Mohali
ਸੋਹਾਣਾ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਨਹਿਰੀ ਪਾਣੀ ਨਾਲ ਜੁੜਨ ਨਾਲ ਵਸਨੀਕਾਂ ਨੂੰ ਮਿਲੇਗੀ ਵੱਡੀ ਰਾਹਤ : ਕੁਲਵੰਤ ਸਿੰਘ
48.50 ਲੱਖ ਦੀ ਲਾਗਤ ਦੇ ਨਾਲ ਨਹਿਰੀ ਪਾਣੀ ਦੀ ਸਪਲਾਈ ਜੋੜਣ ਦੇ ਕੰਮ ਦੀ ਸ਼ੁਰੂਆਤ ਕੀਤੀ
ਐਸ ਏ ਐਸ ਨਗਰ, 27 ਜੂਨ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪਿੰਡ ਸੋਹਾਣਾ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਨਹਿਰੀ ਪਾਣੀ ਨਾਲ ਜੋੜੇ ਜਾਣ ਨਾਲ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਸੋਹਾਣਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਅੱਜ 48.50 ਲੱਖ ਦੀ ਲਾਗਤ ਦੇ ਨਾਲ ‘ਸੋਹਾਣਾ ਕੈਨਾਲ ਵਾਟਰ ਰਾਈਜਿੰਗ ਮੇਨ ਪ੍ਰੋਜੈਕਟ’ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਉਹਨਾਂ ਕਿਹਾ ਕਿ ਸੋਹਾਣਾ ਪਿੰਡ ਦੇ ਇਤਿਹਾਸਿਕ ਅਤੇ ਧਾਰਮਿਕ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਇੱਥੇ ਵੱਧ ਰਹੀ ਆਬਾਦੀ ਦੀਆਂ ਪਾਣੀ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਇਹ ਪ੍ਰੋਜੈਕਟ ਲਿਆਂਦਾ ਗਿਆ ਹੈ।
ਉਹਨਾਂ ਕਿਹਾ ਕਿ ਹੁਣ ਤੱਕ ਪਿੰਡ ਸੋਹਾਣਾ ਨੂੰ 5 ਟਿਊਬਵੈਲਾਂ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਸੀ, ਪਰੰਤੂ ਮੌਜੂਦਾ ਸਪਲਾਈ ਲੋੜ ਅਨੁਸਾਰ ਘੱਟ ਸੀ ਅਤੇ ਭਵਿੱਖ ਦੀਆਂ ਲੋੜਾਂ ਨੂੰ ਵੇਖਦਿਆਂ ਵਾਧੂ ਪਾਣੀ ਦੇ ਸਰੋਤ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਜਿਸਨੂੰ ਪੂਰਾ ਕਰਨ ਲਈ ਸੋਹਾਣਾ ਨੂੰ ਗਮਾਡਾ ਦੀ ਕੈਨਾਲ ਵਾਟਰ ਸਪਲਾਈ ਸਕੀਮ ਤੋਂ ਪਾਣੀ ਲਿਆਉਣ ਲਈ ਇਹ ਨਵੀਂ ਰਾਈਜਿੰਗ ਮੇਨ ਪ੍ਰੋਜੈਕਟ ਯੋਜਨਾ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਪਿੰਡ ਨੂੰ ਲਗਭਗ 13 ਲੱਖ ਲੀਟਰ ਵਾਧੂ ਪਾਣੀ ਪ੍ਰਤੀ ਦਿਨ ਉਪਲਬਧ ਹੋਵੇਗਾ, ਜਿਸ ਦੇ ਨਾਲ ਮੌਜੂਦਾ ਪਾਣੀ ਸਪਲਾਈ ਪ੍ਰਣਾਲੀ ਨੂੰ ਮਜਬੂਤ ਸਹਾਰਾ ਮਿਲੇਗਾ ਅਤੇ ਪਿੰਡ ਵਾਸੀਆਂ ਨੂੰ ਨਿਯਮਤ ਅਤੇ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਿਭਾਗ ਵਲੋਂ ਅਗਲੇ ਇੱਕ ਮਹੀਨੇ ਅੰਦਰ-ਅੰਦਰ 2 ਨਵੇਂ ਅੰਡਰਗਰਾਊਂਡ ਸਟੋਰੇਜ ਰਿਜ਼ਰਵਾਇਰ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਜਿਸ ਦੇ ਨਾਲ ਵਾਧੂ ਪ੍ਰਾਪਤ ਹੋਣ ਵਾਲੇ ਪਾਣੀ ਦੀ ਸੰਭਾਲ ਅਤੇ ਵੰਡ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇਗੀ।
ਉਨ੍ਹਾਂ ਦੱਸਿਆ ਕਿ ਰਾਈਜਿੰਗ ਮੇਨ ਅਤੇ ਦੋਵੇਂ ਯੂ. ਜੀ. ਐਸ. ਆਰ.- ਪ੍ਰੋਜੈਕਟਾਂ ਦੀ ਕੁੱਲ ਲਾਗਤ ਲਗਭਗ 98 ਲੱਖ ਰੁਪਏ ਹੈ, ਜਿਸ ਵਿੱਚੋਂ ਅੱਜ ਸ਼ੁਰੂ ਕੀਤੇ ਗਏ ਰਾਈਜਿੰਗ ਮੇਨ ਦੇ ਕੰਮ ਦੀ ਲਾਗਤ 48.50 ਲੱਖ ਰੁਪਏ ਹੈ। ਉਹਨਾਂ ਕਿਹਾ ਕਿ ਇਸ ਨਾਲ ਗਰਮੀਆਂ ਦੇ ਮੌਸਮ ਦੌਰਾਨ ਪਾਣੀ ਦੀ ਕਮੀ ਵਾਲੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇਗਾ ਅਤੇ ਨਵੀਂ ਸਟੋਰੇਜ ਸਮਰੱਥਾ ਦੇ ਚਲਦਿਆਂ ਪਾਣੀ ਦੀ ਵੰਡ ਪ੍ਰਣਾਲੀ ਹੋਰ ਸੁਚਾਰੂ ਅਤੇ ਭਰੋਸੇਯੋਗ ਬਣੀ ਰਹੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਕਮਲਜੀਤ ਕੌਰ ਸੋਹਾਣਾ, ਸ਼ਰਨਜੀਤ ਕੌਰ ਸੋਹਾਣਾ, ਗੁਰਜੀਤ ਸਿੰਘ ਮਾਮਾ ਮਟੌਰ ਅਤੇ ਹਰਪਾਲ ਸਿੰਘ ਬਰਾੜ (ਸਾਰੇ ਕੌਂਸਲਰ), ਆਪ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ, ਰੁਪਿੰਦਰ ਸਿੰਘ ਰੂਪਾ ਸੋਹਾਣਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਪਰਮਿੰਦਰ ਸਿੰਘ ਬਲਾਕ ਪ੍ਰਧਾਨ, ਜਗਤਾਰ ਸਿੰਘ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
