Connect with us

Mohali

ਪੰਜਾਬ ਵਿੱਚ ਬਿਜਲੀ ਸੰਕਟ ਕਾਰਨ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟਿਆ : ਕੁਲਜੀਤ ਸਿੰਘ ਬੇਦੀ

Published

on

ਐਸ ਏ ਐਸ ਨਗਰ, 30 ਜੂਨ (ਸ.ਬ.) ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਇੱਕ ਪਾਸੇ ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕ ਸੜਕਾਂ ਤੇ ਆ ਕੇ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਦੂਜੇ ਪਾਸੇ ਸੂਬਾ ਸਰਕਾਰ ਆਪਣੇ ਵਾਇਦੇ ਪੂਰੇ ਕਰਨ ਦੀ ਥਾਂ ਇਸ਼ਤਿਹਰਬਾਜੀ ਰਾਂਹੀ ਆਪਣੇ ਗੁਣਗਾਨ ਵਿੱਚ ਲੱਗੀ ਹੋਈ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮੁਹਾਲੀ ਅਤੇ ਇਸ ਨਾਲ ਲੱਗਦੇ ਪਿੰਡਾਂ ਵਿੱਚ ਹਾਲਾਤ ਬਹੁਤ ਮਾੜੇ ਹਨ। ਕਿਸੇ ਵੀ ਸੈਕਟਰ ਵਿੱਚ ਚਲੇ ਜਾਓ, ਲੋਕ ਬਿਜਲੀ ਕੱਟਾਂ ਤੋਂ ਤੰਗ ਆ ਚੁੱਕੇ ਹਨ। ਸੀਨੀਅਰ ਸਿਟੀਜ਼ਨ, ਬਿਮਾਰ ਮਰੀਜ਼, ਛੋਟੇ ਬੱਚੇ ਅਤੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਗਰਮੀ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਹੋ ਗਿਆ ਹੈ, ਜਦਕਿ ਪੜ੍ਹਾਈ ਅਤੇ ਰੋਜ਼ਾਨਾ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਨੂੰ 24 ਘੰਟੇ ਅਤੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾਵੇਗੀ, ਪਰ ਅੱਜ ਨਾ ਸ਼ਹਿਰਾਂ ਵਿੱਚ ਲੋਕਾਂ ਨੂੰ ਢੰਗ ਨਾਲ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਸਮੇਂ ਸਿਰ ਸਪਲਾਈ ਮਿਲ ਰਹੀ ਹੈ। ਕਿਸਾਨ ਰਾਤਾਂ ਖੇਤਾਂ ਵਿੱਚ ਗੁਜ਼ਾਰਨ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਵਿੱਚ ਮੁਲਾਜ਼ਮਾਂ ਅਤੇ ਲਾਈਨਮੈਨਾਂ ਦੀ ਭਾਰੀ ਘਾਟ ਹੈ। ਲੋੜੀਂਦੇ ਸਾਜ਼ੋ-ਸਾਮਾਨ ਅਤੇ ਸਟਾਕ ਦੀ ਕਮੀ ਕਾਰਨ ਛੋਟੇ-ਛੋਟੇ ਫਾਲਟ ਵੀ ਲੰਬੇ ਸਮੇਂ ਤੱਕ ਠੀਕ ਨਹੀਂ ਹੋ ਰਹੇ। ਕਈ ਵਾਰ ਫਿਊਜ਼ ਉੱਡਣ ਜਾਂ ਹੋਰ ਖ਼ਰਾਬੀ ਤੋਂ ਬਾਅਦ ਲੋਕਾਂ ਨੂੰ ਘੰਟਿਆਂ ਬਿਜਲੀ ਦੀ ਉਡੀਕ ਕਰਨੀ ਪੈਂਦੀ ਹੈ। ਸ਼ਿਕਾਇਤਾਂ ਲਈ ਕੀਤੇ ਫੋਨ ਵੀ ਸਮੇਂ ਸਿਰ ਨਹੀਂ ਚੁੱਕੇ ਜਾਂਦੇ, ਜਿਸ ਕਾਰਨ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ।

ਉਹਨਾਂ ਬਿਜਲੀ ਮੰਤਰੀ ਤੋਂ ਮੰਗ ਕੀਤੀ ਕਿ ਉਹ ਜ਼ਮੀਨੀ ਹਕੀਕਤ ਨੂੰ ਦੇਖਣ ਲਈ ਖੁਦ ਮੈਦਾਨ ਵਿੱਚ ਆਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵਿੱਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, ਲੋੜੀਂਦਾ ਸਾਜ਼ੋ-ਸਾਮਾਨ ਉਪਲਬਧ ਕਰਵਾਇਆ ਜਾਵੇ ਅਤੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਬੇਦੀ ਨੇ ਕਿਹਾ ਕਿ ਜੇਕਰ ਹਾਲਾਤ ਜਲਦੀ ਨਾ ਸੁਧਰੇ ਤਾਂ ਲੋਕਾਂ ਦਾ ਗੁੱਸਾ ਹੋਰ ਵੱਧ ਸਕਦਾ ਹੈ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending