Connect with us

Mohali

ਮੁਹਾਲੀ ਸ਼ਹਿਰ ਵਿੱਚ ਚੋਰ ਅਤੇ ਝਪਟਮਾਰ ਸਰਗਰਮ, ਦਿਨ ਦਹਾੜੇ ਦੇ ਰਹੇ ਹਨ ਵਾਰਦਾਤਾਂ ਨੂੰ ਅੰਜਾਮ

Published

on

ਲੋਕਾਂ ਦੇ ਘਰਾਂ ਦੀਆਂ ਨੰਬਰ ਪਲੇਟਾਂ, ਸਲਿੰਡਰ, ਬੈਟਰੀਆਂ, ਸਾਈਕਲਾਂ ਆਦਿ ਦੀ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ

ਐਸ ਏ ਐਸ ਨਗਰ, 30 ਜੂਨ (ਸ.ਬ.) ਪੰਜਾਬ ਦੇ ਸਭਤੋਂ ਆਧੁਨਿਕ ਸਹੂਲਤਾਂ ਨਾਲ ਲੈਸ ਮੰਨੇ ਜਾਂਦੇ ਮੁਹਾਲੀ ਸ਼ਹਿਰ ਦੀ ਕਾਨੂੰਨ ਵਿਵਸਥਾ ਪਹਿਲਾਂ ਵੀ ਸਵਾਲਾਂ ਦੇ ਘੇਰੇ ਵਿੱਚ ਰਹਿੰਦੀ ਆਈ ਹੈ ਅਤੇ ਹੁਣ ਸ਼ਹਿਰ ਵਿੱਚ ਵਾਪਰਦੀਆਂ ਚੋਰੀ ਚਕਾਰੀ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਵਿੱਚ ਕਾਫੀ ਵਾਧਾ ਹੋ ਗਿਆ ਹੈ।

ਅੱਜਕੱਲ ਦੇ ਭਾਰੀ ਗਰਮੀ ਦੇ ਇਸ ਮੌਸਮ ਵਿੱਚ ਜਿਆਦਾਤਰ ਲੋਕ ਆਪਣੇ ਘਰਾਂ ਦੇ ਦਰਵਾਜੇ ਬੰਦ ਕਰਕੇ ਅੰਦਰ ਏ ਸੀ ਵਿੱਚ ਪਏ ਰਹਿੰਦੇ ਹਨ ਅਤੇ ਇਸ ਦੌਰਾਨ ਚੋਰਾਂ ਵਲੋਂ ਬਾਕਾਇਦਾ ਲੋਕਾਂ ਦੇ ਘਰਾਂ ਵਿੱਚ ਦਾਖਿਲ ਹੋ ਕੇ ਉਹਨਾਂ ਦੇ ਵਿਹੜਿਆਂ ਵਿੱਚ ਪਿਆ ਸਾਮਾਨ, ਪੌੜੀਆਂ ਹੇਠ ਪਈਆਂ ਇਨਵਰਟਰ ਦੀਆਂ ਬੈਟਰੀਆਂ, ਸਾਈਕਲ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਜਾਂਦਾ ਹੈ। ਹੋਰ ਤਾਂ ਹੋਰ ਇਹ ਚੋਰ ਹੁਣ ਲੋਕਾਂ ਦੇ ਘਰਾਂ ਦੇ ਬਾਹਰ ਲੱਗੀਆਂ ਨੇਮ ਪਲੇਟਾਂ ਵੀ ਲਾਹੁਣ ਲੱਗ ਗਏ ਹਨ।

ਇਸ ਸੰਬੰਧੀ ਸਮਾਜਸੇਵੀ ਆਗੂ ਸ੍ਰੀ ਅਤੁਲ ਸ਼ਰਮਾ ਕਹਿੰਦੇ ਹਨ ਕਿ ਆਮ ਤੌਰ ਤੇ ਲੋਕ ਛੋਟੇ ਪੱਧਰ ਤੇ ਹੋਣ ਵਾਲੀਆਂ ਇਹਨਾਂ ਵਾਰਦਾਤਾਂ ਦੀ ਸ਼ਿਕਾਇਤ ਤਕ ਦਰਜ ਨਹੀਂ ਕਰਵਾਉਂਦੇ ਜਿਸ ਕਾਰਨ ਇਹਨਾਂ ਚੋਰਾਂ ਦੇ ਹੌਂਸਲੇ ਹੋਰ ਵੀ ਵੱਧ ਜਾਂਦੇ ਹਨ।

ਇਸ ਦੌਰਾਨ ਸ਼ਹਿਰ ਵਿੱਚ ਝਪਟਮਾਰੀ ਦੀਆਂ ਵਾਰਦਾਤਾਂ ਵੀ ਵੱਧ ਰਹੀਆਂ ਹਨ ਅਤੇ ਅਣਪਛਾਤੇ ਵਿਅਕਤੀਆਂ ਵਲੋਂ ਸੜਕ ਤੇ ਇੱਕਲੀ ਜਾ ਰਹੀ ਕਿਸੇ ਮਹਿਲਾਂ ਦੀ ਚੈਨੀ ਖਿੱਚੇ ਜਾਣ ਦੀਆਂ ਘਟਨਾਵਾ ਦੀ ਗਿਣਤੀ ਵੱਧ ਰਹੀ ਹੈ।

ਸਥਾਨਕ ਫੇਜ਼ 7 ਦੇ ਵਸਨੀਕ ਸz. ਅਵਤਾਰ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਉਹਨਾਂ ਦੇ ਮੁਹੱਲੇ ਵਿੱਚ ਚੋਰਾਂ ਵਲੋਂ ਲੋਕਾਂ ਦੇ ਘਰਾਂ ਵਿੱਚ ਵੜ ਕੇ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਬਹੁਤ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਚੋਰਾਂ ਵਲੋਂ ਜਿਆਦਾਤਰ ਇਨਵਰਟਰ ਦੀਆਂ ਬੈਟਰੀਆਂ, ਸਾਈਕਲ ਆਦਿ ਚੁੱਕ ਲਿਆ ਜਾਂਦਾ ਹੈ। ਜੇਕਰ ਘਰ ਦੇ ਮਾਲਕ ਨੂੰ ਖੜਕਾ ਹੋ ਜਾਵੇ ਤਾਂ ਇਹ ਤੁਰਤ ਫੁਰਤ ਵਿੱਚ ਫਰਾਰ ਹੋ ਜਾਂਦੇ ਹਨ ਜਿਸ ਨਾਲ ਜਾਹਿਰ ਹੁੰਦਾ ਹੈ ਕਿ ਇਹਨਾਂ ਨੂੰ ਇਲਾਕੇ ਦੀ ਪੂਰੀ ਜਾਣਕਾਰੀ ਹੁੰਦੀ ਹੈ।

ਇਸ ਸੰਬੰਧੀ ਫੇਜ਼ 4 ਦੀ ਕੌਂਸਲਰ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਇਹਨਾਂ ਚੋਰਾਂ ਦੇ ਹੌਂਸਲੇ ਇੰਨੇ ਜਿਆਦਾ ਹਨ ਕਿ ਇਹ ਸੀ ਸੀ ਟੀ ਵੀ ਕੈਮਰਿਆਂ ਦੀ ਵੀ ਪਰਵਾਹ ਨਹੀਂ ਕਰਦੇ ਅਤੇ ਦਿਨ ਦਹਾੜੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਅਜਿਹੇ ਦੋ ਚੋਰ ਦੁਪਹਿਰ ਵੇਲੇ ਫੇਜ਼ 5 ਦੀ ਇੱਕ ਕੋਠੀ ਦੇ ਬਾਹਰ ਲੱਗੀ ਸਟੀਲ ਦੀ ਨੇਮ ਪਲੇਟ ਹੀ ਲਾਹ ਕੇ ਲੈ ਗਏ।

ਉਹਨਾਂ ਮੰਗ ਕੀਤੀ ਹੈ ਕਿ ਪੁਲੀਸ ਵਲੋਂ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending