Connect with us

Mohali

ਖਰੜ ਪੁਲੀਸ ਵਲੋਂ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ 6 ਵਿਅਕਤੀ ਕਾਬੂ

Published

on

25000 ਰੁਪਏ ਨਕਦ ਅਤੇ 3 ਸੋਨੇ ਦੀਆਂ ਮੁੰਦਰੀਆਂ ਬਰਾਮਦ ਕੀਤੀਆਂ

ਖਰੜ, 2 ਜੁਲਾਈ (ਸ.ਬ.) ਖਰੜ ਪੁਲੀਸ ਨੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ 6 ਵਿਅਕਤੀਆਂ 25000 ਰੁਪਏ ਅਤੇ 3 ਸੋਨੇ ਦੀਆਂ ਮੁੰਦਰੀਆਂ ਸਮੇਤ ਕਾਬੂ ਕੀਤਾ ਹੈ। ਇਹਨਾਂ ਵਿਅਕਤੀਆਂ ਤੇ ਇਲਜਾਮ ਹੈ ਕਿ ਉਹ ਇਕੱਠੇ ਹੋ ਕੇ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਜੂਆ ਖਿਡਾ ਕੇ ਠੱਗੀਆਂ ਮਾਰਦੇ ਹਨ। ਇਹ ਵਿਅਕਤੀ ਕਿਸੇ ਵਿਅਕਤੀ ਕੋਲ ਪਹੁੰਚ ਕੇ ਪਲਾਸਟਿਕ ਦੀਆਂ ਗੋਟੀਆਂ ਰੱਖਦੇ ਸੀ ਜਿਹਨਾਂ ਵਿੱਚੋਂ ਕਿਸੇ ਇੱਕ ਗੋਟੀ ਦੇ ਗੋਲ ਤਾਰਾ ਬਣਿਆ ਹੁੰਦਾ ਸੀ ਅਤੇ ਤਾਰੇ ਵਾਲੀ ਗੋਟੀ ਤੇ ਦਾਅ ਲਗਵਾ ਕੇ ਲੋਕਾਂ ਨਾਲ ਠੱਗੀਆਂ ਮਾਰਦੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਖਰੜ 1 ਇਸ਼ਾਨ ਸਿੰਗਲਾ ਅਤੇ ਐਸ ਐਚ ਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਿਦਾਇਤਾਂ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸਿਕੰਦਰ ਚੌਧਰੀ ਵਾਸੀ ਖਰੜ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੀ ਦਿਨੀਂ ਉਹਨਾਂ ਦੀ ਦੁਕਾਨ ਤੇ 3 ਵਿਅਕਤੀ ਆਏ ਅਤੇ ਫਿਰ ਕੁੱਝ ਸਮੇਂ ਬਾਅਦ 60-65 ਸਾਲ ਦਾ ਇੱਕ ਬਜੁਰਗ ਵੀ ਆ ਗਿਆ। ਸ਼ਿਕਾਇਤਕਾਰਤਾ ਅਨੁਸਾਰ ਇਸ ਦੌਰਾਨ ਪਹਿਲਾਂ ਆਏ ਤਿੰਨ ਵਿਅਕਤੀਆਂ ਵਿਚੋਂ ਇੱਕ ਨੇ ਦੁਕਾਨ ਦੇ ਕਾਉਂਟਰ ਤੇ ਤਿੰਨ ਪੀਲੇ ਰੰਗ ਦੀਆਂ ਪਲਾਸਟਿਕ ਦੀਆਂ ਗੋਲ ਗੋਟੀਆਂ ਰੱਖੀਆਂ ਜਿਨ੍ਹਾਂ ਦੇ ਹੇਠਾਂ ਸਟਾਰ ਬਣੇ ਹੋਏ ਸੀ। ਉਹਨਾਂ ਵਿਚੋਂ ਇੱਕ ਵਿਅਕਤੀ ਨੇ ਕਾਉਂਟਰ ਤੇ ਪਲਾਸਟਿਕ ਦੀਆਂ ਗੋਟੀਆਂ ਨੂੰ ਇੱਧਰ ਉੱਧਰ ਕਰ ਕੇ ਆਸ ਪਾਸ ਖੜੇ ਵਿਅਕਤੀਆਂ ਨੂੰ ਦਾਅ ਲਾਉਣ ਲਈ ਕਿਹਾ ਅਤੇ ਉਥੇ ਖੜੇ 3 ਵਿਅਕਤੀਆ ਨੇ ਦਾਅ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਉਹ ਜਿੱਤਦੇ ਰਹੇ ਤੇ ਖਿਡਾਉਣ ਵਾਲਾ ਵਿਅਕਤੀ ਉਹਨਾਂ ਨੂੰ ਦੁਗਣੇ ਪੈਸੇ ਦਿੰਦਾ ਰਿਹਾ। ਉਕਤ ਵਿਅਕਤੀ ਨੇ ਉਸਨੂੰ ਵੀ ਦਾਅ ਲਗਾਉਣ ਲਈ ਕਿਹਾ ਤੇ ਉਸਦੇ ਬਹਿਕਾਵੇ ਵਿੱਚ ਆ ਕੇ ਉਸਨੇ ਦਾਅ ਲਗਾਉਣੇ ਸ਼ੁਰੂ ਕਰ ਦਿੱਤੇ। ਉਕਤ ਵਿਅਕਤੀ ਨੇ ਧੋਖਾਧੜੀ ਕਰ ਕੇ 75000/- ਰੁਪਏ ਅਤੇ 1 ਸੋਨੇ ਦੀ ਮੁੰਦਰੀ ਠੱਗ ਲਈ ਅਤੇ ਇੱਕ ਸੋਨੇ ਦੀ ਮੁੰਦਰੀ ਕਾਉਂਟਰ ਤੋਂ ਚੋਰੀ ਲਈ।

ਸ਼ਿਕਾਇਤ ਕਰਤਾ ਨੇ ਕਿਹਾ ਕਿ ਉਸ ਨੂੰ ਬਾਅਦ ਵਿਚ ਪਤਾ ਲਗਾ ਕਿ ਉਕਤ ਵਿਅਕਤੀ ਇਕੱਠੇ ਕਾਰ ਤੇ ਸਵਾਰ ਹੋ ਕੇ ਆਏ ਸਨ ਅਤੇ ਇਹਨਾਂ ਨਾਲ 2 ਵਿਅਕਤੀ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਸਨ। ਉਹ ਵੀ ਉਹਨਾਂ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਸਾਰੇ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਜੂਆ ਖਿਡਾ ਕੇ ਠੱਗੀਆਂ ਮਾਰਦੇ ਹਨ। ਸ਼ਿਕਾਇਤ ਕਰਤਾ ਅਨੁਸਾਰ ਜੂਆ ਖਿਡਾਉਣ ਵਾਲੇ ਵਿਅਕਤੀ ਦਾ ਨਾਮ ਮਨਿੰਦਰ ਸਿੰਘ ਵਾਸੀ ਮੋਗਾ ਅਤੇ ਉਸਦੇ ਸਾਥੀਆਂ ਦੇ ਨਾਮ ਜਸਵਿੰਦਰ ਸਿੰਘ, ਵਿਸ਼ਾਲ ਕੁਮਾਰ, ਬਲਵਿੰਦਰ ਸਿੰਘ ਵਾਸੀ ਮੋਗਾ ਹਟਨ ਜਦੋਂਕਿ ਦੁਕਾਨ ਦੇ ਬਾਹਰ ਖੜੇ ਵਿਅਕਤੀਆਂ ਦੇ ਨਾਮ ਰਾਜਵੀਰ ਸਿੰਘ ਅਤੇ ਅਰਵਿੰਦਰ ਸਿੰਘ ਵਾਸੀ ਮੋਗਾ ਹਨ ਜੋ ਇਸ ਵੇਲੇ ਟੀ. ਡੀ. ਆਈ ਸਿਟੀ, ਸੈਕਟਰ 111 ਲਾਂਡਰਾਂ ਵਿਖੇ ਰਹਿੰਦੇ ਹਨ।

ਡੀ ਐਸ ਪੀ ਨੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ ਮਨਿੰਦਰ ਸਿੰਘ, ਜਸਵਿੰਦਰ ਸਿੰਘ ਵਿਸ਼ਾਲ ਕੁਮਾਰ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਨੂੰ ਕਾਬੂ ਕੀਤਾ। ਪੁਲੀਸ ਵਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਇਸ ਦੌਰਾਨ ਮੁਲਜ਼ਮਾਂ ਤੋਂ 25000/-ਰੁਪਏ ਭਾਰਤੀ ਕਰੰਸੀ ਨੋਟ, 2 ਮੁੰਦਰੀਆਂ ਬ੍ਰਾਮਦ ਕਰਵਾਈਆਂ ਗਈਆਂ ਅਤੇ 1 ਜੂਨ ਨੂੰ 1 ਸੋਨੇ ਦੀ ਮੁੰਦਰੀ ਹੋਰ ਬਰਾਮਦ ਕਰਵਾਈ ਗਈ। ਇਸ ਸਬੰਧੀ ਪੁਲੀਸ ਵਲੋਂ ਮੁਲਜ਼ਮਾਂ ਖਿਲਾਫ ਬੀ ਐਨ ਐਸ ਦੀ ਧਾਰਾ 318(4), 61(2), 305 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਬਾਅਦ ਵਿੱਚ ਬੀ. ਐਨ. ਐਸ ਦੀ ਧਾਰਾ 304 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਸਤਨਾਮ ਸਿੰਘ ਉਰਫ ਪੰਨੂ ਰਾਹੁਲ ਕੇਅਰ ਆਫ ਰਾਹੁਲ ਜਵੈਲਰਜ ਸਰਾਫਾ ਬਜਾਰ ਮੋਗਾ ਨੂੰ ਦੋਸ਼ੀ ਨਾਮਜਦ ਕੀਤਾ ਗਿਆ ਹੈ ਅਤੇ ਮੁਲਜਮਾਂ ਦਾ 3 ਦਿਨਾਂ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending