Connect with us

Mohali

ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਮਾਨਸੂਨ ਤੋਂ ਪਹਿਲਾਂ ਮੁਹਾਲੀ ਦੀਆਂ ਤਿਆਰੀਆਂ ਦਾ ਜਾਇਜ਼ਾ

Published

on

ਲਾਪਰਵਾਹੀ ਮਿਲਣ ਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ

ਐਸ ਏ ਐਸ ਨਗਰ, 30 ਜੂਨ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮਾਨਸੂਨ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਲਾਪਰਵਾਹੀ ਮਿਲੀ, ਉੱਥੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨਾਲ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਅਤੇ ਸੈਨੀਟੇਸ਼ਨ ਵਿੰਗ, ਜਨ ਸਿਹਤ ਤੇ ਸੀਵਰੇਜ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਮੇਅਰ ਵਲੋਂ ਸਭ ਤੋਂ ਪਹਿਲਾਂ ਸੈਕਟਰ 79-80 ਵਿੱਚ ਸੀ ਪੀ ਮਾਲ ਨੇੜੇ ਸਫ਼ਾਈ ਕਾਰਜਾਂ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਸੈਕਟਰ-71 ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿੱਥੇ ਕਈ ਰੋਡ ਗਲੀਆਂ ਬੰਦ ਪਈਆਂ ਮਿਲੀਆਂ। ਇਸ ਤੋਂ ਇਲਾਵਾ ਇੱਕ ਕੋਠੀ ਮਾਲਕ ਵੱਲੋਂ ਸੀਵਰੇਜ ਦਾ ਪਾਈਪ ਸਿੱਧਾ ਸੜਕ ਤੇ ਛੱਡਿਆ ਗਿਆ ਸੀ ਜਿਸਦਾ ਸਖ਼ਤ ਨੋਟਿਸ ਲੈਂਦਿਆਂ ਮੇਅਰ ਨੇ ਤੁਰੰਤ ਪਾਈਪ ਹਟਾਉਣ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਰੋਡ ਗਲੀਆਂ ਦੀ ਤੁਰੰਤ ਸਫ਼ਾਈ ਕਰਵਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਰੋਡ ਗਲੀਆਂ ਦੇ ਉੱਪਰਲੀ ਸਫ਼ਾਈ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੈ, ਜਦਕਿ ਅੰਦਰੂਨੀ ਸਫ਼ਾਈ ਜਨ ਸਿਹਤ ਵਿਭਾਗ ਵੱਲੋਂ ਕੀਤੀ ਜਾਵੇਗੀ।

ਇਸ ਤੋਂ ਬਾਅਦ ਮੇਅਰ ਸਮਾਣਾ ਨੇ ਫੇਜ਼-4 ਅਤੇ ਫੇਜ਼-5 ਦਾ ਦੌਰਾ ਕੀਤਾ, ਜਿੱਥੇ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਉਨ੍ਹਾਂ ਨੂੰ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਫੇਜ਼-5 ਮਾਰਕੀਟ ਦੇ ਜਨਤਕ ਬਾਥਰੂਮ ਦਾ ਨਿਰੀਖਣ ਕਰਦਿਆਂ ਸਾਹਮਣੇ ਆਇਆ ਕਿ ਪਹਿਲਾਂ ਟਾਇਲਟਾਂ ਦੇ ਦਰਵਾਜ਼ੇ ਨਹੀਂ ਸਨ, ਜੋ ਹੁਣ ਲੱਗ ਚੁੱਕੇ ਹਨ। ਹਾਲਾਂਕਿ ਬਾਹਰ ਦੀਆਂ ਟਾਈਲਾਂ ਟੁੱਟੀਆਂ ਹੋਈਆਂ ਹਨ ਅਤੇ ਰੋਡ ਗਲੀਆਂ ਅੰਦਰੋਂ ਪੂਰੀ ਤਰ੍ਹਾਂ ਚੋਕ ਪਈਆਂ ਹਨ। ਮੇਅਰ ਨੇ ਇਨ੍ਹਾਂ ਦੀ ਤੁਰੰਤ ਮੁਰੰਮਤ ਅਤੇ ਸਫ਼ਾਈ ਦੇ ਨਿਰਦੇਸ਼ ਦਿੱਤੇ। ਦੌਰੇ ਦੌਰਾਨ ਫੇਜ਼-5 ਮਾਰਕੀਟ ਦੇ ਪਿਛਲੇ ਪਾਸੇ ਭੈਣਾਂ ਦੇ ਢਾਬੇ ਤੋਂ ਦਾਵਤ ਹੋਟਲ ਤੱਕ ਪੁੱਟੀ ਹੋਈ ਸੜਕ ਦਾ ਮੁੱਦਾ ਵੀ ਉਠਿਆ। ਸੀਵਰੇਜ ਲਾਈਨ ਪੈਣ ਤੋਂ ਬਾਅਦ ਕਈ ਮਹੀਨਿਆਂ ਤੋਂ ਇਹ ਸੜਕ ਨਹੀਂ ਬਣੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇੱਥੇ ਹੀ ਆਮ ਆਦਮੀ ਕਲੀਨਿਕ ਵੀ ਸਥਿਤ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 30 ਜੂਨ ਤੱਕ ਰੋਡ ਗਲੀਆਂ ਦੀ ਸਫ਼ਾਈ ਦਾ ਟੀਚਾ ਰੱਖਿਆ ਗਿਆ ਸੀ ਅਤੇ ਜਿੱਥੇ ਵੀ ਕਮੀ ਮਿਲੀ ਹੈ, ਉੱਥੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਨਸੂਨ ਦੌਰਾਨ ਸ਼ਹਿਰ ਵਾਸੀਆਂ ਨੂੰ ਪਾਣੀ ਭਰਨ ਜਾਂ ਸੀਵਰੇਜ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending