Chandigarh
ਪੰਜਾਬ ਪੁਲੀਸ ਨੇ ਸਾਈਬਰ ਧੋਖਾਧੜੀ ਦੇ ਮਾਮਲਿਆਂ ਵਿੱਚ 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ : ਡੀ ਜੀ ਪੀ ਗੌਰਵ ਯਾਦਵ
ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ, 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ
ਚੰਡੀਗੜ੍ਹ, 26 ਜੂਨ (ਸ.ਬ.) ਪੰਜਾਬ ਪੁਲੀਸ ਦੇ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਸਾਇਬਰ ਅਪਰਾਧੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੌਰਾਨ ਪਿਛਲੇ ਇੱਕ ਸਾਲ ਵਿੱਚ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਹਨ, ਜਿਨ੍ਹਾਂ ਵਿੱਚ ਲਗਭਗ 540.34 ਕਰੋੜ ਰੁਪਏ ਦੇ ਲੈਣ-ਦੇਣ ਸ਼ਾਮਲ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ 2024 ਤੋਂ ਹੁਣ ਤੱਕ ਕਰੀਬ 64 ਕਰੋੜ ਰੁਪਏ ਦੀ ਰਕਮ ਪੀੜਤਾਂ ਨੂੰ ਵਾਪਸ ਕੀਤੀ ਗਈ ਹੈ, ਜਿਸ ਵਿੱਚ ਲਗਭਗ 38.42 ਕਰੋੜ ਰੁਪਏ 1 ਜਨਵਰੀ 2025 ਤੋਂ ਬਾਅਦ ਰਿਕਵਰ ਹੋਏ ਹਨ। ਇਸੇ ਸਮੇਂ ਦੌਰਾਨ ਰਾਜ ਵਿੱਚ 62,253 ਸਾਇਬਰ ਅਪਰਾਧ ਦੇ ਮਾਮਲੇ ਦਰਜ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਪਿਛਲੇ ਵਿੱਤੀ ਸਾਲ ਵਿੱਚ ਧੋਖਾਧੜੀ ਨਾਲ ਜੁੜੀ ਰਕਮ ਨੂੰ ਫ੍ਰੀਜ਼ ਕਰਨ ਦੀ ਦਰ 16.13 ਫੀਸਦ ਤੋਂ ਵਧ ਕੇ 23.43 ਫੀਸਦ ਹੋ ਗਈ ਹੈ। ਉਹਨਾਂ ਕਿਹਾ ਕਿ ਕਿਹਾ ਕਿ ਸਾਇਬਰ ਧੋਖਾਧੜੀ ਗਿਰੋਹਾਂ ਖ਼ਿਲਾਫ਼ ਵੱਡੀ ਕਾਰਵਾਈ ਨਾਲ ਨਾ ਸਿਰਫ਼ ਹਜ਼ਾਰਾਂ ਬੈਂਕ ਖਾਤੇ ਫ੍ਰੀਜ਼ ਹੋਏ ਹਨ ਅਤੇ ਧੋਖਾਧੜੀ ਦੀ ਰਕਮ ਵਾਪਸ ਮਿਲੀ ਹੈ, ਸਗੋਂ ਦੇਸ਼ ਭਰ ਵਿੱਚ ਸਰਗਰਮ ਸੰਗਠਿਤ ਸਾਇਬਰ ਅਪਰਾਧ ਨੈਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਜਲੰਧਰ ਕਮਿਸ਼ਨਰੇਟ ਵਿੱਚ ਸਭ ਤੋਂ ਵੱਧ 16,032 ਬੈਂਕ ਖਾਤੇ ਫ੍ਰੀਜ਼ ਕੀਤੇ ਗਏ, ਜਿਸ ਨਾਲ 6,81,00,323 ਰੁਪਏ ਦੀ ਰਿਕਵਰੀ ਹੋਈ। ਇਸ ਤੋਂ ਬਾਅਦ ਕਪੂਰਥਲਾ ਵਿੱਚ 7,344 ਖਾਤੇ ਫ੍ਰੀਜ਼ ਹੋਏ ਅਤੇ 2,56,00,037 ਰੁਪਏ ਦੀ ਰਿਕਵਰੀ ਹੋਈ। ਹੁਸ਼ਿਆਰਪੁਰ ਵਿੱਚ 7,201 ਖਾਤੇ ਫ੍ਰੀਜ਼ ਕਰਕੇ 3,96,29,152 ਰੁਪਏ ਦੀ ਰਿਕਵਰੀ ਕੀਤੀ ਗਈ, ਜਦਕਿ ਫਿਰੋਜ਼ਪੁਰ ਵਿੱਚ 6,930 ਖਾਤੇ ਫ੍ਰੀਜ਼ ਹੋਏ ਅਤੇ 93,16,954 ਰੁਪਏ ਦੀ ਰਿਕਵਰੀ ਹੋਈ। ਇਸੇ ਤਰ੍ਹਾਂ ਤਰਨਤਾਰਨ ਵਿੱਚ 5,229 ਖਾਤੇ ਫ੍ਰੀਜ਼ ਕੀਤੇ ਗਏ, ਜਿਸ ਨਾਲ 6,97,65,710 ਰੁਪਏ ਦੀ ਰਿਕਵਰੀ ਹੋਈ। ਜਲੰਧਰ ਦਿਹਾਤੀ ਵਿੱਚ 4,475 ਖਾਤੇ ਫ੍ਰੀਜ਼ ਕਰਕੇ 55,94,632 ਰੁਪਏ ਦੀ ਰਿਕਵਰੀ ਕੀਤੀ ਗਈ। ਇਸ ਤੋਂ ਇਲਾਵਾ ਸੰਗਰੂਰ ਵਿੱਚ 1,760 ਅਤੇ ਫਤਿਹਗੜ੍ਹ ਸਾਹਿਬ ਵਿੱਚ 2,685 ਬੈਂਕ ਖਾਤੇ ਫ੍ਰੀਜ਼ ਕੀਤੇ ਗਏ।
ਉਹਨਾਂ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ ਕੈਨੇਡਾ ਵਿੱਚ ਰਹਿੰਦੇ ਇੱਕ ਪੰਜਾਬੀ ਨਾਗਰਿਕ ਨਾਲ ਜੁੜੇ ਸਾਈਬਰ ਧੋਖਾਧੜੀ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਵਿੱਚ ਸੋਸ਼ਲ ਮੀਡੀਆ ਰਾਹੀਂ ਬਲੈਕਮੇਲਿੰਗ ਕੀਤੀ ਗਈ ਸੀ। ਪੀੜਤ ਨਾਲ ਸੋਸ਼ਲ ਮੀਡੀਆ ਰਾਹੀਂ ਆਨਲਾਈਨ ਅਰਦਾਸ (ਪ੍ਰਾਰਥਨਾ) ਦੇ ਨਾਮ ਤੇ ਸੰਪਰਕ ਕੀਤਾ ਗਿਆ, ਉਸਨੂੰ ਵੀਡੀਓ ਭੇਜਣ ਲਈ ਮਜਬੂਰ ਕੀਤਾ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕੀਤਾ ਗਿਆ। ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦੇ ਹੋਏ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 3,49,100 ਰੁਪਏ ਦੇ ਨਾਲ 500 ਅਮਰੀਕੀ ਡਾਲਰ ਬਰਾਮਦ ਕੀਤੇ। ਪੁਲਿਸ ਨੇ 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੋਂਗਲ, ਇੱਕ ਟੈਬਲੈਟ ਅਤੇ 38 ਖਾਲੀ ਮੋਬਾਈਲ ਬਾਕਸ ਵੀ ਜ਼ਬਤ ਕੀਤੇ।
ਉਹਨਾਂ ਕਿਹਾ ਕਿ ਸਾਇਬਰ ਧੋਖਾਧੜੀ ਤੋਂ ਬਚਾਅ ਅਤੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਪੰਜਾਬ ਪੁਲੀਸ ਨੇ ਰਾਜ ਭਰ ਵਿੱਚ ਵਿਆਪਕ ਅਭਿਆਨ ਚਲਾਇਆ ਹੈ। ਇਸ ਦੌਰਾਨ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ 129 ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ, ਜਿਨ੍ਹਾਂ ਵਿੱਚ ਮਾਨਸਾ ਵਿੱਚ 50, ਸ਼੍ਰੀ ਮੁਕਤਸਰ ਸਾਹਿਬ ਵਿੱਚ 44, ਲੁਧਿਆਣਾ ਵਿੱਚ 31, ਹੁਸ਼ਿਆਰਪੁਰ ਵਿੱਚ 27, ਜਲੰਧਰ ਵਿੱਚ 25, ਖੰਨਾ ਵਿੱਚ 23 ਅਤੇ ਬਠਿੰਡਾ ਵਿੱਚ 19 ਪ੍ਰੋਗਰਾਮ ਸ਼ਾਮਲ ਹਨ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਸਾਇਬਰ ਕ੍ਰਾਈਮ) ਵੀ. ਨੀਰਜਾ ਨੇ ਕਿਹਾ ਕਿ ਪੁਲੀਸ ਨਾ ਸਿਰਫ਼ ਸਾਇਬਰ ਠੱਗਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ, ਸਗੋਂ ਲੋਕਾਂ ਨੂੰ ਵੀ ਜਾਗਰੂਕ ਕਰ ਰਹੀ ਹੈ ਤਾਂ ਜੋ ਉਹ ਆਨਲਾਈਨ ਠੱਗੀ ਤੋਂ ਬਚ ਸਕਣ। ਪੁਲੀਸ ਨੌਜਵਾਨਾਂ ਨੂੰ ਆਨਲਾਈਨ ਗਰੂਮਿੰਗ, ਸਾਇਬਰ ਬੁਲਿੰਗ, ਸੈਕਸਟੋਰਸ਼ਨ ਅਤੇ ਫਰਜ਼ੀ ਆਨਲਾਈਨ ਦੋਸਤੀ ਵਰਗੇ ਖਤਰਿਆਂ ਬਾਰੇ ਵੀ ਜਾਗਰੂਕ ਕਰਨ ਤੇ ਜ਼ੋਰ ਦੇ ਰਹੀ ਹੈ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
