Mohali
ਇੱਕੋ ਪਾਰਟੀ ਦੀ ਸਰਕਾਰ, ਵਿਧਾਇਕ ਅਤੇ ਮੇਅਰ ਹੋਣ ਦੇ ਬਾਵਜੂਦ ਕਿਉਂ ਨਹੀਂ ਹੋ ਰਿਹਾ ਵਿਕਾਸ : ਅਮਰਜੀਤ ਸਿੰਘ ਜੀਤੀ ਸਿੱਧੂ
ਐਸ ਏ ਐਸ ਨਗਰ, 3 ਜੁਲਾਈ (ਸ.ਬ.) ਮੁਹਾਲੀ ਦੇ ਸਾਬਕਾ ਮੇਅਰ ਜੀਤੀ ਸਿੱਧੂ ਨੇ ਇਲਜਾਮ ਲਗਾਇਆ ਹੈ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਮੇਅਰ ਸਰਬਜੀਤ ਸਿੰਘ ਸਮਾਣਾ ਮੁਹਾਲੀ ਦੇ ਵਿਕਾਸ ਪ੍ਰਤੀ ਗੰਭੀਰ ਨਹੀਂ ਹਨ ਇਸ ਲਈ ਸ਼ਹਿਰ ਦੇ ਵਿਕਾਸ ਕਾਰਜ ਠੱਪ ਹਨ। ਸਥਾਨਕ ਫੇਜ਼ 9 ਦੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਦੇ ਦਫਤਰ ਵਿਖੇ ਗੱਲ ਕਰਦਿਆਂ ਕਿਹਾ ਉਹਨਾਂ ਕਿਹਾ ਕਿ ਜਦੋਂ ਉਹ ਮੇਅਰ ਸਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਘੇਰਿਆ ਜਾਂਦਾ ਸੀ ਕਿ ਨਗਰ ਨਿਗਮ ਅਤੇ ਪੰਜਾਬ ਸਰਕਾਰ ਵੱਖ-ਵੱਖ ਪਾਰਟੀਆਂ ਦੀਆਂ ਹੋਣ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਪਰ ਹੁਣ ਤਾਂ ਸਰਕਾਰ, ਵਿਧਾਇਕ ਅਤੇ ਮੇਅਰ ਸਾਰੇ ਇੱਕੋ ਪਾਰਟੀ ਦੇ ਹਨ, ਫਿਰ ਵਿਕਾਸ ਕਾਰਜ ਕਿਉਂ ਠੱਪ ਹਨ।
ਉਹਨਾਂ ਕਿਹਾ ਕਿ ਸ਼ਹਿਰ ਦਾ ਵਿਕਾਸ ਠੱਪ ਪਿਆ ਹੈ ਅਤੇ ਜ਼ਮੀਨੀ ਪੱਧਰ ਤੇ ਕੋਈ ਵੱਡਾ ਕੰਮ ਨਜ਼ਰ ਨਹੀਂ ਆ ਰਿਹਾ। ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦੀ ਹਾਲਤ ਖ਼ਰਾਬ ਹੈ, ਕਈ ਥਾਵਾਂ ਤੇ ਕੂੜੇ ਦੇ ਢੇਰ ਲੱਗੇ ਹਨ ਅਤੇ ਸੀਵਰੇਜ ਦੀ ਡੀ-ਸਿਲਟਿੰਗ ਦਾ ਕੰਮ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਆਧੁਨਿਕ ਡੀ-ਸਿਲਟਿੰਗ ਮਸ਼ੀਨਾਂ ਖਰੀਦਣ ਲਈ ਟੈਂਡਰ ਜਾਰੀ ਕੀਤਾ ਗਿਆ ਸੀ ਅਤੇ ਸਫਲ ਡੈਮੋ ਵੀ ਹੋਇਆ ਸੀ, ਪਰ ਬਾਅਦ ਵਿੱਚ ਉਹ ਟੈਂਡਰ ਰੱਦ ਕਰਵਾ ਦਿੱਤਾ ਗਿਆ।
ਕੂੜਾ ਪ੍ਰਬੰਧਨ ਦੇ ਮੁੱਦੇ ਤੇ ਉਹਨਾਂ ਕਿਹਾ ਕਿ ਮੇਅਰ ਅਤੇ ਵਿਧਾਇਕ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਡੰਪਿੰਗ ਲਈ ਜ਼ਮੀਨ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ, ਪਰ ਅੱਜ ਤੱਕ ਉੱਥੇ ਕੂੜਾ ਸੁੱਟਣ ਦਾ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰ ਤੋਂ ਚੁੱਕਿਆ ਗਿਆ ਕੂੜਾ ਅਤੇ ਪੱਤੇ ਫੇਜ਼-8 ਸਥਿਤ ਲਈਅਰ ਵੈਲੀ ਵਿੱਚ ਸੁੱਟੇ ਜਾ ਰਹੇ ਹਨ, ਜਿੱਥੇ ਪਹਿਲਾਂ ਵੀ ਭਿਆਨਕ ਅੱਗ ਲੱਗ ਚੁੱਕੀ ਹੈ।
ਉਹਨਾਂ ਸਵਾਲ ਕੀਤਾ ਕਿ ਆਰ ਐਮ ਸੀ ਪੁਆਇੰਟਾਂ ਅਤੇ ਜਗਤਪੁਰਾ ਪਲਾਂਟ ਤੋਂ ਟਰੱਕਾਂ ਰਾਹੀਂ ਚੁੱਕਿਆ ਗਿਆ ਬਿਨਾਂ ਪ੍ਰੋਸੈਸ ਕੀਤਾ ਕੂੜਾ ਆਖ਼ਰ ਕਿੱਥੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਬਿਨਾਂ ਪ੍ਰੋਸੈਸ ਕੀਤਾ ਕੂੜਾ ਸ਼ਹਿਰ ਤੋਂ ਬਾਹਰ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਜੇ ਹੁਣ ਕੂੜਾ ਤੇਜ਼ੀ ਨਾਲ ਚੁੱਕਿਆ ਜਾ ਸਕਦਾ ਹੈ ਤਾਂ ਪਹਿਲਾਂ ਇਹ ਕੰਮ ਕਿਉਂ ਨਹੀਂ ਕੀਤਾ ਗਿਆ ਸੀ? ਉਨ੍ਹਾਂ ਕਿਹਾ ਕਿ ਮੇਅਰ ਅਤੇ ਵਿਧਾਇਕ ਨੂੰ ਇਸ ਸਾਰੇ ਮਾਮਲੇ ਤੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਆਡੀਟੋਰੀਅਮ, ਹਸਪਤਾਲ, ਕਮਿਊਨਿਟੀ ਸੈਂਟਰਾਂ, ਬਸ ਸਟੈਂਡ, ਸਿਟੀ ਬੱਸ ਸਰਵਿਸ ਸਮੇਤ ਕਈ ਅਹਿਮ ਪ੍ਰੋਜੈਕਟ ਅਜੇ ਵੀ ਅਧੂਰੇ ਪਏ ਹਨ। ਉਨ੍ਹਾਂ ਅਪੀਲ ਕੀਤੀ ਕਿ ਮੁਹਾਲੀ ਵਾਸੀਆਂ ਨੇ ਵਿਕਾਸ ਦੀ ਉਮੀਦ ਨਾਲ ਵੋਟ ਪਾਈ ਸੀ, ਇਸ ਲਈ ਹੁਣ ਸਰਕਾਰ ਅਤੇ ਨਗਰ ਨਿਗਮ ਨੂੰ ਬਿਨਾਂ ਕਿਸੇ ਬਹਾਨੇ ਦੇ ਸਾਰੇ ਰੁਕੇ ਹੋਏ ਵਿਕਾਸ ਕਾਰਜ ਜਲਦੀ ਪੂਰੇ ਕਰਨੇ ਚਾਹੀਦੇ ਹਨ।
ਇਸ ਮੌਕੇ ਦਫਤਰ ਪਹੁੰਚਣ ਤੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਨੇ ਸਾਬਕਾ ਮੇਅਰ ਦਾ ਸੁਆਗਤ ਕੀਤਾ। ਸz. ਜੀਤੀ ਸਿੱਧੂ ਨੇ ਫੇਜ਼ 9 ਦੇ ਵਸਨੀਕਾਂ ਨਾਲ ਗੱਲ ਕੀਤੀ ਅਤੇ ਉਹਨਾਂ ਨੂੰ ਐਸ ਆਈ ਆਰ ਦੌਰਾਨ ਆਪੋ ਆਪਣੀਆਂ ਵੋਟਾਂ ਬਣਵਾਉਣ ਲਈ ਪ੍ਰੇਰਿਤ ਕੀਤਾ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
