Connect with us

Mohali

ਸਿਰਫ ਸਰਕਾਰੀ ਇਸ਼ਤਿਹਾਰਾਂ ਵਿੱਚ ਹੀ ਪਾਵਰ ਸਰਪਲੱਸ ਹੈ ਪੰਜਾਬ, ਜ਼ਮੀਨੀ ਪੱਧਰ ਤੇ ਬਿਜਲੀ ਗਾਇਬ : ਸੰਜੀਵ ਵਸ਼ਿਸ਼ਠ

Published

on

14 ਲੱਖ ਟਿਊਬਵੈਲਾਂ ਵਾਲੇ ਕਿਸਾਨ 8 ਘੰਟਿਆਂ ਦੀ ਥਾਂ 3-4 ਘੰਟੇ ਬਿਜਲੀ ਲਈ ਵੀ ਤਰਸੇ

ਐਸ ਏ ਐਸ ਨਗਰ, 30 ਜੂਨ (ਸ.ਬ.) ਭਾਰਤੀ ਜਨਤਾ ਪਾਰਟੀ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿੱਚ ਬਿਜਲੀ ਸਰਪਲਸ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਇਹ ਸਿਰਫ ਹਵਾ ਹਵਾਈ ਦਾਅਵੇ ਹੀ ਹਨ ਜਿਹੜੇ ਸਰਕਾਰ ਦੇ ਇਸ਼ਤਿਹਾਰਾਂ ਵਿੱਚ ਹੀ ਦਿਖਦੇ ਹਨ ਜਦੋਂਕਿ ਜਮੀਨੀ ਪੱਧਰ ਤੇ ਹਾਲਾਤ ਇਹ ਹਨ ਕਿ 14 ਲੱਖ ਟਿਊਬਵੈਲਾਂ ਵਾਲੇ ਕਿਸਾਨ 8 ਘੰਟਿਆਂ ਦੀ ਥਾਂ 3-4 ਘੰਟੇ ਬਿਜਲੀ ਲਈ ਤਰਸ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਖ਼ਿਲਾਫ ਅਮ੍ਰਿਤਸਰ, ਸੰਗਰੂਰ, ਮਾਨਸਾ, ਪਟਿਆਲਾ, ਬਠਿੰਡਾ, ਧੋਲਾ, ਤਪਾ, ਗੋਇੰਦਵਾਲ ਸਾਹਿਬ, ਕੱਥੂਨੰਗਲ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਥਾਵਾਂ ਤੇ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ ਅਤੇ ਗਰਿੱਡਾਂ ਦਾ ਘਿਰਾਓ ਅਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਠ ਘੰਟੇ ਨਿਰੰਤਰ ਬਿਜਲੀ” ਅਤੇ ਪਾਵਰ ਸਰਪਲੱਸ ਪੰਜਾਬ” ਦੇ ਦਾਅਵਿਆਂ ਦੀ ਪੋਲ ਪੂਰੀ ਤਰ੍ਹਾਂ ਖੁੱਲ ਗਈ ਹੈ।

ਉਹਨਾਂ ਕਿਹਾ ਕਿ ਝੋਨੇ ਦੀ ਲੁਆਈ ਦੇ ਸੀਜ਼ਨ ਵਿੱਚ ਪੰਜਾਬ ਦੀ ਬਿਜਲੀ ਮੰਗ 14,000 ਤੋਂ 16,000 ਮੈਗਾਵਾਟ ਤੱਕ ਪਹੁੰਚ ਜਾਂਦੀ ਹੈ, ਜਦਕਿ ਸਰਕਾਰ ਦੀ ਸਪਲਾਈ ਅਤੇ ਲੋਡ ਮੈਨੇਜਮੈਂਟ ਦੀ ਹਕੀਕਤ ਅੱਜ ਸਭ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਲਗਭਗ 13.94 ਲੱਖ ਖੇਤੀਬਾੜੀ ਟਿਊਬਵੈਲ ਹਨ, ਜੋ ਖੇਤੀ ਦੀ ਰੀੜ੍ਹ ਦੀ ਹੱਡੀ ਹਨ, ਪਰ ਇਨ੍ਹਾਂ ਲਈ ਲੋੜੀਂਦੀ ਬਿਜਲੀ ਦੇਣ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਦਾਅਵਾ ਕਰਦੀ ਰਹੀ, ਪਰ ਕਿਸਾਨਾਂ ਨੂੰ ਸਿਰਫ਼ 3 ਤੋਂ 4 ਘੰਟੇ ਹੀ ਟੁੱਟੀ-ਫੁੱਟੀ ਸਪਲਾਈ ਮਿਲ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਦੀ ਹਾਲਤ ਵੀ ਮਾਨ ਸਰਕਾਰ ਦੀ ਤਿਆਰੀ ਦੀ ਪੋਲ ਖੋਲਦੀ ਹੈ। ਜਦੋਂ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਝੋਨੇ ਦੇ ਸੀਜ਼ਨ ਵਿੱਚ ਮੰਗ ਰਿਕਾਰਡ ਪੱਧਰ ਤੇ ਜਾਵੇਗੀ, ਤਾਂ ਬੈਕਅੱਪ ਪ੍ਰਬੰਧ ਪਹਿਲਾਂ ਕਿਉਂ ਨਹੀਂ ਕੀਤੇ ਗਏ? ਉਨ੍ਹਾਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨ ਮਹਿੰਗਾ ਡੀਜ਼ਲ ਫੂਕ ਕੇ ਜਨਰੇਟਰ ਚਲਾਉਣ ਲਈ ਮਜਬੂਰ ਹਨ। ਇੱਕ ਏਕੜ ਝੋਨੇ ਦੀ ਸਿੰਚਾਈ ਦਾ ਵਾਧੂ ਡੀਜ਼ਲ ਖਰਚਾ ਕਿਸਾਨ ਦੀ ਕਮਰ ਤੋੜ ਰਿਹਾ ਹੈ। ਪਹਿਲਾਂ ਹੀ ਕਰਜ਼ੇ ਹੇਠ ਦਬਿਆ ਅੰਨਦਾਤਾ ਹੁਣ ਸਰਕਾਰ ਦੀ ਨਾਕਾਮੀ ਦੀ ਕੀਮਤ ਆਪਣੀ ਜੇਬ ਤੋਂ ਭਰ ਰਿਹਾ ਹੈ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਾਂ, ਸੋਸ਼ਲ ਮੀਡੀਆ ਅਤੇ ਇਮੇਜ ਮੈਨੇਜਮੈਂਟ ਤੇ ਹੈ। ਜ਼ਮੀਨ ਤੇ ਨਾ ਬਿਜਲੀ ਹੈ, ਨਾ ਪ੍ਰਬੰਧ ਹੈ, ਨਾ ਜਵਾਬਦੇਹੀ ਹੈ। ਇਹ ਸਰਕਾਰ ਪਾਵਰ ਸਰਪਲੱਸ ਨਹੀਂ, ਪ੍ਰੋਪੈਗੈਂਡਾ ਸਰਪਲੱਸ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending