀਂ ਕੀਤੀ ਸੀ। ਉਹਨਾਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਹੁਣ ਇੱਕ ਸਾਂਝੇ ਮੋਰਚੇ ਵਾਂਗ ਕੰਮ ਕਰ ਰਹੀਆਂ ਹਨ, ਕਿਉਂਕਿ ਉਨ੍ਹਾਂ ਨੂੰ ਆਮ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਮਰਥਨ ਨਾਲ ਮੁਸ਼ਕਲ ਪੈ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦੇ ਭਰੋਸੇ ਨਾਲ ਕੰਮ ਕਰ ਰਹੇ ਹਨ ਅਤੇ ਅਜਿਹੇ ਹੱਥਕੰਡਿਆਂ ਨਾਲ ਉਨ੍ਹਾਂ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਰਾਜ ਵਿੱਚ ਨਵੇਂ ਸਕੂਲ, ਹਸਪਤਾਲ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਛੱਪੜਾਂ ਦੀ ਸਫ਼ਾਈ ਹੋ ਰਹੀ ਹੈ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending