Connect with us

Mohali

ਤਿੰਨ ਬੱਚਿਆਂ ਦੀ ਮਾਂ ਤੇ ਮਾਸੂਮਾਂ ਨੂੰ ਨਹਿਰ ਵਿੱਚ ਸੁੱਟ ਕੇ ਖੁਦ ਵੀ ਛਾਲ ਮਾਰਨ ਦਾ ਦੋਸ਼

Published

on

ਦੋ ਪੁੱਤਰਾਂ ਅਤੇ ਧੀ ਦੀ ਮੌਤ, 10 ਮਹੀਨੇ ਪਹਿਲਾਂ ਮਹਿਲਾ ਦੇ ਪਤੀ ਕਮਲ ਨੇ ਕਰ ਲਈ ਸੀ ਖੁਦਕੁਸ਼ੀ

ਐਸ ਏ ਐਸ ਨਗਰ, 30 ਜੂਨ (ਸ.ਬ.) ਸਥਾਨਕ ਪਿੰਡ ਮਟੌਰ ਦੀ ਵਸਨੀਕ ਤਿੰਨ ਬੱਚਿਆਂ ਦੀ ਮਾਂ ਵਲੋਂ ਆਪਣੇ ਮਾਸੂਮ ਬੱਚਿਆਂ ਨੂੰ ਕਥਿਤ ਤੌਰ ਤੇ ਰੋਪੜ ਨਹਿਰ ਵਿਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 10 ਸਾਲਾ ਤਪਿਸ਼, 7 ਸਾਲਾ ਤਨਵੀ ਅਤੇ 4 ਸਾਲਾ ਨਿਤਿਨ ਦੀ ਮੌਤ ਹੋ ਗਈ ਜਦੋਂਕਿ ਬੱਚਿਆਂ ਦੀ ਮਾਂ ਨੂੰ ਬਚਾ ਲਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਹਿਲਾ ਪਿੰਡ ਵਿੱਚ ਰਹਿੰਦੇ ਇੱਕ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ ਹੈ। ਇਸ ਦੇ ਪਤੀ ਕਮਲ (ਜੋ ਮਜਦੂਰੀ ਦਾ ਕੰਮ ਕਰਦਾ ਸੀ) ਨੇ ਕਰੀਬ 10 ਮਹੀਨੇ ਪਹਿਲਾਂ ਖੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਪਰਿਵਾਰ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਸੀ।

ਮ੍ਰਿਤਕ ਬੱਚਿਆਂ ਦੀ ਮਾਂ ਸ਼ਕੁੰਤਲਾ ਉਰਫ਼ ਸੁਮਨ ਦੇ ਸੱਸ-ਸਹੁਰੇ ਨੇ ਦੋਸ਼ ਲਗਾਇਆ ਕਿ ਉਹ ਪਹਿਲਾਂ ਤੋਂ ਹੀ ਬੱਚਿਆਂ ਨੂੰ ਮਾਰਨਾ ਚਾਹੁੰਦੀ ਸੀ। ਸੱਸ-ਸਹੁਰੇ ਨੇ ਦੋਸ਼ ਲਗਾਇਆ ਕਿ ਸ਼ਕੁੰਤਲਾ ਦਾ ਵਿਵਹਾਰ ਕਾਫ਼ੀ ਸਮੇਂ ਤੋਂ ਸ਼ੱਕੀ ਸੀ ਅਤੇ ਉਹ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਦੀ ਰਹਿੰਦੀ ਸੀ।

ਹਾਲਾਂਕਿ ਮੁਹੱਲੇ ਦੇ ਲੋਕਾਂ ਅਤੇ ਕੁਝ ਪਰਿਵਾਰਕ ਜਾਣਕਾਰਾਂ ਦਾ ਕਹਿਣਾ ਹੈ ਕਿ ਉਹ ਇਸ ਗੱਲ ਤੇ ਯਕੀਨ ਨਹੀਂ ਕਰਦੇ ਕਿ ਸ਼ਕੁੰਤਲਾ ਨੇ ਖੁਦ ਵੀ ਨਹਿਰ ਵਿਚ ਛਾਲ ਮਾਰੀ ਹੋਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਸੱਚ ਸਾਹਮਣੇ ਆ ਸਕੇ।

ਫਿਲਹਾਲ ਪੁਲੀਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ। ਇਸ ਸੰਬੰਧੀ ਡੀ. ਐਸ. ਪੀ. ਸਿਟੀ-1 ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਇਸ ਘਟਨਾ ਬਾਰੇ ਸੂਚਨਾ ਮਿਲੀ ਹੈ ਅਤੇ ਸ਼ੁਰੂਆਤੀ ਜਾਂਚ ਉਪਰੰਤ ਪੁਲੀਸ ਪਾਰਟੀ ਨੂੰ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰਨ ਲਈ ਰੋਪੜ ਵਿਖੇ ਭੇਜਿਆ ਗਿਆ ਹੈ, ਜਿਥੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ ਅਤੇ ਤੀਜੇ ਦੀ ਭਾਲ ਜਾਰੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending