Connect with us

Mohali

ਸ਼ਰਧਾ, ਵਿਰਸੇ ਤੇ ਖੇਡ ਭਾਵਨਾ ਨਾਲ ਮਨਾਇਆ ਬਾਬਾ ਰੰਗੀ ਰਾਮ ਜੀ ਨੂੰ ਸਮਰਪਿਤ ਰੁਪਾਲਹੇੜੀ ਦਾ ਸਾਲਾਨਾ ਮੇਲਾ

Published

on

ਰੁਪਾਲਹੇੜੀ, 29 ਜੂਨ (ਸ.ਬ.) ਇਤਿਹਾਸਕ ਪਿੰਡ ਰੁਪਾਲਹੇੜੀ ਵਿਖੇ ਬਾਬਾ ਰੰਗੀ ਰਾਮ ਜੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮੇਲਾ 24 ਤੋਂ 26 ਜੂਨ ਤੱਕ ਬੇਹੱਦ ਸ਼ਰਧਾ, ਉਤਸ਼ਾਹ ਅਤੇ ਰਵਾਇਤੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਮੇਲੇ ਦੌਰਾਨ ਇਲਾਕੇ ਭਰ ਤੋਂ ਵੱਡੀ ਦੀ ਗਿਣਤੀ ਵਿੱਚ ਸੰਗਤਾਂ ਅਤੇ ਦਰਸ਼ਨਾਰਥੀਆਂ ਨੇ ਸ਼ਮੂਲੀਅਤ ਕੀਤੀ।

ਨਿਰਜਲਾ ਇਕਾਦਸੀ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਧੰਨਾ ਭਗਤ ਜੀ, ਮੁਹਾਲੀ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਅਤੇ ਪ੍ਰਭਾਵਸ਼ਾਲੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਤੋਂ ਬਾਅਦ ਢਾਡੀ ਜਥਿਆਂ ਨੇ ਸਿੱਖ ਸੂਰਮਿਆਂ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਕੌਮ ਦੇ ਗੌਰਵਮਈ ਇਤਿਹਾਸ ਅਤੇ ਸ਼ਹਾਦਤਾਂ ਨਾਲ ਰੂਬਰੂ ਕਰਵਾਇਆ।

ਇਸ ਮੌਕੇ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀਦੇ ਪ੍ਰਧਾਨ ਅਤੇ ਮੁਹਾਲੀ ਦੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਸਦੀਆਂ ਤੋਂ ਚਲ ਰਹੇ ਸਾਲਾਨਾ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦਾ ਮੁੱਖ ਆਕਰਸ਼ਣ ਪੰਜਾਬ ਦੀ ਅਮੀਰ ਲੋਕ-ਵਿਰਾਸਤ ਦੀ ਨਿਸ਼ਾਨੀ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਅਤੇ ਸ਼ਾਨਦਾਰ ਕੁਸ਼ਤੀ ਦੰਗਲ ਰਿਹਾ। ਬੈਲ ਗੱਡੀਆਂ ਦੀਆਂ ਦੌੜਾਂ ਵਿੱਚ 130 ਟੀਮਾਂ ਨੇ ਹਿੱਸਾ ਲਿਆ, ਜਦਕਿ ਕੁਸ਼ਤੀ ਦੰਗਲ ਵਿੱਚ 210 ਪਹਿਲਵਾਨਾਂ ਨੇ ਆਪਣੀ ਤਾਕਤ, ਹੁਨਰ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਛੋਟੇ ਬਲਦਾਂ ਦੀਆਂ ਦੌੜਾਂ ਦੌਰਾਨ ਛਿੰਦਾ ਘੁਡਾਣੀ ਪਹਿਲੇ, ਰਾਜੂ ਗੇਜਰਵਾਲ ਦੂਜੇ, ਤਰਨ ਮਲਕਪੁਰ ਤੀਜੇ, ਕੁਲਵੰਤ ਕੋਟ ਗੰਗੂਰਾਏ ਚੌਥੇ ਅਤੇ ਜੋਗਾ ਨੰਦਪਰ ਪੰਜਵੇ ਨੰਬਰ ਤੇ ਰਹੇ। ਵਡੇ ਬਲਦਾਂ ਦੀਆਂ ਦੌੜਾਂ ਵਿਚ ਪਰਮ ਨੰਦਪਰ ਪਹਿਲੇ, ਛਿੰਦਾ ਘੁਡਾਣੀ ਦੂਜੇ, ਸੁਖੀ ਜੰਡਾਲੀ ਤੀਜੇ, ਜੋਰਾ ਨੰਦਪਰ ਚੌਥੇ ਅਤੇ ਪਪੂ ਮੁਸ਼ਕਾਬਾਦ, ਪੰਜਵੇ ਨੰਬਰ ਨੇ ਆਏ। ਪ੍ਰਬੰਧਕਾਂ ਵਲੋਂ ਬਲਦਾਂ ਵਾਲਿਆਂ ਨੂੰ 22 ਇਨਾਮ ਤਕਸੀਮ ਕੀਤੇ ਗਏ। ਦੰਗਲ ਦੀ ਸਭ ਤੋਂ ਵੱਕਾਰੀ ਝੰਡੀ ਦੀ ਕੁਸ਼ਤੀ ਪਹਿਲਵਾਨ ਜਤਿੰਦਰ ਪਥਰੇੜੀ ਨੇ ਜਿੱਤ ਕੇ ਖਿਤਾਬ ਆਪਣੇ ਨਾਮ ਕੀਤਾ। ਸਮੁੱਚੇ ਸਮਾਗਮ ਦੌਰਾਨ ਠੰਡੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਮੇਲੇ ਦੀ ਸਫਲਤਾ ਪਿੱਛੇ ਅਨੇਕਾਂ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਦਾ ਅਹਿਮ ਯੋਗਦਾਨ ਰਿਹਾ।

ਇਸ ਮੌਕੇ ਸz. ਧਨੋਆ ਨੇ ਕਿਹਾ ਕਿ ਉਹਨਾਂ ਦੇ ਪਿੰਡ ਰੁਪਾਲਹੇੜੀ ਦੇ ਪੜਨ ਵਾਲੇ ਹੋਣਹਾਰ ਬੱਚੇ ਜੇਕਰ ਉਚੇਰੀ ਸਿਖਿਆ, ਮੁਕਾਬਲੇ ਦੇ ਇਮਤਿਹਾਨ ਵਿਚ ਹਿਸਾ ਲੈਣ ਤਾ ਉਹ ਬੱਚਿਆਂ ਦੀ ਪੜਾਈ ਆਦਿ ਵਿਚ ਆਪਣੀ ਸਮਰਥਾ ਅਨੁਸਾਰ ਪੂਰੀ ਮਦਦ ਕਰਨਗੇ। ਇਸ ਦੇ ਨਾਲ ਉਹਨਾਂ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਇਸ ਬੁਰੀ ਅਲਾਮਤ ਤੋਂ ਉਹ ਖੁਦ ਹੀ ਦੂਰ ਰਹਿਣ।

ਇਸ ਮੌਕੇ ਡੇਰਾ ਸੇਵਾਦਾਰ ਬਾਬਾ ਕਮਲ ਦਾਸ, ਸਰਪੰਚ ਇੰਦਰਜੀਤ ਸਿੰਘ ਰੁਪਾਲਹੇੜੀ, ਪਰਮਜੀਤ ਸਿੰਘ ਧਨੋਆ, ਹਰਦੀਪ ਸਿੰਘ ਧਨੋਆ, ਡਾ. ਗੁਰਪ੍ਰੀਤ ਸਿੰਘ ਧਨੋਆ ਅਤੇ ਲਾਲੀ ਵੜੈਚ ਨੇ ਵੀ ਸ਼ਮੂਲੀਅਤ ਕੀਤੀ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending