Connect with us

Mohali

ਪੰਜਾਬੀ ਅਤੇ ਪੰਜਾਬੀਅਤ ਦੋਖੀ ਅਫ਼ਸਰਾਂ ਦਾ ਇੱਕ ਧੜਾ ਰਚ ਰਿਹਾ ਹੈ ਭਾਸ਼ਾ ਵਿਭਾਗ ਦਾ ਭੋਗ ਪਾਉਣ ਦੀਆਂ ਸਾਜ਼ਿਸ਼ਾਂ : ਇਪਟਾ

Published

on

ਐਸ ਏ ਐਸ ਨਗਰ, 30 ਜੂਨ (ਸ.ਬ.) ਇਪਟਾ, ਪੰਜਾਬ ਦੇ ਪ੍ਰਧਾਨ ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਕਿਹਾ ਹੈ ਕਿ ਪੰਜਾਬੀ ਅਤੇ ਪੰਜਾਬੀਅਤ ਦੋਖੀ ਅਫ਼ਸਰਾਂ ਦੇ ਇੱਕ ਧੜੇ ਵਲੋਂ ਭਾਸ਼ਾ ਵਿਭਾਗ ਦਾ ਭੋਗ ਪਾਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਵੱਲੋਂ ਵੀ ਇਸ ਸੰਬੰਧੀ ਖਦਸਾ ਜਾਹਿਰ ਕਰਦਿਆਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਹਿਫ਼ਾਜਤ ਕਰਨ ਦਾ ਹੋਕਾ ਦਿੱਤਾ ਗਿਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਜੋ ਖੁਦ ਇੱਥ ਪੰਜਾਬੀ ਕਲਾਕਾਰ ਹਨ) ਨੂੰ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਦਾ ਭੋਗ ਪਾਉਣ ਦੀਆਂ ਘਟੀਆਂ ਸਾਜ਼ਿਸ਼ਾਂ ਘੜਣ ਵਾਲੀ ਅਫਸ਼ਰਸ਼ਾਹੀ ਇਸ ਗੱਲੋਂ ਹੋਰ ਖਿੱਝ ਗਈ ਹੈ ਕਿ ਪਿਛਲੇ ਸਮੇਂ ਵਿੱਚ ਭਾਸ਼ਾ ਵਿਭਾਗ ਨੂੰ ਪ੍ਰਕਾਸ਼ਨ ਲਈ ਕੋਈ ਰਾਸ਼ੀ ਨਾ ਮਿਲਣ ਦੇ ਬਾਵਜੂਦ ਵਿਭਾਗ ਦੀ ਟੀਮ ਨੇ ਕਾਫੀ ਚਿਰ ਤੋਂ ਪੈਂਡਿੰਗ ਪਏ ਵਿਭਾਗੀ ਰਸਾਲੇ ਆਪਣੇ ਤੌਰ ਤੇ ਛਪਾ ਲਏ ਹਨ ਅਤੇ ਪਿਛਲੇ ਸਮਾਗਮਾਂ ਦੀ ਅਦਾਇਗੀ ਰੋਕੀ ਹੋਣ ਦੇ ਬਾਵਜੂਦ ਵਿਭਾਗ ਦੀ ਟੀਮ ਅਗਲੇ ਪ੍ਰੋਗਰਾਮ ਉਤਸ਼ਾਹ ਨਾਲ ਉਲੀਕੀ ਤੁਰੀ ਜਾਂਦੀ ਹੈ।

ਉਨਾਂ ਕਿਹਾ ਹੈ ਕਿ ਸਾਰੀਆਂ ਭਰਾਤਰੀ ਜੱਥੇਬੰਦੀਆਂ, ਪੰਜਾਬੀ ਅਤੇ ਪੰਜਾਬੀਆਂ ਨਾਲ ਮੋਹ ਰੱਖਣ ਵਾਲਿਆਂ ਨੂੰ ਪੰਜਾਬ ਦੋਖੀ ਅਫਸ਼ਰਸ਼ਾਹੀ ਖਿਲ਼ਾਫ ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ ਤਾਂ ਜੋ ਭਾਸ਼ਾ ਵਿਭਾਗ ਬੰਦ ਕਰਨ ਦੀਆਂ ਕੋਸ਼ਿਸ਼ਾਂ ਨੂੰ ਨੱਥ ਪਾਈ ਜਾ ਸਕੇ।

ਇਪਟਾ, ਪੰਜਾਬ ਦੇ ਜਰਨਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕਮਲ ਨੈਨ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਕਹਿਣ ਦੇ ਬਾਵਜੂਦ ਸਂੈਕੜੇ ਕਿਤਾਬਾਂ ਦੇ ਪ੍ਰਕਾਸ਼ਨ ਲਈ ਕੋਈ ਬੱਜਟ ਨਾ ਦੇਣਾ, ਬੀਤੇ ਮਹੀਨਿਆਂ ਦੌਰਾਨ ਕਰਾਏ ਸਮਾਗਮਾਂ ਦੀਆਂ ਅਦਾਇਗੀਆਂ ਨਾ ਕਰਨਾ, ਖਾਲੀ ਪਈਆਂ ਛੇ ਦਰਜਨ ਦੇ ਕਰੀਬ ਅਸਾਮੀਆਂ ਵਿਰੁੱਧ ਕੰਮ ਕਰਦੇ ਕੱਚੇ ਕਰਮਚਾਰੀਆਂ ਦੇ ਕੰਮ ਕਰਦੇ ਰਹਿਣ ਦੀ ਪ੍ਰਵਾਨਗੀ ਨਾ ਦੇਣਾ, ਵਾਰ-ਵਾਰ ਲਿਖਣ ਦੇ ਬਾਵਜੂਦ ਲੇਖਕਾਂ ਦੇ ਠਹਿਰਨ ਲਈ ਬਣੇ ਭਾਸ਼ਾ ਵਿਭਾਗ ਦੇ ਸਾਹਿਤ ਸਦਨ ਤੋਂ ਐਨ. ਸੀ. ਸੀ. ਦਾ ਕਬਜ਼ਾ ਹਟਾਉਣ ਲਈ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰਨਾ ਇਸ ਗੱਲ ਦੀ ਮਿਸਾਲ ਹਨ ਕਿ ਅਫਸਰਸ਼ਾਹੀ ਦਾ ਇੱਕ ਧੜਾ ਭਾਸ਼ਾ ਵਿਭਾਗ ਨੂੰ ਬੰਦ ਕਰਨਾ ਚਾਹੁੰਦਾ ਹੈ।

ਇਪਟਾ, ਪੰਜਾਬ ਦੇ ਆਗੂਆਂ ਗੁਰਮੀਤ ਸਿੰਘ, ਮੇਘ ਰਾਜ ਰੱਲਾ, ਗੁਰਦਿਆਲ ਨਿਰਮਾਣ, ਦਲਬਾਰ ਸਿੰਘ ਚੱਠਾ ਸੇਖਵਾਂ, ਹਰਜੀਤ ਕੈਂਥ, ਡਾ. ਕੁਲਦੀਪ ਸਿੰਘ ਦੀਪ, ਡਾ. ਅਮਨ ਭੋਗਲ, ਸੁਿਰੰਦਰ ਰਸੂਲਪੁਰ, ਰਾਬਿੰਦਰ ਰੱਬੀ, ਬਲਬੀਰ ਮੂਧਲ, ਦਲਜੀਤ ਸੋਨਾ, ਗੁਰਮੀਤ ਪਾਹੜਾ, ਸੁਰੇਸ਼ ਮਹਿਤਾ, ਡਾ. ਹਰਭਜਨ ਸਿੰਘ, ਪ੍ਰਦੀਪ ਸ਼ਰਮਾ, ਰਾਜਵਿੰਦਰ ਸਮਰਾਲਾ, ਦੀਪਕ ਕੁਮਾਰ, ਇੰਦਰਜੀਤ ਮੋਗਾ, ਅਵਤਾਰ ਸਿੰਘ ਮੋਗਾ, ਨੀਰਜ ਕੌਸ਼ਿਕ, ਗੁਰਵਿੰਦਰ ਸਿੰਘ, ਅਸ਼ੋਕ ਪੁਰੀ, ਸਰਘੀ ਪ੍ਰੀਵਾਰ ਦੇ ਰੰਗਕਰਮੀ ਕੁੱਕੂ ਦੀਵਾਨ, ਰੰਜੀਵਨ ਸਿੰਘ, ਨਰਿੰਦਰ ਨਸਰੀਨ, ਲਖਵਿੰਦਰ ਸਿੰਘ ਅਤੇ ਰਿੱਤੂ ਰਾਗ ਨੇ ਨਰਿੰਦਰ ਪਾਲ ਨੀਨਾ ਨੇ ਕਿਹਾ ਕਿ ਸਾਰਿਆਂ ਨੂੰ ਭਾਸ਼ਾ ਵਿਭਾਗ ਨੂੰ ਬਚਾਊਣ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending